ਗੁਰਦਾਸਪੁਰ (ਰੋਹਿਤ, ਗੁਰਪ੍ਰੀਤ) : ਚੰਗੇ ਭਵਿੱਖ ਲਈ ਪੰਜਾਬ ਦੇ ਨੌਜਵਾਨ ਵੱਡੀ ਗਿਣਤੀ ਵਿੱਚ ਵਿਕਸਿਤ ਮੁਲਕਾਂ ਵਿੱਚ ਪ੍ਰਵਾਸ ਕਰਨ ਲਈ ਜਾਨ 'ਤੇ ਖੇਡ ਰਹੇ ਹਨ। ਇਸੇ ਤਰ੍ਹਾਂ ਅਮਰੀਕਾ ਜਾਣ ਦੇ ਚਾਹਵਾਨ ਵੱਖ-ਵੱਖ ਮੁਲਕਾਂ ਦੇ 16-17 ਨੌਜਵਾਨਾਂ ਦੀ ਬੱਸ ਮੈਕਸੀਕੋ ਨੇੜੇ ਹਾਈਵੇਅ ਕੋਲ ਡੂੰਘੀ ਖੱਡ ਵਿੱਚ ਡਿੱਗ ਜਾਣ ਕਾਰਨ ਮੌਤ ਹੋਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਨ੍ਹਾਂ ਮੰਦਭਾਗੇ ਨੌਜਵਾਨਾਂ 'ਚ ਜ਼ਿਲ੍ਹਾ ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਬਾਗੜੀਆਂ ਦੇ ਨੌਜਵਾਨ ਗੁਰਪਾਲ ਸਿੰਘ ਦੀ ਵੀ ਮੌਤ ਹੋ ਗਈ ਹੈ। ਮ੍ਰਿਤਕ ਆਪਣੇ ਮਾਪਿਆਂ ਦਾ ਇਕਲੌਤਾ ਪੁੱਤ ਸੀ ਅਤੇ ਚੰਗੇ ਭਵਿੱਖ ਲਈ ਇਕ ਮਹੀਨਾ ਪਹਿਲਾਂ ਹੀ ਬੀਤੀ 7 ਜੁਲਾਈ ਨੂੰ ਅਮਰੀਕਾ ਲਈ ਘਰੋਂ ਰਵਾਨਾ ਹੋਇਆ ਸੀ।
ਇਹ ਵੀ ਪੜ੍ਹੋ : ਲਿਫਟ ਦੇਣੀ ਪਈ ਮਹਿੰਗੀ, ਲੁਟੇਰਿਆਂ ਨੇ ਸਵਿਫਟ ਕਾਰ ਸਵਾਰ ਦੇ ਗੋਲ਼ੀ ਮਾਰ ਦਿਨ-ਦਿਹਾੜੇ ਖੋਹੀ ਗੱਡੀ
ਮ੍ਰਿਤਕ ਦੇ ਪਿਤਾ ਬਲਵਿੰਦਰ ਸਿੰਘ ਨੇ ਦੱਸਿਆ ਕਿ ਗੁਰਪਾਲ ਸਿੰਘ ਇਕ ਮਹੀਨਾ ਪਹਿਲਾਂ ਇਕ ਸਥਾਨਕ ਏਜੰਟ ਅਤੇ ਹਾਜੀਪੁਰ ਦੇ ਏਜੰਟ ਰਾਹੀਂ ਅਮਰੀਕਾ ਲਈ ਘਰੋਂ ਰਵਾਨਾ ਹੋਇਆ ਸੀ। ਇਸ ਦੇ ਲਈ ਉਨ੍ਹਾਂ 40 ਲੱਖ ਰੁਪਏ ਏਜੰਟ ਨੂੰ ਅਦਾ ਕਰ ਦਿੱਤੇ ਸਨ। ਮ੍ਰਿਤਕ ਦੇ ਵਾਰਿਸਾਂ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਗੁਰਪਾਲ ਸਿੰਘ ਸੜਕ ਹਾਦਸੇ ਵਿੱਚ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ ਹੈ ਪਰ ਅੱਜ ਪਿੰਡ ਦੇ ਠਾਕੁਰ ਸਿੰਘ ਨੇ ਉਨ੍ਹਾਂ ਨੂੰ ਕਿਹਾ ਕਿ ਏਜੰਟ ਨੇ ਦੱਸਿਆ ਕਿ ਗੁਰਪਾਲ ਸਿੰਘ ਦੀ ਮੌਤ ਹੋ ਚੁੱਕੀ ਹੈ। ਪਰਿਵਾਰ ਨੇ ਗੁਰਪਾਲ ਸਿੰਘ ਦੀ ਮੌਤ ਦੇ ਇਨਸਾਫ਼ ਦੀ ਮੰਗ ਕੀਤੀ ਹੈ ਅਤੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਮ੍ਰਿਤਕ ਦੇਹ ਜਲਦੀ ਤੋਂ ਜਲਦੀ ਪਿੰਡ ਪਹੁੰਚਾਉਣ 'ਚ ਮਦਦ ਕੀਤੀ ਜਾਵੇ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਾਰ ਤੇ ਟਰੈਕਟਰ ਵਿਚਾਲੇ ਵਾਪਰਿਆ ਭਿਆਨਕ ਹਾਦਸਾ, ਔਰਤ ਦੀ ਦਰਦਨਾਕ ਮੌਤ
NEXT STORY