ਫਗਵਾੜਾ (ਜਲੋਟਾ)- ਫਗਵਾੜਾ ਦੇ ਸੰਘਣੀ ਆਬਾਦੀ ਵਾਲੇ ਓਂਕਾਰ ਨਗਰ ਇਲਾਕੇ 'ਚ ਅੱਜ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਇਕ ਨਵ-ਵਿਆਹੁਤਾ ਔਰਤ ਦੀ ਆਪਣੇ ਘਰ 'ਚ ਫਾਂਸੀ 'ਤੇ ਲਟਕਦੀ ਹੋਈ ਲਾਸ਼ ਬਰਾਮਦ ਹੋਈ। ਮ੍ਰਿਤਕਾ ਦੀ ਪਛਾਣ ਵਰਸ਼ਾ ਮਿਸ਼ਰਾ ਪਤਨੀ ਰਵੀ ਮਿਸ਼ਰਾ ਵਾਸੀ ਓਂਕਾਰ ਨਗਰ ਫਗਵਾੜਾ ਵਜੋਂ ਹੋਈ ਹੈ, ਜਿਸ ਨੂੰ ਮੌਕੇ 'ਤੇ ਪੁੱਜੀ ਥਾਣਾ ਸਿਟੀ ਫਗਵਾੜਾ ਦੀ ਪੁਲਸ ਨੇ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ 'ਚ ਭੇਜ ਦਿੱਤਾ ਹੈ।
ਇਹ ਖ਼ਬਰ ਵੀ ਪੜ੍ਹੋ - ਕਿਸਾਨ ਅੰਦੋਲਨ ਵਿਚਾਲੇ ਖੁੱਲ੍ਹਣ ਲੱਗੇ ਦਿੱਲੀ ਦੇ ਬਾਰਡਰ, JCB ਨਾਲ ਤੋੜੀਆਂ ਜਾ ਰਹੀਆਂ 'ਕੰਧਾਂ' (ਵੀਡੀਓ)
ਮ੍ਰਿਤਕਾ ਵਰਸ਼ਾ ਦੇ ਪਿਤਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਸ ਨੇ ਆਪਣੀ ਧੀ ਦਾ ਵਿਆਹ ਬੜੇ ਚਾਵਾਂ ਨਾਲ ਕਰੀਬ ਇਕ ਸਾਲ ਪਹਿਲਾਂ 27 ਫਰਵਰੀ 2023 ਨੂੰ ਰਵੀ ਮਿਸ਼ਰਾ ਵਾਸੀ ਓਂਕਾਰ ਨਗਰ ਫਗਵਾੜਾ ਨਾਲ ਕੀਤਾ ਸੀ। ਉਸ ਦੀ ਧੀ ਦੇ ਵਿਆਹ ਨੂੰ ਅਜੇ ਇਕ ਸਾਲ ਵੀ ਨਹੀਂ ਹੋਇਆ ਹੈ ਕਿ ਅੱਜ ਉਸ ਨਾਲ ਇਹ ਭਾਣਾ ਵਾਪਰ ਗਿਆ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕਾ ਵਰਸ਼ਾ ਪਿਛਲੇ ਚਾਰ ਮਹੀਨਿਆਂ ਤੋਂ ਆਪਣੇ ਪਤੀ ਰਵੀ ਮਿਸ਼ਰਾ ਨਾਲ ਕਿਰਾਏ ਦੇ ਮਕਾਨ 'ਚ ਰਹਿ ਰਹੀ ਸੀ। ਉਨ੍ਹਾਂ ਦਾ ਜਵਾਈ ਪਿਛਲੇ ਦੋ ਦਿਨਾਂ ਤੋਂ ਘਰ ਨਹੀਂ ਆਇਆ ਸੀ ਅਤੇ ਉਹ ਭਾਜਪਾ ਦੀ ਸਾਬਕਾ ਕੌਂਸਲਰ ਜੋ ਉਸ ਦੀ ਭੈਣ ਹੈ ਦੇ ਘਰ ਰਹਿ ਰਿਹਾ ਸੀ। ਉਨ੍ਹਾਂ ਗੰਭੀਰ ਦੋਸ਼ ਲਗਾਏ ਕਿ ਉਸ ਦੀ ਧੀ ਨੂੰ ਵਿਆਹ ਤੋਂ ਬਾਅਦ ਇਨ੍ਹਾਂ ਲੋਕਾਂ ਵੱਲੋਂ ਸਰੀਰਕ ਅਤੇ ਮਾਨਸਿਕ ਤੌਰ 'ਤੇ ਤੰਗ ਪਰੇਸ਼ਾਨ ਕਰ ਤਸੀਹੇ ਦਿਤੇ ਜਾ ਰਹੇ ਸਨ ਜਿਸ ਤੋਂ ਉਸ ਦੀ ਧੀ ਬਹੁਤ ਦੁਖੀ ਸੀ। ਉਨ੍ਹਾਂ ਦੋਸ਼ ਲਾਇਆ ਕਿ ਉਸ ਦੀ ਧੀ ਦੀ ਹੱਤਿਆ ਕਰਨ ਤੋਂ ਬਾਅਦ ਉਸ ਦੀ ਲਾਸ਼ ਨੂੰ ਪੱਖੇ ਨਾਲ ਲਟਕਾ ਦਿੱਤਾ ਗਿਆ ਹੈ। ਉਨ੍ਹਾਂ ਜ਼ਿਲ੍ਹਾ ਕਪੂਰਥਲਾ ਦੇ ਐੱਸ. ਐੱਸ. ਪੀ. ਸਮੇਤ ਫਗਵਾੜਾ ਦੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਇਸ ਪੂਰੇ ਮਾਮਲੇ ਦੀ ਨਿਰਪੱਖ ਤਰੀਕੇ ਨਾਲ ਜਾਂਚ ਕਰ ਉਨ੍ਹਾਂ ਨਾਲ ਇਨਸਾਫ਼ ਕੀਤਾ ਜਾਵੇ।
ਦੂਜੇ ਪਾਸੇ, ਸਾਬਕਾ ਭਾਜਪਾ ਕੌਂਸਲਰ ਦੇ ਨਜ਼ਦੀਕੀ ਸੂਤਰਾਂ ਨੇ ਕਿਸੇ ਵੀ ਤੱਥ ਦੀ ਪੁਸ਼ਟੀ ਨਹੀਂ ਕੀਤੀ ਹੈ ਅਤੇ ਮ੍ਰਿਤਕਾ ਵਰਸ਼ਾ ਦੇ ਪਿਤਾ ਵੱਲੋਂ ਲਗਾਏ ਜਾ ਰਹੇ ਸਾਰੇ ਦੋਸ਼ਾਂ ਨੂੰ ਝੂਠਾ ਅਤੇ ਬੇਬੁਨਿਆਦ ਦੱਸਿਆ ਹੈ। ਉਨ੍ਹਾਂ ਨੇ ਉਲਟਾ ਮ੍ਰਿਤਕਾ ਵਰਸ਼ਾ 'ਤੇ ਗੰਭੀਰ ਦੋਸ਼ ਲਗਾਏ ਹਨ।
ਇਹ ਖ਼ਬਰ ਵੀ ਪੜ੍ਹੋ - McDonald's ਦੇ ਸ਼ੌਕੀਨ ਪੜ੍ਹ ਲੈਣ ਇਹ ਖ਼ਬਰ, ਨਕਲੀ ਪਨੀਰ ਦੀ ਵਰਤੋਂ ਕਰਨ 'ਤੇ FDA ਨੇ Suspend ਕੀਤਾ ਲਾਇਸੰਸ
ਖ਼ਬਰ ਲਿਖੇ ਜਾਣ ਤੱਕ ਥਾਣਾ ਸਿਟੀ ਫਗਵਾੜਾ ਦੀ ਪੁਲਸ ਨੇ ਕਿਸੇ ਖਿਲਾਫ ਕੋਈ ਪੁਲਸ ਕੇਸ ਦਰਜ ਹੀ ਨਹੀਂ ਕੀਤਾ ਹੈ। ਇਸ ਦੌਰਾਨ ਮਾਮਲੇ ਦੀ ਜਾਂਚ ਕਰ ਰਹੇ ਥਾਣਾ ਸਿਟੀ ਫਗਵਾੜਾ ਦੇ ਐੱਸ. ਐੱਚ. ਓ. ਜੋ ਖ਼ੁਦ ਮੌਕੇ 'ਤੇ ਮੌਜੂਦ ਸਨ, ਨੇ ਕਿਹਾ ਕਿ ਮ੍ਰਿਤਕਾ ਦੇ ਪਿਤਾ ਵੱਲੋਂ ਦਰਜ ਕਰਵਾਏ ਬਿਆਨ ਅਨੁਸਾਰ ਸਾਰੀ ਕਾਰਵਾਈ ਤੁਰੰਤ ਪੂਰੀ ਕੀਤੀ ਜਾਵੇਗੀ। ਪੁਲਸ ਪੂਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ ਅਤੇ ਲਾਸ਼ ਦੀ ਪੋਸਟਮਾਰਟਮ ਰਿਪੋਰਟ ਤੋਂ ਸਾਰੇ ਤੱਥ ਸਾਫ ਹੋ ਜਾਣਗੇ। ਇਸ ਦੌਰਾਨ ਫਗਵਾੜਾ ਦੀ ਐੱਸ.ਪੀ. ਰੁਪਿੰਦਰ ਕੌਰ ਭੱਟੀ ਨੇ ਕਿਹਾ ਕਿ ਪੁਲਸ ਜਾਂਚ ਜਾਰੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰੇਹੜੀ ਲਾਉਣ ਵਾਲੇ ਤੋਂ ਵਸੂਲਦੇ ਸੀ ਪੈਸੇ, ਸੀ.ਬੀ. ਆਈ. ਨੇ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ
NEXT STORY