ਮੋਗਾ, (ਆਜ਼ਾਦ)- ਜ਼ਿਲਾ ਸੰਗਰੂਰ ਦੇ ਅਧੀਨ ਪੈਂਦੇ ਪਿੰਡ ਜਹਾਂਗੀਰ ਨਿਵਾਸੀ ਇੰਦਰਜੀਤ ਸਿੰਘ (18) ਦੀ ਜ਼ਹਿਰੀਲੀ ਦਵਾਈ ਨਿਗਲਣ ਨਾਲ ਮੌਤ ਹੋ ਜਾਣ ਦਾ ਪਤਾ ਲੱਗਾ ਹੈ। ਇਸ ਸਬੰਧੀ ਅੱਜ ਥਾਣਾ ਭਦੌੜ ਪੁਲਸ ਦੇ ਸਹਾਇਕ ਥਾਣੇਦਾਰ ਕਮਲਜੀਤ ਸਿੰਘ ਨੇ ਦੱਸਿਆ ਕਿ ਇੰਦਰਜੀਤ ਸਿੰਘ ਪੁੱਤਰ ਜਗਪਾਲ ਸਿੰਘ ਕੁੱਝ ਦਿਨ ਪਹਿਲਾਂ ਆਪਣੀ ਮਾਸੀ ਨੂੰ ਮਿਲਣ ਲਈ ਪਿੰਡ ਰਾਮਗੜ੍ਹ ਆਇਆ ਹੋਇਆ ਸੀ, ਜਿਥੇ ਉਸ ਨੇ ਕੋਈ ਜ਼ਹਿਰੀਲੀ ਦਵਾਈ ਨਿਗਲ ਲਈ, ਜਿਸ 'ਤੇ ਉਸ ਦੇ ਪਰਿਵਾਰ ਵਾਲਿਆਂ ਨੇ ਉਸ ਨੂੰ ਨਿਹਾਲ ਸਿੰਘ ਵਾਲਾ ਦੇ ਇਕ ਪ੍ਰਾਈਵੇਟ ਹਸਪਤਾਲ 'ਚ ਦਾਖਲ ਕਰਵਾਇਆ, ਜਿਥੇ ਉਸ ਨੇ ਦਮ ਤੋੜ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਮ੍ਰਿਤਕ ਦੇ ਪਿਤਾ ਜਗਪਾਲ ਸਿੰਘ ਤੇ ਮਾਸੜ ਦਰਸ਼ਨ ਸਿੰਘ ਦੇ ਬਿਆਨਾਂ 'ਤੇ 174 ਦੀ ਕਾਰਵਾਈ ਕਰਨ ਤੋਂ ਬਾਅਦ ਲਾਸ਼ ਸਿਵਲ ਹਸਪਤਾਲ ਮੋਗਾ ਤੋਂ ਪੋਸਟਮਾਰਟਮ ਕਰਵਾ ਕੇ ਵਾਰਿਸਾਂ ਹਵਾਲੇ ਕਰ ਦਿੱਤੀ।
ਡੀ. ਸੀ. ਤੇ ਜ਼ਿਲਾ ਪੁਲਸ ਮੁਖੀ ਵੱਲੋਂ ਜੇਲ ਦਾ ਨਿਰੀਖਣ
NEXT STORY