ਜ਼ੀਰਾ (ਸਤੀਸ਼) : ਜ਼ੀਰਾ ਦੇ ਕਸਬਾ ਮੱਖੂ ਦੇ ਬਿਜਲੀ ਘਰ ਦੇ ਸਾਹਮਣੇ ਮੋਟਰਸਾਈਕਲ ਅਤੇ ਕਾਰ ਦਰਮਿਆਨ ਹੋਈ ਭਿਆਨਕ ਟੱਕਰ ਵਿਚ ਦੋ ਸਕੇ ਭਰਾਵਾਂ ਸਣੇ ਤਿੰਨ ਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਲਖਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਅਮਰ ਸਿੰਘ ਅਤੇ ਕੁਲਬੀਰ ਸਿੰਘ ਜੋ ਸਕੇ ਭਰਾ ਹਨ ਆਪਣੀ ਕਰੀਬ 12 ਸਾਲ ਦੀ ਪੋਤਰੀ ਨੂੰ ਲੈ ਕੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਪਣੇ ਪਿੰਡ ਕੱਦੂਵਾਲ ਨੂੰ ਆ ਰਹੇ ਸਨ। ਇਸ ਦੌਰਾਨ ਉਨ੍ਹਾਂ ਦੀ ਇਕ ਕਾਰ ਨਾਲ ਜ਼ਬਰਦਸਤ ਟੱਕਰ ਹੋ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਤਿੰਨ ਜਣਿਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ : ਪੰਜਾਬ ਵਿਚ ਵਾਪਰਿਆ ਵੱਡਾ ਹਾਦਸਾ, ਇਕ ਤੋਂ ਬਾਅਦ ਇਕ ਦਰਜਨਾਂ ਗੱਡੀਆਂ ਦੀ ਟੱਕਰ, ਇਕ ਦੀ ਮੌਤ
ਹਾਦਸੇ ਦਾ ਪਤਾ ਚੱਲਦਿਆਂ ਹੀ ਹਲਕਾ ਜ਼ੀਰਾ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਸਿਵਲ ਹਸਪਤਾਲ ਜ਼ੀਰਾ ਵਿਖੇ ਪਹੁੰਚੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ੀਰਾ ਨੇ ਦਾਅਵਾ ਕੀਤਾ ਕਿ ਮ੍ਰਿਤਕ ਦੇ ਪਰਿਵਾਰ ਵਾਲਿਆਂ ਦੇ ਦੱਸਣ ਮੁਤਾਬਕ ਜਿਸ ਕਾਰ ਨਾਲ ਇਨ੍ਹਾਂ ਦਾ ਹਾਦਸਾ ਹੋਇਆ ਹੈ, ਉਸ ਕਾਰ ਵਿਚ ਸਵਾਰ ਲੋਕਾਂ ਦੇ ਪਿੱਛੇ ਪੁਲਸ ਲੱਗੀ ਹੋਈ ਸੀ ਜੋ ਉਨ੍ਹਾਂ ਨੂੰ ਫੜਨ ਦੀ ਕੋਸ਼ਿਸ਼ ਕਰ ਰਹੀ ਸੀ ਕਿਉਂਕਿ ਉਸ ਕਾਰ ਵਿਚ ਵੱਡੀ ਮਾਤਰਾ ਵਿਚ ਹੈਰੋਇਨ ਸੀ, ਉਨ੍ਹਾਂ ਨੇ ਦੱਸਿਆ ਕਿ ਇਸ ਸੰਬੰਧ ਵਿਚ ਉਨ੍ਹਾਂ ਵੱਲੋਂ ਡੀ. ਐੱਸ. ਪੀ. ਜ਼ੀਰਾ ਨਾਲ ਵੀ ਗੱਲਬਾਤ ਕੀਤੀ ਗਈ ਹੈ। ਫਿਲਹਾਲ ਪੁਲਸ ਵਲੋਂ ਇਸ ਸਬੰਧੀ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ।
ਇਹ ਵੀ ਪੜ੍ਹੋ : ਜਥੇਦਾਰ ਦੇ ਕੌਮ ਦੇ ਨਾਂ ਸੰਦੇਸ਼ ਤੋਂ ਬਾਅਦ ਅਕਾਲ ਤਖਤ ਦੀ ਫ਼ਸੀਲ ’ਤੇ ਪਹੁੰਚੇ ਨਿਹੰਗ, ਮਾਈਕ ’ਤੇ ਬੋਲਣਾ ਕੀਤਾ ਸ਼ੁਰੂ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ੍ਰੀ ਗੋਇੰਦਵਾਲ ਸਾਹਿਬ ਦੀ ਜੇਲ੍ਹ ਮੁੜ ਸੁਰਖੀਆਂ 'ਚ, 22 ਮੋਬਾਇਲ ਸਣੇ ਹੋਰ ਸਾਮਾਨ ਬਰਾਮਦ
NEXT STORY