ਮੁਕੇਰੀਆਂ, (ਬਲਬੀਰ)- ਸਥਾਨਕ ਰੇਲਵੇ ਸਟੇਸ਼ਨ ਦੇ ਕੋਲ ਰੇਲ ਗੱਡੀ ਦੀ ਫੇਟ ਵੱਜਣ ਨਾਲ ਇਕ ਮਹਿਲਾ ਦੀ ਮੌਤ ਹੋ ਗਈ। ਇਸ ਬਾਰੇ ਜਾਣਕਾਰੀ ਦਿੰਦਿਆਂ ਏ.ਐੱਸ.ਆਈ. ਸ਼ਾਮ ਸੁੰਦਰ ਨੇ ਦੱਸਿਆ ਕਿ ਸਾਮੀ ਪਤਨੀ ਯਸ਼ਪਾਲ ਸਿੰਘ ਵਾਸੀ ਕਿਸ਼ਨਪੁਰਾ ਮੁਹੱਲਾ ਮੁਕੇਰੀਆਂ ਅੱਜ ਸਵੇਰੇ ਜੰਗਲ ਪਾਣੀ ਲਈ ਰੇਲਵੇ ਸਟੇਸ਼ਨ ਵੱਲ ਜਾ ਰਹੀ ਸੀ ਕਿ ਅਚਾਨਕ ਰੇਲਵੇ ਲਾਈਨ ਨੂੰ ਪਾਰ ਕਰਦਿਆਂ ਰੇਲ ਗੱਡੀ ਦੀ ਫੇਟ ਵੱਜਣ ਨਾਲ ਉਸ ਦੀ ਮੌਕੇ ’ਤੇ ਮੌਤ ਹੋ ਗਈ।
ਇਸ ਤੋਂ ਬਾਅਦ ਉਸ ਨੂੰ ਸਰਕਾਰੀ ਹਸਪਤਾਲ ਮੁਕੇਰੀਆਂ ਲਿਅਾਂਦਾ ਗਿਆ, ਜਿੱਥੇ ਪੋੋਸਟਮਾਰਟਮ ਉਪਰੰਤ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ। ਰੇਲਵੇ ਪੁਲਸ ਨੇ ਇਸ ਸਬੰਧੀ ਕੇਸ ਦਰਜ ਕਰ ਲਿਆ ਹੈ।
ਖੰਡ ਦੇ ਭੁਲੇਖੇ ਯੂਰੀਆ ਮਿਲਾ ਕੇ ਗਊਆਂ ਨੂੰ ਖੁਆਈ, 15 ਦੀ ਮੌਤ
NEXT STORY