ਗੁਰਦਾਸਪੁਰ (ਹਰਮਨ) : ਸਥਾਨਕ ਮੁਹੱਲਾ ਇਸਲਾਮਾਬਾਦ ਦੇ ਨੌਜਵਾਨ ਦੀ ਕੈਨੇਡਾ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ। ਨੌਜਵਾਨ ਦੀ ਮੌਤ ਹੋਣ ਕਾਰਨ ਜਿੱਥੇ ਪਰਿਵਾਰਕ ਮੈਂਬਰ ਸਦਮੇ ਵਿੱਚ ਹਨ, ਉੱਥੇ ਹੀ ਰਿਸ਼ਤੇਦਾਰਾਂ ਅਤੇ ਆਸ-ਪਾਸ ਦੇ ਲੋਕਾਂ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਮ੍ਰਿਤਕ ਨੌਜਵਾਨ ਰਜਤ ਮਹਿਰਾ (28) 27 ਜੂਨ ਨੂੰ ਸਟੱਡੀ ਵੀਜ਼ਾ 'ਤੇ ਕੈਨੇਡਾ ਵਿਖੇ ਐੱਮ.ਬੀ.ਏ. ਦੀ ਪੜ੍ਹਾਈ ਕਰਨ ਗਿਆ ਸੀ।
ਇਹ ਵੀ ਪੜ੍ਹੋ : ਖਾਸ ਖ਼ਬਰ : ਹੜ੍ਹ ਦੇ ਮੱਦੇਨਜ਼ਰ ਰੱਦ ਹੋਈਆਂ ਇਹ ਪ੍ਰੀਖਿਆਵਾਂ ਹੁਣ 24 ਜੁਲਾਈ ਤੋਂ ਲਈਆਂ ਜਾਣਗੀਆਂ
ਮ੍ਰਿਤਕ ਦੇ ਪਿਤਾ ਅਸ਼ਵਨੀ ਮਹਿਰਾ ਤੇ ਭਰਾ ਅਤੁਲ ਮਹਿਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਜਤ ਮਹਿਰਾ 23 ਦਿਨ ਪਹਿਲਾਂ ਐੱਮ.ਬੀ.ਏ. ਦੀ ਪੜ੍ਹਾਈ ਕਰਨ ਕੈਨੇਡਾ ਗਿਆ ਸੀ, ਜਿਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਨੌਜਵਾਨ ਪੁੱਤ ਦੀ ਮੌਤ ਨਾਲ ਪੂਰੇ ਪਰਿਵਾਰ 'ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਉਨ੍ਹਾਂ ਦੱਸਿਆ ਕਿ ਰਜਤ ਮਹਿਰਾ ਦੀ ਮ੍ਰਿਤਕ ਦੇਹ ਨੂੰ ਭਾਰਤ ਆਉਣ 'ਚ 2 ਤੋਂ 3 ਦਿਨਾਂ ਦਾ ਸਮਾਂ ਲੱਗ ਸਕਦਾ ਹੈ। ਇਸ ਮੌਕੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਅਤੇ ਹਲਕਾ ਗੁਰਦਾਸਪੁਰ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਪੀੜਤ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਪਹੁੰਚੇ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਖੇਤਾਂ ’ਚੋਂ ਬਰਸਾਤੀ ਪਾਣੀ ਕੱਢਣ ਨੂੰ ਲੈ ਕੇ ਹੋਏ ਵਿਵਾਦ ਨੇ ਧਾਰਿਆ ਖ਼ੂਨੀ ਰੂਪ, ਚੱਲੀਆਂ ਗੋਲ਼ੀਆਂ, 1 ਦੀ ਮੌਤ
NEXT STORY