ਗੁਰਦਾਸਪੁਰ (ਗੁਰਪ੍ਰੀਤ)- ਫਤਿਹਗੜ੍ਹ ਚੂੜੀਆਂ ਦੇ ਡੇਰਾ ਰੋਡ ਪਿੰਡ ਦਾਦੂਯੋਦ ਸਾਹਮਣੇ ਝੰਜੀਆਂ ਖੁਰਦ ਮੌੜ 'ਤੇ ਸੜਕ ਹਾਦਸੇ ’ਚ ਇੱਕ ਨੌਜਵਾਨ ਦੀ ਮੌਤ ਹੋਈ ਹੈ। ਜਦ ਕਿ ਇਕ ਸਰਕਾਰੀ ਅਧਿਆਪਕ ਸਮੇਤ 2 ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਸਰਕਾਰੀ ਸਕੂਲ ਦੇ ਅਧਿਆਪਕ ਸੁਰਿੰਦਰਪਾਲ ਸਿੰਘ ਪੁੱਤਰ ਕਾਕਾ ਰਾਮ ਵਾਰਡ ਨੰਬਰ 1 ਫਤਹਿਗੜ੍ਹ ਚੂੜੀਆਂ ਤੋਂ ਹਰ ਰੋਜ਼ ਦੀ ਤਰ੍ਹਾਂ ਪਿੰਡ ਡੋਗਰ ਡਿਊਟੀ ’ਤੇ ਜਾ ਰਿਹਾ ਸੀ, ਜਦ ਉਹ ਦਾਦੂਯੋਦ ਨੇੜੇ ਪਹੁੰਚਿਆ ਤਾਂ ਉਸਦੀ ਕਾਰ ਦੀ ਅੱਗੋਂ ਆ ਰਹੇ ਮੋਟਰਸਾਈਕਲ ਸਵਾਰ 2 ਨੌਜਵਾਨਾਂ ਨਾਲ ਟੱਕਰ ਹੋ ਗਈ। ਹਾਦਸੇ ’ਚ ਮਨਪ੍ਰੀਤ ਸਿੰਘ ਭਿੰਡਰ (22 ਸਾਲਾ) ਪੁੱਤਰ ਸਤਨਾਮ ਸਿੰਘ ਵਾਸੀ ਪਿੰਡ ਘਾੜਕੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ ਹੋਇਆ ਹੈ। ਜਦਕਿ ਅਧਿਆਪਕ ਸੁਰਿੰਦਰਪਾਲ ਸਿੰਘ ਤੇ ਜਤਿੰਦਰ ਸਿੰਘ ਪੁੱਤਰ ਵੀਰੂ ਵਾਸੀ ਪਿੰਡ ਸਰਫਕੋਟ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਨੂੰ ਫਤਹਿਗੜ੍ਹ ਚੂੜੀਆਂ ਦੇ ਸਰਕਾਰੀ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਜਿਨ੍ਹਾਂ 'ਚੋਂ ਮਾਸਟਰ ਸੁਰਿੰਦਰਪਾਲ ਸਿੰਘ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਤੇਜ਼ ਰਫ਼ਤਾਰ ਦਾ ਕਹਿਰ, ਦਾਦੇ-ਪੋਤੇ ਦੀ ਤੜਫ-ਤੜਫ਼ ਕੇ ਮੌਤ
ਦੱਸਣਯੋਗ ਹੈ ਕਿ ਮ੍ਰਿਤਕ ਮਨਪ੍ਰੀਤ ਸਿੰਘ ਦਾ 2 ਸਾਲ ਪਹਿਲਾਂ ਹੀ ਵਿਆਹ ਹੋਇਆ ਸੀ, ਜਿਸ ਦਾ 10 ਮਹੀਨੇ ਦਾ ਛੋਟਾ ਮੁੰਡਾ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਥਾਣਾ ਫਤਿਹਗੜ ਚੂੜੀਆਂ ਦੇ ਏਐੱਸਆਈ ਸੁਖਦੇਵ ਸਿੰਘ ਮੌਕੇ ’ਤੇ ਪਹੁੰਚ ਗਏ ਅਤੇ ਘਟਨਾ ਦਾ ਜਾਇਜ਼ਾ ਲਿਆ ਗਿਆ। ਏਐੱਸਆਈ ਸੁਖਦੇਵ ਸਿੰਘ ਨੇ ਕਿਹਾ ਕਿ ਮ੍ਰਿਤਕ ਮਨਪ੍ਰੀਤ ਸਿੰਘ ਭਿੰਡਰ ਦੇ ਪਰਿਵਾਰਕ ਮੈਬਰਾਂ ਦੇ ਬਿਆਨਾ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਮਕਾਨ ਮਾਲਕ ਨੇ ਕਿਰਾਏਦਾਰ ਦਾ ਕਰ 'ਤਾ ਕਤਲ
ਇਹ ਵੀ ਪੜ੍ਹੋ- ਰਿਸ਼ਤੇ ਹੋਏ ਤਾਰ-ਤਾਰ, ਜੀਜੇ ਨੇ ਸਾਲੇ 'ਤੇ ਚਲਾਈਆਂ ਤਾਬੜਤੋੜ ਗੋਲੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ ਦੇ ਇਸ ਮਸ਼ਹੂਰ ਹੋਟਲ 'ਚ ਹੰਗਾਮਾ, ਹੋਸ਼ ਉਡਾ ਦੇਵੇਗਾ ਮਾਮਲਾ
NEXT STORY