ਫਿਰੋਜ਼ਪੁਰ (ਕੁਮਾਰ, ਮਨਦੀਪ) - ਫਿਰੋਜ਼ਪੁਰ ਦੀ ਕੇਂਦਰੀ ਜੇਲ 'ਚ ਅੱਜ ਇਕ 22 ਸਾਲ ਦੇ ਕੈਦੀ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਕੈਦੀ ਦੀ ਪਛਾਣ ਪ੍ਰਿੰਸ ਪੁੱਤਰ ਬਲਵਿੰਦਰ ਸਿੰਘ ਵਾਸੀ ਮੱਲਾਂਵਾਲਾ ਦੇ ਨਾਮ ਤੋਂ ਹੋਈ ਹੈ। ਇਸ ਮੌਕੇ ਮ੍ਰਿਤਕ ਕੈਦੀ ਪ੍ਰਿੰਸ ਦੇ ਪਿਤਾ ਨੇ ਆਪਣੇ ਪੁੱਤਰ ਦੀ ਜੇਲ 'ਚ ਹੋਈ ਮੌਤ ਦੀ ਜਾਂਚ ਕਰਵਾਉਣ ਦੀ ਮੰਗ ਕਰਦਿਆਂ ਕਿਹਾ ਕਿ 2 ਦਿਨ ਪਹਿਲਾਂ ਉਹ ਉਸ ਦੇ ਨਾਲ ਮੁਲਾਕਾਤ ਕਰਨ ਆਏ ਸਨ। ਉਸ ਸਮੇਂ ਉਹ ਬਿਲਕੁਲ ਸਹੀ ਸੀ। ਦੂਜੇ ਪਾਸੇ ਕੇਂਦਰੀ ਜੇਲ ਦੇ ਸੁਪਰੀਡੈਂਟ ਨੇ ਦੱਸਿਆ ਕਿ 10 ਗ੍ਰਾਮ ਹੈਰੋਇਨ ਬਰਾਮਦ ਹੋਣ ਦੇ ਮਾਮਲੇ 'ਚ ਪ੍ਰਿੰਸ 1 ਫਰਵਰੀ 2018 ਨੂੰ ਕੇਂਦਰੀ ਜੇਲ ਫਿਰੋਜ਼ਪੁਰ 'ਚ ਕੈਦੀ ਦੇ ਰੂਪ 'ਚ ਲਿਆਂਦਾ ਸੀ। ਜੇਲ 'ਚ ਉਹ ਅਚਾਨਕ ਬਿਮਾਰ ਹੋ ਗਿਆ ਅਤੇ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਫਿਰੋਜ਼ਪੁਰ ਦੇ ਐਮਰਜੈਂਸੀ ਵਾਰਡ 'ਚ ਇਲਾਜ ਲਈ ਭੇਜ ਦਿੱਤਾ ਸੀ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਸ ਮੌਕੇ ਸਿਵਲ ਹਸਪਤਾਲ ਫਿਰੋਜ਼ਪੁਰ ਦੇ ਐਮਰਜੈਂਸੀ ਮੈਡੀਕਲ ਅਫਸਰ ਡਾਕਟਰ ਅਭੀਜੀਤ ਨੇ ਦੱਸਿਆ ਕਿ ਜਦੋਂ ਕੈਦੀ ਪ੍ਰਿੰਸ ਨੂੰ ਹਸਪਤਾਲ ਲਿਆਉਣ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਚੁੱਕੀ ਸੀ।
ਮਹਿਲਾ ਨਸ਼ਾ ਤਸਕਰ ਨੂੰ 10 ਸਾਲ ਦੀ ਸਜ਼ਾ ਤੇ ਜੁਰਮਾਨਾ
NEXT STORY