ਅੰਮ੍ਰਿਤਸਰ : ਅੰਮ੍ਰਿਤਸਰ ਦੇ ਥਾਣਾ ਮੋਹਕਮਪੁਰਾ ਇਲਾਕੇ ਵਿਚ ਇਕ ਨੌਜਵਾਨ ਘਰੋਂ ਸ਼ਿਵਰਾਤਰੀ ਦਾ ਮੇਲਾ ਵੇਖਣ ਲਈ ਗਿਆ ਸੀ ਪਰ ਉਹ ਘਰ ਵਾਪਸ ਨਹੀਂ ਮੁੜਿਆ। ਅੱਜ ਉਸ ਦੀ ਮ੍ਰਿਤਕ ਦੇਹ ਥਾਣਾ ਵੇਰਕਾ ਦੇ ਪਿੰਡ ਮੂਧਲ ਵਿਖੇ ਬਰਾਮਦ ਹੋਈ ਹੈ। ਨੌਜਵਾਨ ਪੁੱਤ ਦੀ ਮੌਤ ਤੋਂ ਬਾਅਦ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ। ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤ ਦਾ ਨਾਂ ਆਕਾਸ਼ਦੀਪ ਸਿੰਘ ਸੀ ਅਤੇ ਉਸਦੀ ਉਮਰ 23 ਸਾਲ ਦੇ ਕਰੀਬ ਸੀ। ਉਹ 8 ਮਾਰਚ ਨੂੰ ਸ਼ਿਵਰਾਤਰੀ ਦਾ ਮੇਲਾ ਵੇਖਣ ਲਈ ਆਪਣੇ ਯਾਰਾਂ ਦੋਸਤਾਂ ਨਾਲ ਘਰੋਂ ਗਿਆ ਸੀ ਪਰ ਮੁੜ ਘਰ ਵਾਪਸ ਨਹੀਂ ਆਇਆ। ਉਨ੍ਹਾਂ ਕਿਹਾ ਕਿ ਅਸੀਂ ਇਸ ਦੀ ਸੂਚਨਾ ਐਤਵਾਰ ਨੂੰ ਥਾਣਾ ਮੋਹਕਮਪੁਰਾ ਪੁਲਸ ਨੂੰ ਦਿੱਤੀ ਸੀ ਪਰ ਪੁਲਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ ਜਦੋਂ ਅਸੀਂ ਪੁਲਸ ਅਧਿਕਾਰੀਆਂ ਨੂੰ ਸੀ. ਸੀ. ਟੀ. ਵੀ. ਕੈਮਰੇ ਚੈੱਕ ਕਰਨ ਲਈ ਕਿਹਾ ਤਾਂ ਅਧਿਕਾਰੀਆਂ ਨੇ ਸਾਨੂੰ ਉਲਟਾ ਜਵਾਬ ਦਿੰਦੇ ਹੋਏ ਕਿਹਾ ਕਿ ਸਾਡੇ ਕੋਲ ਟਾਈਮ ਨਹੀਂ ਹੈ ਜਿਸ ਤੇ ਚੱਲਦੇ ਅੱਜ ਸਾਡੇ ਲੜਕੇ ਦੀ ਲਾਸ਼ ਮਿਲੀ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ ਦੇ ਏਲਾਂਟੇ ਮਾਲ ’ਚ ਕੰਮ ਕਰਦੀ ਰਹੀ ਬੀਬੀ ਨੇ ਕਰ ’ਤਾ ਵੱਡਾ ਕਾਂਡ, ਪੂਰੀ ਘਟਨਾ ਜਾਣ ਨਹੀਂ ਹੋਵੇਗਾ ਯਕੀਨ
ਜਵਾਨ ਲੜਕਾ ਸਾਡਾ ਅੱਜ ਸਾਡੇ ਹੱਥੋਂ ਖੁਸ ਗਿਆ ਹੈ ਪਰ ਉੱਥੇ ਹੀ ਅਸੀਂ ਪੁਲਸ ਪ੍ਰਸ਼ਾਸਨ ਦੀ ਨਲਾਇਕੀ ਵੀ ਆਖਦੇ ਹਾਂ ਜਿਨ੍ਹਾਂ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਜੇਕਰ ਸਮੇਂ ’ਤੇ ਕੋਈ ਕਾਰਵਾਈ ਕੀਤੀ ਗਈ ਹੁੰਦੀ ਤਾਂ ਸ਼ਾਇਦ ਅੱਜ ਸਾਡਾ ਪੁੱਤਰ ਸਾਡੇ ਘਰ ਹੋਣਾ ਸੀ। ਪਰਿਵਾਰ ਮੁਤਾਬਕ ਇਹ ਆਪਣੇ ਯਾਰਾਂ ਦੋਸਤਾਂ ਨਾਲ ਗਿਆ ਸੀ ਪਰ ਇਸ ਦੀ ਲਾਸ਼ ਵੇਰਕਾ ਦੇ ਪਿੰਡ ਮੂਧਲ ਵਿਖੇ ਮਿਲੀ ਹੈ। ਦੋਸਤਾਂ ਨੂੰ ਪੁਲਸ ਹਵਾਲੇ ਕਰ ਦਿੱਤਾ ਹੈ। ਉੱਥੇ ਹੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਦੂਜੇ ਪਾਸੇ ਥਾਣਾ ਵੇਰਕਾ ਦੇ ਪੁਲਸ ਅਧਿਕਾਰੀ ਨੇ ਦੱਸਿਆ ਕਿ ਸਾਨੂੰ ਪਿੰਡ ਮੂਧਲ ਵਿਚੋਂ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ। ਜਿਸ ਦੀ ਸ਼ਨਾਖਤ ਕਰਵਾਈ ਜਾ ਰਹੀ ਸੀ। ਪਤਾ ਲੱਗਾ ਕਿ ਇਹ ਲੜਕਾ ਮੋਹਕਮ ਪੂਰਾ ਦਾ ਰਹਿਣ ਵਾਲਾ ਹੈ। ਅਸੀਂ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਫਿਲਹਾਲ ਪੁਲਸ ਵਲੋਂ ਬਣਦੀ ਕਾਰਵਾਈ ਕੀਤੇ ਜਾਣ ਦੀ ਗੱਲ ਆਖੀ ਜਾ ਰਹੀ ਹੈ।
ਇਹ ਵੀ ਪੜ੍ਹੋ : ਕਈ ਸਾਲਾ ਤੋਂ ਮੇਰੇ ਨਾਲ ਰਿਲੇਸ਼ਨ ’ਚ ਸੀ ਸ਼ਰਨਜੀਤ, ਸਾਲੀ ਦੇ ਕਤਲ ਤੋਂ ਬਾਅਦ ਜੀਜੇ ਦਾ ਵੱਡਾ ਬਿਆਨ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੋਕ ਸਭ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਦੇ ਪੁਲਸ ਅਧਿਕਾਰੀਆਂ ਨੂੰ ਸਖ਼ਤ ਹੁਕਮ
NEXT STORY