ਗੋਰਾਇਆ (ਮੁਨੀਸ਼ ਬਾਵਾ)-ਸੰਯੁਕਤ ਕਿਸਾਨ ਮੋਰਚਾ ਵੱਲੋਂ 16 ਫਰਵਰੀ ਨੂੰ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਦਾ ਗੋਰਾਇਆ ਵਿੱਚ ਕੋਈ ਅਸਰ ਵੇਖਣ ਨੂੰ ਨਹੀਂ ਮਿਲਿਆ ਹੈ। ਇਥੇ ਜਿੱਥੇ ਕੁਝ ਦੁਕਾਨਾਂ ਬੰਦ ਰਹੀਆਂ ਹਨ, ਉਥੇ ਹੀ ਬਹੁਤੀਆਂ ਦੁਕਾਨਾਂ ਖੁੱਲ੍ਹੀਆਂ ਦਿਸੀਆਂ। ਦੁਕਾਨਾਂ ਬੰਦ ਕਰਵਾਉਣ ਨੂੰ ਲੈ ਕੇ ਕਿਸਾਨਾਂ ਅਤੇ ਦੁਕਾਨਦਾਰਾਂ ਵਿਚਾਲੇ ਬਹਿਸਬਾਜ਼ੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ।
ਜਦੋਂ ਕਿਸਾਨ ਬਾਜ਼ਾਰਾਂ ਵਿਚ ਦੌਰਾ ਕਰ ਰਹੇ ਸਨ ਤਾਂ ਉਨ੍ਹਾਂ ਖੁੱਲ੍ਹੀਆਂ ਦੁਕਾਨਾਂ ਵਿਚ ਦੁਕਾਨਦਾਰਾਂ ਨੂੰ ਆਪਣੀਆਂ ਦੁਕਾਨਾਂ ਬੰਦ ਕਰਨ ਦੀ ਅਪੀਲ ਕੀਤੀ। ਇਸ ਦੌਰਾਨ ਕਿਸਾਨ ਅਤੇ ਦੁਕਾਨਦਾਰਾਂ ਵਿਚਾਲੇ ਬਹਿਸਬਾਜ਼ੀ ਹੋ ਗਈ। ਮੌਕੇ ਉਤੇ ਪੁਲਸ ਵੀ ਮੌਜੂਦ ਹੈ। ਪੁਲਸ ਵੱਲੋਂ ਹਾਲਾਤ 'ਤੇ ਕਾਬੂ ਪਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ: 'ਭਾਰਤ ਬੰਦ' ਨੂੰ ਹੁਸ਼ਿਆਰਪੁਰ 'ਚ ਭਰਵਾਂ ਹੁੰਗਾਰਾ, ਟਾਂਡਾ ਵਿਖੇ ਕਿਸਾਨਾਂ ਵੱਲੋਂ ਹਾਈਵੇਅ ਜਾਮ, ਦੁਕਾਨਾਂ ਬੰਦ
ਤੀਜੇ ਗੇੜ ਦੀ ਮੀਟਿੰਗ ਵੀ ਰਹੀ ਬੇਸਿੱਟੇ, MSP ਦੀ ਗਾਰੰਟੀ ਨੂੰ ਲੈ ਕੇ ਨਹੀਂ ਬਣੀ ਸਹਿਮਤੀ
ਇਥੇ ਇਹ ਵੀ ਦੱਸ ਦੇਈਏ ਕਿ ਚੰਡੀਗੜ੍ਹ ਦੇ ਸੈਕਟਰ 26 ਸਥਿਤ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ ਵਿਖੇ ਕਰੀਬ 6 ਘੰਟੇ ਤੱਕ ਚੱਲੀ ਕੱਲ੍ਹ ਕੇਂਦਰੀ ਮੰਤਰੀਆਂ ਅਤੇ ਕਿਸਾਨਾਂ ਦੀ ਮੀਟਿੰਗ ਕੀਤੀ ਗਈ ਸੀ। ਮੰਤਰੀਆਂ ਨਾਲ ਤੀਜੇ ਗੇੜ ਦੀ ਹੋਈ ਮੀਟਿੰਗ ਵੀ ਬੇਸਿੱਟਾ ਰਹੀ ਹੈ। ਜਾਣਕਾਰੀ ਮੁਤਾਬਕ ਕਿਸਾਨਾਂ ਅਤੇ ਕੇਂਦਰ ਵਿਚਾਲੇ ਐੱਮ. ਐੱਸ. ਪੀ. ਗਾਰੰਟੀ ਨੂੰ ਲੈ ਕੇ ਸਹਿਮਤੀ ਨਹੀਂ ਬਣ ਸਕੀ ਹੈ।
ਕਿਸਾਨ ਆਗੂਆਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਉਂਝ ਮੀਟਿੰਗ ਵਧੀਆ ਮਾਹੌਲ 'ਚ ਹੋਈ ਹੈ। ਇਸ ਦੌਰਾਨ ਕਿਸਾਨ ਲਗਾਤਾਰ ਐੱਮ. ਐੱਸ. ਪੀ. ਦੀ ਗਾਰੰਟੀ ਦੀ ਮੰਗ 'ਤੇ ਅੜੇ ਹੋਏ ਸਨ ਪਰ ਕਿਸਾਨ ਸੰਗਠਨਾਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਇਸ ਗੱਲ ਨੂੰ ਲੈ ਕੇ ਸਹਿਮਤੀ ਨਹੀਂ ਬਣ ਸਕੀ। ਹਾਲਾਂਕਿ ਕਿਸਾਨ ਆਗੂਆਂ ਮੁਤਾਬਕ ਇਹ ਮੀਟਿੰਗ ਵਧੀਆ ਮਾਹੌਲ 'ਚ ਹੋਈ ਹੈ ਅਤੇ ਕੇਂਦਰੀ ਮੰਤਰੀਆਂ ਨੇ ਐਤਵਾਰ ਨੂੰ ਇਸ ਬਾਰੇ ਵਧੀਆ ਅਤੇ ਵਿਸਥਾਰਪੂਰਵਕ ਚਰਚਾ ਕਰਨ ਦਾ ਵੀ ਭਰੋਸਾ ਦਿਵਾਇਆ ਹੈ। ਹੁਣ ਕਿਸਾਨਾਂ ਅਤੇ ਕੇਂਦਰ ਵਿਚਾਲੇ ਚੌਥੇ ਗੇੜ ਦੀ ਬੈਠਕ ਐਤਵਾਰ 18 ਜਨਵਰੀ ਨੂੰ ਸੱਦੀ ਗਈ ਹੈ।
ਜ਼ਿਕਰਯੋਗ ਹੈ ਕਿ ਇਸ ਮੀਟਿੰਗ 'ਚ 17 ਕਿਸਾਨ ਆਗੂਆਂ ਤੋਂ ਇਲਾਵਾ ਦਿੱਲੀ ਤੋਂ ਕੇਂਦਰੀ ਮੰਤਰੀ ਪੀਯੁਸ਼ ਗੋਇਲ, ਅਰਜੁਨ ਮੁੰਡਾ ਅਤੇ ਨਿਤਿਆਨੰਦ ਰਾਏ ਸ਼ਾਮਲ ਹੋਣ ਲਈ ਚੰਡੀਗੜ੍ਹ ਆਏ ਸਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਚੀਮਾ ਵੀ ਕਿਸਾਨਾਂ ਦਾ ਪੱਖ ਰੱਖਣ ਲਈ ਮੀਟਿੰਗ 'ਚ ਮੌਜੂਦ ਸਨ।
ਇਹ ਵੀ ਪੜ੍ਹੋ: ਜਲੰਧਰ ਦੇ ਭੋਗਪੁਰ 'ਚ ਦਿਸਿਆ 'ਭਾਰਤ ਬੰਦ' ਦਾ ਅਸਰ, ਦੁਕਾਨਾਂ ਮੁਕੰਮਲ ਬੰਦ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਮੋਗਾ ’ਚ ਦੇਖੋ ਭਾਰਤ ਬੰਦ ਦਾ ਅਸਰ, ਤਸਵੀਰਾਂ ਬਿਆਨ ਕਰਦੀਆਂ ਪੂਰੇ ਹਾਲਾਤ
NEXT STORY