ਮਾਨਸਾ (ਜੱਸਲ): ਪਿੰਡ ਬੱਪੀਆਣਾ ਦੇ ਕਿਸਾਨ ਨੇ ਆਪਣੇ ਸਿਰ ਚੜੇ ਕਰਜ਼ੇ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ ਹੈ। ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਪਿੰਡ ਇਕਾਈ ਬੱਪੀਆਣਾ ਦੇ ਪ੍ਰੈੱਸ ਸਕੱਤਰ ਕੁਲਵਿੰਦਰ ਸਿੰਘ, ਪ੍ਰਧਾਨ ਬਲਦੇਵ ਸਿੰਘ, ਬਲਾਕ ਆਗੂ ਸਾਧੂ ਸਿੰਘ ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਭਜਨ ਸਿੰਘ ਘੁੰਮਣ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਕੁਲਦੀਪ ਸਿੰਘ ਪੁੱਤਰ ਬੀਲ੍ਹਾ ਸਿੰਘ ਦੇ ਸਿਰ ਲਗਭਗ 10-12 ਲੱਖ ਰੁਪਏ ਕਰਜ਼ਾ ਸੀ। ਇਸ ਕਾਰਨ ਉਹ ਮਾਨਸਿਕ ਤੌਰ ’ਤੇ ਕਾਫੀ ਪਰੇਸ਼ਾਨ ਰਹਿੰਦਾ ਸੀ।
ਇਹ ਵੀ ਪੜ੍ਹੋ : ਵਿਆਹ ਕਰਵਾ ਕੇ ਮੁੰਡੇ ਨੂੰ ਵਿਦੇਸ਼ ਭੇਜਣ ਦੇ ਲਾਰੇ 'ਚ ਫਸਿਆ ਪਰਿਵਾਰ, ਉਹ ਹੋਇਆ ਜੋ ਸੋਚਿਆ ਨਾ ਸੀ
ਉਨ੍ਹਾਂ ਦੱਸਿਆ ਕਿ ਮ੍ਰਿਤਕ ਕਿਸਾਨ ਦੇ 3 ਬੱਚੇ 2 ਕੁੜੀਆਂ ਅਤੇ ਇਕ ਮੁੰਡਾ ਹਨ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਸ ਕਿਸਾਨ ਦਾ ਸਮੁੱਚਾ ਕਰਜ਼ਾ ਮੁਆਫ ਕੀਤਾ ਜਾਵੇ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਯੋਗਤਾ ਮੁਤਾਬਕ ਸਰਕਾਰੀ ਨੌਕਰੀ ਅਤੇ ਮੁਆਵਜ਼ਾ ਦਿੱਤਾ ਜਾਵੇ। ਇਸ ਮੌਕੇ ਪਿੰਡ ਬੱਪੀਆਣਾ ਦੇ ਸਰਪੰਚ ਕੁਲਦੀਪ ਸਿੰਘ, ਮੇਲਾ ਸਿੰਘ, ਗੁਰਤੇਜ਼ ਸਿੰਘ ਪੰਚ, ਕਲੱਬ ਪ੍ਰਧਾਨ ਕਰਨੈਲ ਸਿੰਘ ਅਤੇ ਮ੍ਰਿਤਕ ਕਿਸਾਨ ਦਾ ਭਰਾ ਅਜੈਬ ਸਿੰਘ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ : ਮੋਟਰਸਾਈਕਲ-ਪਿੱਕਅਪ ਦੀ ਟੱਕਰ ’ਚ ਇਕੋ ਪਰਿਵਾਰ ਦੇ 3 ਮੈਂਬਰਾਂ ਦੀ ਮੌਤ,ਘਰ ’ਚ ਵਿਛੇ ਸੱਥਰ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ?
ਇਕਲੌਤੇ ਪੁੱਤ ਦੀ ਭਾਲ ’ਚ ਲੱਗੇ ਪਰਿਵਾਰ ਦੀ ਟੁੱਟੀ ਆਸ, ਇਸ ਹਾਲਤ ’ਚ ਦੇਖ ਪੈਰਾਂ ਹੇਠੋਂ ਖਿਸਕੀ ਜ਼ਮੀਨ
NEXT STORY