ਭਵਾਨੀਗੜ੍ਹ (ਕਾਂਸਲ) : ਪਿੰਡ ਰਾਮਪੁਰਾ ਵਿਖੇ ਕਰਜ਼ੇ ਕਾਰਨ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦੇ ਗਰੀਬ ਤੇ ਦਲਿਤ ਵਰਗ ਨਾਲ ਸਬੰਧਿਤ ਇਕ ਨੌਜਵਾਨ ਵੱਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖਤਮ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ। ਜਾਣਕਾਰੀ ਦਿੰਦਿਆਂ ਸਰਪੰਚ ਦੇ ਪਤੀ ਅਮਨਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦੇ ਦਲਿਤ ਵਰਗ ਨਾਲ ਸਬੰਧਿਤ 37 ਸਾਲ ਦੇ ਨੌਜਵਾਨ ਨਿਰਮਲ ਸਿੰਘ ਪੁੱਤਰ ਸਾਧੂ ਸਿੰਘ ਨੇ ਬੀਤੀ ਰਾਤ ਆਪਣੇ ਘਰ ਦੇ ਬਾਹਰ ਗੈਲਰੀ ’ਚ ਚੁੰਨੀ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਉਨ੍ਹਾਂ ਦੱਸਿਆ ਕਿ ਨਿਰਮਲ ਸਿੰਘ ਕਰਜ਼ੇ ਦੇ ਭਾਰ ਕਾਰਨ ਪਿਛਲੇ ਕਾਫੀ ਸਮੇਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ ਤੇ ਇਸ ਤੋਂ ਪਹਿਲਾਂ ਵੀ ਉਹ ਕਈ ਵਾਰ ਖੁਦਕੁਸ਼ੀ ਦੀ ਕੋਸ਼ਿਸ਼ ਕਰ ਚੁੱਕਾ ਸੀ ਪਰ ਪਰਿਵਾਰ ਵੱਲੋਂ ਉਸ ਨੂੰ ਬਚਾਅ ਲਿਆ ਜਾਂਦਾ ਸੀ।
ਇਹ ਵੀ ਪੜ੍ਹੋ : ਇਕਬਾਲ ਸਿੰਘ ਲਾਲਪੁਰਾ ਨੇ AAP ਨੂੰ ਭੇਜਿਆ ਲੀਗਲ ਨੋਟਿਸ, ਜਾਣੋ ਕੀ ਹੈ ਮਾਮਲਾ
ਉਨ੍ਹਾਂ ਦੱਸਿਆ ਕਿ ਬੀਤੀ ਰਾਤ ਉਸ ਦੀ ਪਤਨੀ ਜੋ ਕਿ ਪਿੰਡ ਦੀ ਪੰਚਾਇਤ ਮੈਂਬਰ ਤੇ ਆਸ਼ਾ ਵਰਕਰ ਵੀ ਹੈ, ਆਪਣੀ ਡਿਊਟੀ ਲਈ ਭਵਾਨੀਗੜ੍ਹ ਹਸਪਤਾਲ ਆਈ ਹੋਈ ਸੀ ਤੇ ਘਰ ’ਚ ਕੋਈ ਵੀ ਮੌਜੂਦ ਨਾ ਹੋਣ ਕਾਰਨ ਨਿਰਮਲ ਸਿੰਘ ਵੱਲੋਂ ਇਹ ਗਲਤ ਕਦਮ ਚੁੱਕਿਆ ਗਿਆ। ਸਵੇਰੇ ਗੁਆਢੀਆਂ ਨੇ ਜਦੋਂ ਉਸ ਦੀ ਲਾਸ਼ ਘਰ ਦੇ ਬਾਹਰ ਗੈਲਰੀ ’ਚ ਲਟਕਦੀ ਦੇਖੀ ਤਾਂ ਗੁਆਂਢੀਆਂ ਨੇ ਇਸ ਦੀ ਸੂਚਨਾ ਉਨ੍ਹਾਂ ਨੂੰ ਦਿੱਤੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਤੇ ਉਸ ਦੇ ਪਿਤਾ ਵੱਲੋਂ ਮਿਹਨਤ ਮਜ਼ਦੂਰੀ ਕਰਕੇ ਘਰ ਦਾ ਗੁਜ਼ਾਰਾ ਮੁਸ਼ਕਿਲ ਨਾਲ ਚਲਾਇਆ ਜਾਂਦਾ ਸੀ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪਰਿਵਾਰ ਦਾ ਕਰਜ਼ਾ ਮੁਆਫ਼ ਕੀਤਾ ਜਾਵੇ ਅਤੇ ਪਰਿਵਾਰ ਨੂੰ ਵਿੱਤੀ ਸਹਾਇਤਾ ਦਿੱਤੀ ਜਾਵੇ।
ਇਹ ਵੀ ਪੜ੍ਹੋ : ਕਿਵੇਂ ਸ਼ਿਕੰਜੇ 'ਚ ਆਏ ਮੂਸੇਵਾਲਾ ਦੇ ਕਾਤਲ, HGS ਧਾਲੀਵਾਲ ਨੇ ਖੋਲ੍ਹੇ ਰਾਜ਼
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਕਿਵੇਂ ਸ਼ਿਕੰਜੇ 'ਚ ਆਏ ਮੂਸੇਵਾਲਾ ਦੇ ਕਾਤਲ, HGS ਧਾਲੀਵਾਲ ਨੇ ਖੋਲ੍ਹੇ ਰਾਜ਼
NEXT STORY