ਮਾਨਸਾ/ਸਰਦੂਲਗੜ੍ਹ (ਅਮਰਜੀਤ/ਚੋਪੜਾ):ਗੁਲਾਬੀ ਸੁੰਡੀ ਕਾਰਨ ਖ਼ਰਾਬ ਹੋਈ ਨਰਮੇ ਦੀ ਫਸਲ ਕਰਕੇ ਕਿਸਾਨ ਦਰਸ਼ਨ ਸਿੰਘ (38) ਪੁੱਤਰ ਕੌਰ ਸਿੰਘ ਵਾਸੀ ਘੁੱਦੂਵਾਲਾ ਵਲੋਂ ਜ਼ਹਿਰੀਲੀ ਵਸਤੂ ਨਿਗਲ ਕੇ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਤਨੀ ਕਿਰਨਜੀਤ ਕੌਰ ਨੇ ਪੁਲਸ ਨੂੰ ਦਿੱਤੇ ਬਿਆਨ ਅਨੁਸਾਰ ਉਨ੍ਹਾਂ ਦੇ ਪਰਿਵਾਰ ਕੋਲ 2 ਏਕੜ ਜ਼ਮੀਨ ਹੈ ਅਤੇ ਇਸ ’ਚੋਂ ਇਕ ਏਕੜ ਜ਼ਮੀਨ ਸੇਮ ਦੀ ਮਾਰ ਹੇਠ ਆ ਗਈ ਹੈ। ਉਹ ਤਿੰਨ-ਚਾਰ ਏਕੜ ਜ਼ਮੀਨ ਠੇਕੇ ’ਤੇ ਲੈ ਕੇ ਖੇਤੀ ਕਰਦੇ ਹਨ ਅਤੇ ਪਿਛਲੇ ਸਮੇਂ ਤੋਂ ਫਸਲ ਨਾ ਹੋਣ ਕਰਕੇ ਉਨ੍ਹਾਂ ਦੇ ਸਿਰ ਤਕਰੀਬਨ ਸੱਤ-ਅੱਠ ਲੱਖ ਦਾ ਕਰਜ਼ਾ ਚੜ੍ਹ ਗਿਆ ਸੀ।
ਇਹ ਵੀ ਪੜ੍ਹੋ : 13 ਸਾਲਾ ਧੀ ਨਾਲ ਜੇ.ਈ. ਕਰਦਾ ਸੀ ਅਸ਼ਲੀਲ ਹਰਕਤਾਂ, ਸ਼ਰਮਿੰਦਗੀ 'ਚ ਪਿਓ ਨੇ ਲਿਆ ਫਾਹਾ
ਇਸ ਵਾਰ ਨਰਮੇ ਦੀ ਸਾਰੀ ਫਸਲ ਗੁਲਾਬੀ ਸੁੰਡੀ ਕਾਰਨ ਖ਼ਰਾਬ ਹੋ ਗਈ ਸੀ, ਜਿਸ ਕਰਕੇ ਮੇਰਾ ਪਤੀ ਦਰਸ਼ਨ ਸਿੰਘ ਪਰੇਸ਼ਾਨ ਰਹਿੰਦਾ ਸੀ ਅਤੇ ਇਸੇ ਪਰੇਸ਼ਾਨੀ ਕਾਰਨ ਉਸ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਇਸ ਸਬੰਧੀ ਐੱਸ.ਐੱਚ.ਓ. ਝੂਨੀਰ ਕੇਵਲ ਸਿੰਘ ਨੇ ਦੱਸਿਆ ਕਿ ਪੁਲਸ ਥਾਣਾ ਝੂਨੀਰ ਨੇ 174 ਦੀ ਕਾਰਵਾਈ ਕਰਕੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ । ਮ੍ਰਿਤਕ ਆਪਣੇ ਪਿੱਛੇ ਬ੍ਰਿਧ ਮਾਂ ਬਾਪ, ਦੋ ਬੱਚੇ ਅਤੇ ਪਤਨੀ ਛੱਡ ਗਿਆ ਹੈ। ਕਿਸਾਨ ਆਗੂ ਮਲਕੀਤ ਸਿੰਘ ਕੋਟਧਰਮੂ ਅਤੇ ਦਲੇਲ ਸਿੰਘ ਮੀਆਂ ਨੇ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਪੀੜਤ ਪਰਿਵਾਰ ਦਾ ਕਰਜ਼ਾ ਮੁਆਫ ਕਰਕੇ ਸਰਕਾਰ ਵਲੋਂ ਮਾਲੀ ਸਹਾਇਤਾ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।
ਇਹ ਵੀ ਪੜ੍ਹੋ : ਮੋਗਾ ਜ਼ਿਲ੍ਹੇ 'ਚ ਦੇਹ ਵਪਾਰ ਖ਼ਿਲਾਫ਼ ਪੁਲਸ ਦੀ ਵੱਡੀ ਕਾਰਵਾਈ, ਹਿਰਾਸਤ 'ਚ ਲਏ ਕਈ ਜੋੜੇ
ਅਸਤੀਫ਼ਾ ਦੇ ਚੁੱਕੇ 'ਨਵਜੋਤ ਸਿੱਧੂ' ਹੀ ਸੰਭਾਲਣਗੇ ਪੰਜਾਬ ਕਾਂਗਰਸ ਦੀ ਕਮਾਨ, ਲਖੀਮਪੁਰ ਰੋਸ ਮਾਰਚ ਦੀ ਕਰਨਗੇ ਅਗਵਾਈ
NEXT STORY