ਮੋਗਾ (ਵਿਪਨ)—ਮੋਗਾ ਦੇ ਗਿੱਲ ਰੋਡ 'ਤੇ ਫਰਿੱਜ ਅਤੇ ਟੀ.ਵੀ. ਰਿਪੇਅਰ ਦਾ ਕੰਮ ਕਰਨ ਵਾਲੇ 35-40 ਸਾਲਾ ਨੌਜਵਾਨ ਪਵਨ ਕੁਮਾਰ ਨੇ ਦੁਕਾਨ ਦੇ ਅੰਦਰ ਛੱਤ 'ਤੇ ਲੱਗੀ ਕੁੰਡੀ ਦੇ ਨਾਲ ਫਾਹਾ ਲਗਾ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਪੁਲਸ ਨੇ ਪਵਨ ਕੁਮਾਰ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਧਾਰਾ 174 ਦੀ ਕਾਰਵਾਈ ਕਰਦੇ ਹੋਏ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਰੱਖ ਦਿੱਤਾ ਹੈ।
ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਚਾਚਾ ਕਸਤੂਰੀ ਲਾਲ ਨੇ ਦੱਸਿਆ ਕਿ ਪਵਨ ਕੁਮਾਰ ਮੋਗਾ ਦੇ ਗਿੱਲ ਰੋਡ 'ਤੇ ਟੀ.ਵੀ.ਫਰਿੱਜ ਦੀ ਰਿਪੇਅਰ ਦਾ ਕੰਮ ਕਰਦਾ ਸੀ ਅਤੇ ਉਸ ਨੂੰ ਕਾਰੋਬਾਰ 'ਚ ਕਾਫੀ ਨੁਕਸਾਨ ਹੋ ਗਿਆ ਸੀ ਅਤੇ ਉਸ 'ਤੇ ਬੈਂਕਾਂ ਦਾ ਵੀ ਕਰਜ਼ਾ ਸੀ ਉਹ ਕਿਸ਼ਮਤ ਲੈਣ ਤੋਂ ਅਸਮਰੱਥ ਸੀ, ਜਿਸ ਨੂੰ ਲੈ ਕੇ ਉਹ ਪਰੇਸ਼ਾਨ ਰਹਿੰਦਾ ਸੀ। ਅੱਜ ਸਵੇਰੇ ਉਸ ਨੇ ਸਵੇਰੇ ਦੁਕਾਨ ਦੇ ਅੰਦਰ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਆਪਣੇ ਪਿੱਛੇ ਦੋ ਧੀਆਂ ਅਤੇ ਇਕ ਪੁੱਤਰ ਨੂੰ ਛੱਡ ਗਿਆ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੇ ਚਾਚੇ ਦੇ ਬਿਆਨਾਂ ਦੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਲੋਕਾਂ ਨੇ ਵੱਡੇ ਤੇ ਛੋਟੇ ਕੈਪਟਨ ਨੂੰ ਹਰਾ ਦਿੱਤਾ : ਮਜੀਠੀਆ (ਵੀਡੀਓ)
NEXT STORY