ਜ਼ੀਰਾ (ਗੁਰਮੇਲ) - ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਚੋਣਾਂ ਸਮੇਂ ਕਿਸਾਨਾਂ ਨਾਲ ਕੀਤਾ ਗਿਆ ਕਰਜ਼ ਮੁਆਫ਼ੀ ਦਾ ਵਾਅਦਾ ਵਫਾ ਕਰਦਿਆਂ 2 ਲੱਖ ਤੱਕ ਕਰਜ਼ ਮੁਆਫ਼ ਕੀਤਾ ਗਿਆ ਹੈ ਅਤੇ ਜ਼ੀਰਾ ਸਬ-ਡਵੀਜ਼ਨ ਦੇ ਕਿਸਾਨਾਂ ਦਾ 6 ਕਰੋੜ 72 ਲੱਖ 727 ਰੁਪਏ ਕਰਜ਼ਾ ਮੁਆਫ਼ ਹੋਇਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੁਲਬੀਰ ਸਿੰਘ ਜ਼ੀਰਾ ਐੱਮ. ਐੱਲ. ਏ. ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਿਰਧਾਰਿਤ ਸ਼ਰਤਾਂ ਅਨੁਸਾਰ ਜੋ ਕਿਸਾਨ ਇਸ ਸਕੀਮ ਵਿਚ ਸ਼ਾਮਲ ਹੋ ਸਕਦੇ ਸਨ, ਦੇ ਸਬੰਧ ਵਿਚ ਲਿਖ ਕੇ ਭੇਜਿਆ ਗਿਆ ਸੀ, ਜਿਸ 'ਤੇ ਸਰਕਾਰ ਵੱਲੋਂ ਇਹ ਕਰਜ਼ਾ ਮੁਆਫ਼ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਨਾਲ ਕੁਲਬੀਰ ਸਿੰਘ ਟਿੰਮੀ, ਡਾ. ਰਸ਼ਪਾਲ ਸਿੰਘ, ਜਸਬੀਰ ਸਿੰਘ ਬੰਬ ਪ੍ਰਧਾਨ ਟਰੱਕ ਯੂਨੀਅਨ, ਹਰੀਸ਼ ਜੈਨ ਗੋਗਾ, ਰਾਜੇਸ਼ ਢੰਡ ਵਾਈਸ ਪ੍ਰਧਾਨ ਨਗਰ ਕੌਂਸਲ ਆਦਿ ਹਾਜ਼ਰ ਸਨ।
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ 'ਚ ਹੋਏ ਕਈ ਵਿਚਾਰ
NEXT STORY