ਚੋਗਾਵਾਂ (ਹਰਜੀਤ) - ਪੁਲਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਕਾਂਕੜ ਵਿਖੇ ਇੱਕ ਨੌਜਵਾਨ ਕਿਸਾਨ ਵੱਲੋਂ ਕਰਜ਼ੇ ਤੋਂ ਦੁਖੀ ਹੋ ਕੇ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਨਵਪ੍ਰੀਤ ਸਿੰਘ (24) ਦੇ ਚਾਚਾ ਹਰਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਸਿਰ ’ਤੇ 8 ਲੱਖ ਰੁਪਏ ਦਾ ਕਰਜ਼ਾ ਸੀ, ਜਿਸ ਕਰਕੇ ਉਹ ਪ੍ਰੇਸ਼ਾਨ ਰਹਿੰਦਾ ਸੀ। ਇਸੇ ਪਰੇਸ਼ਾਨੀ ਕਾਰਨ ਉਸ ਨੇ ਅੱਜ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ।
ਪੜ੍ਹੋ ਇਹ ਵੀ ਖ਼ਬਰ: ਜੂਨ 1984 'ਚ ਜ਼ਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸੰਗਤ ਦਰਸ਼ਨ ਲਈ ਰਖਵਾਏ (ਤਸਵੀਰਾਂ)
ਉਨ੍ਹਾਂ ਦੱਸਿਆ ਕਿ ਛੇ ਮਹੀਨੇ ਪਹਿਲਾ ਇਸੇ ਕਰਜ਼ੇ ਨੇ ਉਨ੍ਹਾਂ ਦੇ ਭਰਾ ਤਲਵਿੰਦਰ ਸਿੰਘ ਦੀ ਜਾਨ ਲੈ ਲਈ ਸੀ। ਹੁਣ ਇਸੇ ਕਰਜ਼ੇ ਤੋਂ ਦੁਖੀ ਹੋ ਕੇ ਨਵਪ੍ਰੀਤ ਸਿੰਘ ਨੇ ਬੀਤੇ ਦਿਨੀਂ ਜ਼ਹਿਰੀਲੀ ਦਵਾਈ ਪੀ ਲਈ। ਹਾਲਤ ਖ਼ਰਾਬ ਹੋਣ ’ਤੇ ਉਸ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜਦਿਆਂ ਉਸ ਨੇ ਉਥੇ ਅੱਜ ਦਮ ਤੋੜ ਗਿਆ। ਮ੍ਰਿਤਕ ਨਵਪ੍ਰੀਤ ਸਿੰਘ ਦਾ ਇੱਕ ਸਾਲ ਪਹਿਲਾਂ ਵਿਆਹ ਹੋਇਆ ਸੀ। ਉਹ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।
ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ਖਾਲਸਾ ਕਾਲਜ ਦੇ ਬਾਹਰ ਭਿੜੀਆਂ ਦੋ ਧਿਰਾਂ, ਚੱਲੀਆਂ ਗੋਲ਼ੀਆਂ
ਮ੍ਰਿਤਕ ਕੋਲੋ ਇਕ ਸੁਸਾਇਟ ਨੋਟ ਬਰਾਮਦ ਹੋਇਆ ਹੈ, ਜਿਸ ’ਚ ਉਸ ਨੇ ਆਪਣੀ ਮੌਤ ਦਾ ਜ਼ਿੰਮੇਵਾਰ ਕਰਜ਼ੇ ਨੂੰ ਠਹਿਰਾਇਆ। ਇਸ ਸੰਬੰਧੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਕਿਸਾਨ ਆਗੂ ਦਿਲਬਾਗ ਸਿੰਘ ਚੱਕ ਮਿਸ਼ਰੀ ਖਾਂ ਸਮੇਤ ਸਮੂਹ ਪਿੰਡ ਵਾਸੀਆ ਨੇ ਸਰਕਾਰ ਤੋਂ ਮੰਗ ਕੀਤੀ ਕਿ ਉਕਤ ਪਰਿਵਾਰ ਦਾ ਕਰਜ਼ਾ ਮੁਆਫ਼ ਕੀਤਾ ਜਾਵੇ ਅਤੇ ਸਰਕਾਰੀ ਨੌਕਰੀ ਦਿੱਤੀ ਜਾਵੇ।
ਪੜ੍ਹੋ ਇਹ ਵੀ ਖ਼ਬਰ: ‘ਆਪ’ ਵਿਧਾਇਕ ਦੀ ਬੇਕਾਬੂ ਹੋਈ ਤੇਜ਼ ਰਫ਼ਤਾਰ ਗੱਡੀ ਨੇ ਦੋ ਕਾਰਾਂ ਨੂੰ ਮਾਰੀ ਟੱਕਰ, ਉੱਡੇ ਪਰਖੱਚੇ (ਤਸਵੀਰਾਂ)
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਮਾਮਲਾ 4 ਬੱਚਿਆਂ ਦੇ ਪਿਓ ਦੇ ਕਤਲ ਦਾ, ਕਲਯੁਗੀ ਭੈਣ ਨੇ ਇੰਝ ਦਿੱਤਾ ਸੀ ਵਾਰਦਾਤ ਨੂੰ ਅੰਜ਼ਾਮ
NEXT STORY