ਮਾਨਸਾ (ਅਮਰਜੀਤ ਚਾਹਲ): ਮਾਨਸਾ ਜ਼ਿਲ੍ਹੇ ਦੇ ਪਿੰਡ ਮੂਸਾ ’ਚ 45 ਸਾਲਾ ਕਿਸਾਨ ਗੁਰਪ੍ਰੀਤ ਸਿੰਘ ਵਲੋਂ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਕਿਸਾਨ ਕੋਲ ਡੇਢ ਏਕੜ ਜ਼ਮੀਨ ਹੈ ਜਦਕਿ ਕੁਝ ਕਿਸਾਨ ਠੇਕੇ ’ਤੇ ਲੈ ਕੇ ਨਰਮੇ ਦੀ ਫ਼ਸਲ ਦੀ ਬਿਜਾਈ ਕੀਤੀ ਸੀ,ਜਿਸ ’ਤੇ ਗੁਲਾਬੀ ਸੁੰਡੀ ਪੈਦਾ ਹੋਣ ਨਾਲ ਸਾਰੀ ਫ਼ਸਲ ਬਰਬਾਦ ਹੋ ਗਈ। ਇਸੇ ਪਰੇਸ਼ਾਨੀ ਦੇ ਕਾਰਨ ਉਸ ਨੇ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ। ਕਿਸਾਨ ਗੁਰਪ੍ਰੀਤ ਸਿੰਘ ’ਤੇ 8 ਲੱਖ ਰੁਪਏ ਦਾ ਕਰਜ਼ਾ ਹੈ ਅਤੇ ਇਸੇ ਪਰੇਸ਼ਾਨੀ ਦੇ ਚੱਲਦੇ ਉਸ ਨੇ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਕਿਸਾਨ ਦੇ ਤਿੰਨ ਬੱਚੇ ਅਤੇ ਇਕ ਪਤਨੀ ਨੂੰ ਉਹ ਕਰਜ਼ਦਾਰ ਛੱਡ ਗਿਆ ਹੈ। ਮ੍ਰਿਤਕਦੇ ਰਿਸ਼ਤੇਦਾਰਾਂ ਨੇ ਪੰਜਾਬ ਤੋਂ ਉਨ੍ਹਾਂ ਦਾ ਪੂਰਾ ਕਰਜ਼ਾ ਮੁਆਫ਼ ਕਰਨ ਅਤੇ ਪਰਿਵਾਰ ਦੀ ਆਰਥਿਕ ਮਦਦ ਕਰਨ ਦੀ ਗੁਹਾਰ ਲਗਾਈ ਹੈ।
ਇਹ ਵੀ ਪੜ੍ਹੋ : ਬਠਿੰਡਾ ਗੈਂਗਵਾਰ ਮਾਮਲੇ ’ਚ ਐਕਸ਼ਨ ’ਚ ਪੁਲਸ, 2 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਉੱਥੇ ਦੂਜੇ ਪਾਸੇ ਜਾਂਚ ਅਧਿਕਾਰੀ ਸਲਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਦੇ ਰਿਸ਼ਤੇਦਾਰਾਂ ਦੇ ਬਿਆਨ ’ਤੇ 174 ਦੀ ਕਾਰਵਾਈ ਕੀਤੀ ਜਾ ਰਹੀ ਹੈ, ਜਿਨ੍ਹਾਂ ਨੇ ਬਿਆਨ ’ਚ ਲਿਖਾਇਆ ਹੈ ਕਿ ਗੁਰਪ੍ਰੀਤ ਸਿੰਘ ਕਰਜ਼ੇ ਕੇ ਕਾਰਨ ਪਰੇਸ਼ਾਨ ਰਹਿੰਦਾ ਸੀ ਅਤੇ ਇਸੇ ਪਰੇਸ਼ਾਨ ਦੇ ਕਾਰਨ ਉਹ ਜ਼ਹਿਰੀਲੀ ਦਵਾਈ ਪੀ ਗਿਆ।
ਇਹ ਵੀ ਪੜ੍ਹੋ : ਪੰਜਾਬ ਪੁਲਸ ਦਾ ਕਾਰਾ, ਨਾਕੇ ਦੌਰਾਨ ਕੱਢੀ ਐਂਬੂਲੈਂਸ ਦੀ ਚਾਬੀ, ਇਲਾਜ ਲਈ ਤੜਫ਼ ਰਹੇ ਮਰੀਜ਼ ਦੀ ਹੋਈ ਮੌਤ
ਹਰਸਿਮਰਤ ਬਾਦਲ ਦਾ ਬਾਘਾਪੁਰਾਣਾ ਪੁੱਜਣ ’ਤੇ ਵਿਰੋਧ, ਦਿਖਾਈਆਂ ਕਾਲੀਆਂ ਝੰਡੀਆਂ
NEXT STORY