ਬਰਨਾਲਾ (ਬਿਊਰੋ): ਜਿੱਥੇ ਚੋਣਾਂ ਤੋਂ ਪਹਿਲਾਂ ਪੰਜਾਬ ਅੰਦਰ ਕਾਂਗਰਸ ਪਾਰਟੀ ਨੇ ਸਰਕਾਰ ਬਣਨ ਤੇ ਕਿਸਾਨਾਂ ਦੇ ਕਰਜ਼ ਮੁਆਫ਼ੀ ਦੇ ਵੱਡੇ-ਵੱਡੇ ਐਲਾਨ ਕੀਤੇ ਗਏ ਸਨ। ਜਿਸ ਤੋਂ ਬਾਅਦ ਕਾਂਗਰਸ ਦੀ ਸਰਕਾਰ ਬਣ ਗਈ ਪਰ ਜ਼ਮੀਨੀ ਪੱਧਰ ’ਤੇ ਹਕੀਕਤ ਕੁਝ ਹੋਰ ਹੀ ਬਿਆਨ ਕਰ ਰਹੀ ਹੈ।ਕਿਉਂਕਿ ਅੱਜ ਵੀ ਪੰਜਾਬ ਅੰਦਰ ਕਿਸਾਨਾਂ ਵੱਲੋਂ ਕਰਜ਼ੇ ਦੀ ਮਾਰ ਹੇਠ ਖੁਦਕੁਸ਼ੀਆਂ ਦਾ ਦੌਰ ਜਾਰੀ ਹੈ। ਇਸ ਦੇ ਚੱਲਦਿਆਂ ਜ਼ਿਲ੍ਹਾ ਬਰਨਾਲਾ ਦੇ ਪੱਖੋਕੇ ਦੇ ਰਹਿਣ ਵਾਲੇ 63 ਸਾਲ ਦੇ ਕਿਸਾਨ ਬਲਦੇਵ ਸਿੰਘ ਪੁੱਤਰ ਪੂਰਨ ਸਿੰਘ ਨੇ 20 ਲੱਖ ਦੇ ਕਰੀਬ ਕਰਜ਼ੇ ਹੇਠ ਦੱਬੇ ਹੋਣ ਕਾਰਨ ਆਪਣੇ ਖੇਤ ਵਿੱਚ ਸਲਫਾਸ ਦੀਆਂ ਗੋਲੀਆਂ ਖਾ ਕੇ ਖੁਦਕੁਸ਼ੀ ਕਰ ਲਈ । ਮ੍ਰਿਤਕ ਕਿਸਾਨ ਡੇਢ ਏਕੜ ਵਿੱਚ ਖੇਤੀ ਕਰਕੇ ਆਪਣੇ ਪਰਿਵਾਰ ਦਾ ਪੇਟ ਪਾਲਦਾ ਸੀ।
ਇਹ ਵੀ ਪੜ੍ਹੋ : ਮਾਨਸਾ ’ਚ 20 ਸਾਲਾ ਪੁਲਸ ਕਾਂਸਟੇਬਲ ਨੇ ਖ਼ੁਦ ਨੂੰ ਮਾਰੀ ਗੋਲ਼ੀ, ਪੁਲਸ ਤਲਾਸ਼ ਰਹੀ ਖ਼ੁਦਕੁਸ਼ੀ ਦੀ ਵਜ੍ਹਾ
ਖ਼ੁਦਕੁਸ਼ੀ ਕਰਨ ਵਾਲੇ ਮ੍ਰਿਤਕ ਕਿਸਾਨ ਬਲਦੇਵ ਸਿੰਘ ਦੇ ਪੁੱਤਰ ਲਵਦੀਪ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਉਨ੍ਹਾਂ ਸਿਰ 20 ਲੱਖ ਦੇ ਕਰੀਬ ਬੈਂਕਾਂ,ਆੜ੍ਹਤੀਆਂ ਤੇ ਪਿੰਡ ਦੇ ਲੋਕਾਂ ਦਾ ਕਰਜ਼ਾ ਸੀ। ਡੇਢ ਏਕੜ ਦੀ ਖੇਤੀ ’ਚੋਂ ਲੋਕਾਂ ਦਾ ਪੈਸਾ ਮੋੜਨਾ ਔਖਾ ਹੋਣ ਕਰਕੇ ਉਨ੍ਹਾਂ ਦੇ ਪਿਤਾ ਬਲਦੇਵ ਸਿੰਘ ਪਿਛਲੇ ਕਈ ਸਮੇਂ ਤੋਂ ਪਰੇਸ਼ਾਨ ਰਹਿੰਦੇ ਸਨ। ਜਿਸ ਦੇ ਚੱਲਦਿਆਂ ਅੱਜ ਉਨ੍ਹਾਂ ਨੇ ਕਰਜ਼ੇ ਦੀ ਮਾਰ ਹੇਠ ਆ ਕੇ ਸਲਫਾਸ ਦੀਆਂ ਗੋਲੀਆਂ ਖਾ ਕੇ ਖ਼ੁਦਕੁਸ਼ੀ ਕਰ ਲਈ। ਉਸਦੇ ਪਿਤਾ ਦੀ ਮੌਤ ਉਸ ਦੇ ਸਾਹਮਣੇ ਤੜਫ-ਤੜਫ ਕੇ ਹੋ ਗਈ।
ਇਹ ਵੀ ਪੜ੍ਹੋ : ਕੈਨੇਡਾ ’ਚ ਵਾਪਰੇ ਹਾਦਸੇ ਦੌਰਾਨ ਭਵਾਨੀਗੜ੍ਹ ਦੇ ਦਲਜੀਤ ਸਿੰਘ ਦੀ ਮੌਤ, ਕੁੱਝ ਦਿਨ ਬਾਅਦ ਬਣਨਾ ਸੀ ਪਿਤਾ
ਮ੍ਰਿਤਕ ਕਿਸਾਨ ਦੇ ਪੁੱਤਰ ਲਵਦੀਪ ਸਿੰਘ ਨੇ ਪੰਜਾਬ ਦੀ ਚਰਨਜੀਤ ਸਿੰਘ ਚੰਨੀ ਦੀ ਕਾਂਗਰਸ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਚੋਣਾਂ ਤੋਂ ਪਹਿਲਾਂ ਕਾਂਗਰਸ ਸਰਕਾਰ ਵੱਲੋਂ ਕਿਸਾਨਾਂ ਦੇ ਚੜ੍ਹੇ ਕਰਜ਼ਾ ਮੁਆਫ਼ੀ ਦੇ ਐਲਾਨ ਕੀਤੇ ਗਏ ਸਨ ਪਰ ਅੱਜ ਵੀ ਕਿਸਾਨ ਕਰਜ਼ੇ ਕਾਰਨ ਖੁਦਕੁਸ਼ੀਆਂ ਦੇ ਰਾਹ ਅਪਣਾ ਰਹੇ ਹਨ। ਜਿਸ ਕਾਰਨ ਉਨ੍ਹਾਂ ਦੇ ਪਿਤਾ ਨੇ ਵੀ ਕਰਜ਼ੇ ਹੇਠ ਆ ਕੇ ਖੁਦਕੁਸ਼ੀ ਕੀਤੀ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਉਨ੍ਹਾਂ ’ਤੇ ਚੜ੍ਹੇ ਕਰਜ਼ੇ ਨੂੰ ਜਲਦ ਮਾਪ ਕੇ ਪਰਿਵਾਰ ਨੂੰ ਰਾਹਤ ਦਿੱਤੀ ਜਾਵੇ।
ਇਹ ਵੀ ਪੜ੍ਹੋ :ਮਾਨਸਾ ’ਚ ਵੱਡੀ ਵਾਰਦਾਤ: ਪੁੱਤਰ ਨੇ ਤਲਵਾਰ ਨਾਲ ਵੱਢਿਆ ਸੁੱਤਾ ਹੋਇਆ ਪਿਓ
ਕਾਂਗਰਸੀ ਕੌਂਸਲਰ ਰਾਸ਼ੀ ਅਗਰਵਾਲ ਨੇ ਫੇਸਬੁੱਕ ’ਤੇ ਅਸਤੀਫ਼ਾ ਦੇ ਕੇ ਡਿਲੀਟ ਕੀਤੀ ਪੋਸਟ
NEXT STORY