ਚੰਡੀਗੜ੍ਹ : ਸੂਬੇ ਅੰਦਰ 14 ਦਸੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। ਇਸ ਨੂੰ ਲੈ ਕੇ ਪੰਜਾਬ ਦੇ ਵੱਡੀ ਗਿਣਤੀ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ ਦੀਆਂ ਡਿਊਟੀਆਂ ਲੱਗੀਆਂ ਹੋਈਆਂ ਹਨ। ਜਿੱਥੇ ਇਕ ਪਾਸੇ ਮੁਲਾਜ਼ਮ ਦਿਨ ਰਾਤ ਚੋਣਾਂ ਨੂੰ ਨੇਪਰੇ ਚਾੜਨ ਲਈ ਡਿਊਟੀਆਂ ਨਿਭਾਅ ਰਹੇ ਹਨ, ਉੱਥੇ ਹੀ ਹੁਣ ਅਧਿਆਪਕਾਂ ਦੀ ਵੱਡੀ ਜਥੇਬੰਦੀ ਡੀਟੀਐੱਫ ਵੱਲੋਂ ਮੰਗ ਕੀਤੀ ਗਈ ਹੈ ਕਿ 14 ਦਸੰਬਰ ਨੂੰ ਚੋਣ ਡਿਊਟੀਆਂ 'ਤੇ ਰਹਿਣ ਵਾਲੇ ਸਾਰੇ ਮੁਲਾਜ਼ਮਾਂ ਨੂੰ ਅਗਲੇ ਦਿਨ ਯਾਨੀ ਕਿ 15 ਦਸੰਬਰ ਦੀ ਛੁੱਟੀ ਐਲਾਨੀ ਜਾਵੇ।
ਇਹ ਵੀ ਪੜ੍ਹੋ : ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ 'ਤੇ ਹੋਣ ਜਾ ਰਹੀ ਵੱਡੀ ਕਾਰਵਾਈ, FIR ਦਰਜ ਕਰਨ ਦੀ ਸਿਫਾਰਸ਼
ਜਥਿਆਪਕ ਜਥੇਬੰਦੀ ਦਾ ਤਰਕ ਹੈ ਕਿ 14 ਦਸੰਬਰ ਨੂੰ ਦੇਰ ਰਾਤ ਵੋਟਾਂ ਦਾ ਕੰਮ ਨਿਬੇੜ ਕੇ ਮੁਲਾਜ਼ਮ ਅਤੇ ਅਧਿਆਪਕ ਘਰ ਪਹੁੰਚਣਗੇ। ਇਸ ਲਈ ਡੀਟੀਐੱਫ ਮੰਗ ਕਰ ਰਹੀ ਹੈ ਕਿ ਸਕੂਲਾਂ ਅਤੇ ਦਫਤਰਾਂ ਦਾ ਸਾਰਾ ਸਟਾਫ, ਜਿਨ੍ਹਾਂ ਦੀ ਡਿਊਟੀ ਚੋਣਾਂ ਵਿਚ ਲੱਗੀ ਹੈ, ਉਨ੍ਹਾਂ ਨੂੰ 15 ਦਸੰਬਰ ਦੀ ਛੁੱਟੀ ਦਿੱਤੀ ਜਾਵੇ। ਇਥੇ ਇਹ ਦੱਸਣਯੋਗ ਹੈ ਕਿ ਅਜੇ ਤੱਕ ਚੋਣ ਕਮਿਸ਼ਨ ਵੱਲੋਂ 15 ਦਸੰਬਰ ਦੀ ਛੁੱਟੀ ਬਾਰੇ ਕੋਈ ਵੀ ਅਧਿਕਾਰਿਤ ਐਲਾਨ ਨਹੀਂ ਕੀਤਾ ਗਿਆ। ਇਸੇ ਲਈ ਡੀਟੀਐਫ ਸਮੇਤ ਹੋਰਨਾਂ ਮੁਲਾਜ਼ਮ ਜਥੇਬੰਦੀਆਂ ਦੇ ਵੱਲੋਂ ਵੀ ਮੰਗ ਕੀਤੀ ਜਾ ਰਹੀ ਹੈ ਕਿ 15 ਦਸੰਬਰ ਦੀ ਛੁੱਟੀ ਐਲਾਨੀ ਜਾਵੇ।
ਇਹ ਵੀ ਪੜ੍ਹੋ : ਪੰਜਾਬ 'ਚ ਇਨ੍ਹਾਂ ਕਲੋਨੀਆਂ 'ਤੇ ਹੋਵੇਗੀ ਕਾਰਵਾਈ, ਸਰਕਾਰ ਨੇ ਜਾਰੀ ਕੀਤੇ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ Weather ਦੀ ਨਵੀਂ ਅਪਡੇਟ! 17 ਦਸੰਬਰ ਤੱਕ ਵਿਭਾਗ ਨੇ ਦਿੱਤੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ Alert
NEXT STORY