ਫਾਜਿਲਕਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ ਅਨੁਸਾਰ ਸੂਬੇ ਦੇ ਕਿਸਾਨਾਂ ਤੱਕ ਆਧੁਨਿਕ ਖੇਤੀ ਮਸ਼ੀਨਰੀ ਦੀ ਪਹੁੰਚ ਨੂੰ ਵਧਾਉਣ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਬ-ਮਿਸ਼ਨ ਆਨ ਐਗਰੀਕਲਚਰਲ ਮੈਕਾਨਾਈਜੇਸ਼ਨ (ਐਸ.ਐਮ.ਏ.ਐਮ.) ਯੋਜਨਾ ਤਹਿਤ ਖੇਤੀ ਮਸ਼ੀਨਰੀ ‘ਤੇ ਸਬਸਿਡੀ ਦਾ ਲਾਭ ਲੈਣ ਲਈ ਕਿਸਾਨਾਂ ਤੋਂ ਬਿਨੈ ਪੱਤਰ ਮੰਗੇ ਗਏ ਹਨ। 21 ਕਰੋੜ ਰੁਪਏ ਦੀ ਸਬਸਿਡੀ ਡੀ.ਬੀ.ਟੀ. ਰਾਹੀਂ ਸਿੱਧੀ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦਿੱਤੀ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਖੇਤੀਬਾੜੀ ਅਫਸਰ ਸੰਦੀਪ ਰਿਣਵਾ ਨੇ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਲਈ ਚਾਹਵਾਨ ਕਿਸਾਨ ਵਿਭਾਗ ਦੇ ਪੋਰਟਲ agrimachinerypb.com ਉਤੇ 13 ਅਗਸਤ, 2024 ਤੱਕ ਅਪਲਾਈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਨਿਊਮੈਟਿਕ ਪਲਾਂਟਰ, ਪੋਟੈਟੋ ਪਲਾਂਟਰ (ਆਟੋਮੈਟਿਕ/ਸੈਮੀ-ਆਟੋਮੈਟਿਕ), ਪੋਟੈਟੋ ਡਿੱਗਰ, ਪੈਡੀ ਟਰਾਂਸਪਲਾਂਟਰ, ਡੀ.ਐਸ.ਆਰ. ਸੀਡ ਡਰਿੱਲ, ਟਰੈਕਟਰ ਆਪਰੇਟਿਡ ਬੂਮ ਸਪਰੇਅਰ, ਪੀ.ਟੀ.ਓ. ਆਪਰੇਟਿਡ ਬੰਡ ਫਾਰਮਰ, ਆਇਲ ਮਿੱਲ, ਮਿੰਨੀ ਪ੍ਰੋਸੈਸਿੰਗ ਪਲਾਂਟ, ਨਰਸਰੀ ਸੀਡਰ ਅਤੇ ਫੋਰੇਜ ਹਾਰਵੈਸਟਰ ਆਦਿ ਮਸ਼ੀਨਾਂ ਦੀ ਖਰੀਦ ‘ਤੇ ਸਬਸਿਡੀ ਦਿੱਤੀ ਜਾ ਰਹੀ ਹੈ।
ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਉਕਤ ਮਸ਼ੀਨਾਂ ਦੀ ਖਰੀਦ ‘ਤੇ ਵਿਅਕਤੀਗਤ ਕਿਸਾਨ, ਕਿਸਾਨ ਸਮੂਹ, ਸਹਿਕਾਰੀ ਸਭਾਵਾਂ, ਪੰਚਾਇਤਾਂ ਅਤੇ ਐਫ.ਪੀ.ਓਜ਼. 40 ਫ਼ੀਸਦੀ ਸਬਸਿਡੀ ਦਾ ਲਾਭ ਲੈ ਸਕਦੇ ਹਨ, ਜਦੋਂਕਿ ਅਨੁਸੂਚਿਤ ਜਾਤੀ ਨਾਲ ਸਬੰਧਤ ਵਿਅਕਤੀਗਤ ਕਿਸਾਨ, ਮਹਿਲਾ ਕਿਸਾਨ, ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ 50 ਫ਼ੀਸਦੀ ਸਬਸਿਡੀ ਮਿਲੇਗੀ।
ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਇਹਨਾਂ ਮਸ਼ੀਨਾਂ ਨੂੰ ਅਪਣਾ ਕੇ ਕਿਸਾਨ ਆਪਣੀ ਆਮਦਨ ਵਿੱਚ ਵਾਧਾ ਕਰ ਸਕਦੇ ਹਨ ਅਤੇ ਇਸ ਨਾਲ ਖੇਤੀ ਸੈਕਟਰ ਵਿੱਚ ਪਾਣੀ ਬਚਾਉਣ ਦੀਆਂ ਤਕਨੀਕਾਂ, ਫ਼ਸਲੀ ਵਿਭਿੰਨਤਾ ਅਤੇ ਐਮ.ਐਸ.ਐਮ.ਈਜ਼. ਨੂੰ ਉਤਸ਼ਾਹ ਮਿਲੇਗਾ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮੁੱਚੀ ਪ੍ਰਕਿਰਿਆ ਵਿੱਚ ਪੂਰੀ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਕਿਹਾ ਕਿ ਕਿਸਾਨ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਆਨਲਾਈਨ ਪੋਰਟਲ ਜਾਂ ਆਪੋ-ਆਪਣੇ ਖੇਤੀਬਾੜੀ ਦਫ਼ਤਰਾਂ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਤੀ ਵਿਭਿੰਨਤਾ ਅਤੇ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਲਈ ਅਣਥੱਕ ਯਤਨ ਕਰ ਰਹੀ ਹੈ ਅਤੇ ਖੇਤੀਬਾੜੀ ਵਿਭਾਗ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਕਿਸਾਨਾਂ ਨੂੰ ਰਿਆਇਤੀ ਦਰਾਂ ‘ਤੇ ਅਤਿ-ਆਧੁਨਿਕ ਮਸ਼ੀਨਰੀ ਮੁਹੱਈਆ ਕਰਵਾਉਣ ਸਬੰਧੀ ਰਣਨੀਤੀ ‘ਤੇ ਸਰਗਰਮੀ ਨਾਲ ਕੰਮ ਕਰ ਰਿਹਾ ਹੈ।
ਜ਼ਿਲਾ ਸੈਸ਼ਨ ਜੱਜ ਵਲੋਂ ਮਾਨਸਾ ਜੇਲ ਦਾ ਦੌਰਾ, ਬੈਰਕਾਂ ਦੀ ਕੀਤੀ ਚੈਕਿੰਗ
NEXT STORY