ਚੰਡੀਗੜ੍ਹ (ਨਵਿੰਦਰ ਸਿੰਘ) : ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ-25 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਨੀਵਾਰ, 1 ਜੂਨ, 2024 ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ। ਚੰਡੀਗੜ੍ਹ ਪ੍ਰਸ਼ਾਸਨ ਦਾ ਇਹ ਹੁਕਮ ਪ੍ਰਸ਼ਾਸ਼ਨ ਦੇ ਸਾਰੇ ਦਫ਼ਤਰਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਸੰਸਥਾਵਾਂ 'ਤੇ ਲਾਗੂ ਹੋਵੇਗਾ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਮਿਡ-ਡੇਅ-ਮੀਲ ਨੂੰ ਲੈ ਕੇ ਨਵੀਂ Update, ਜਾਰੀ ਹੋਏ ਨਿਰਦੇਸ਼
ਇਸ ਤੋਂ ਇਲਾਵਾ, ਇਹ ਛੁੱਟੀ ਉਦਯੋਗਿਕ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਲ-ਨਾਲ ਦਿਹਾੜੀਦਾਰ ਕਰਮਚਾਰੀਆਂ ਲਈ ਅਦਾਇਗੀ ਛੁੱਟੀ ਹੋਵੇਗੀ। ਲੋਕਤੰਤਰੀ ਸਿਧਾਂਤਾਂ ਨੂੰ ਬਰਕਰਾਰ ਰੱਖਣ ਲਈ ਚੰਡੀਗੜ੍ਹ ਪ੍ਰਸ਼ਾਸਨ ਨੇ ਪੰਜਾਬ ਅਤੇ ਹਰਿਆਣਾ ਪ੍ਰਸ਼ਾਸਨ ਵਿੱਚ ਕੰਮ ਕਰਦੇ ਚੰਡੀਗੜ੍ਹ ਸੰਸਦੀ ਹਲਕੇ ਵਿੱਚ ਰਜਿਸਟਰਡ ਵੋਟਰਾਂ ਨੂੰ 1 ਜੂਨ, 2024 (ਸ਼ਨੀਵਾਰ) ਨੂੰ ਵਿਸ਼ੇਸ਼ ਅਚਨਚੇਤ ਛੁੱਟੀ ਦੇਣ ਦੀ ਵੀ ਅਪੀਲ ਕੀਤੀ।
ਇਹ ਵੀ ਪੜ੍ਹੋ : ਪੰਜਾਬ 'ਚ ਇਸ ਤਾਰੀਖ਼ ਨੂੰ ਵਿਸ਼ੇਸ਼ ਛੁੱਟੀ ਦਾ ਐਲਾਨ, ਜਾਰੀ ਹੋ ਗਈ Notification
ਇਸ ਪਹਿਲ ਕਦਮੀ ਦਾ ਮਕਸਦ ਵੋਟਰ ਯੂ. ਟੀ. ਚੰਡੀਗੜ੍ਹ ਵਿੱਚ ਹੋਣ ਵਾਲੀਆਂ ਆਗਾਮੀ ਲੋਕ ਸਭਾ ਚੋਣਾਂ ਵਿੱਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰਿਸ਼ਵਤ ਦੇ ਦੋਸ਼ਾਂ ਦੀ ਆਡੀਓ ਵਾਇਰਲ ਕਰਨ ਵਾਲੇ ਨੂੰ ਕੈਬਨਿਟ ਮੰਤਰੀ ਨੇ ਭੇਜਿਆ ਲੀਗਲ ਨੋਟਿਸ
NEXT STORY