ਗੁਰਦਾਸਪੁਰ (ਜੀਤ ਮਠਾਰੂ) - ਇਸ ਸਾਲ ਖੇਤਾਂ ’ਚ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਇਕ ਮਹੀਨੇ ਤੋਂ ਪੱਬਾਂ ਭਾਰ ਹੋਏ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਮਿਹਨਤ ਨੇ ਰੰਗ ਲਿਆਉਣਾ ਸ਼ੁਰੂ ਕਰ ਦਿੱਤਾ ਹੈ। ਹੁਣ ਤੱਕ ਸਮੁੱਚੇ ਪੰਜਾਬ ਅੰਦਰ 5,798 ਥਾਂਵਾਂ ’ਤੇ ਅੱਗ ਲਗਾਉਣ ਦੇ ਮਾਮਲੇ ਸਾਹਮਣੇ ਆਏ ਹਨ, ਜਦੋਂਕਿ ਪਿਛਲੇ ਸਾਲ 25 ਅਕਤੂਬਰ ਤੱਕ 6,144 ਕਿਸਾਨਾਂ ਨੇ ਖੇਤਾਂ ਵਿਚ ਅੱਗ ਲਗਾਈ ਸੀ। ਜੇਕਰ ਦੋ ਸਾਲ ਪਹਿਲਾਂ ਸਾਲ 2020 ਦੀ ਗੱਲ ਕੀਤੀ ਜਾਵੇ ਤਾਂ 15 ਤੋਂ 25 ਅਕਤੂਬਰ ਦੇ ਦਰਮਿਆਨ 14,471 ਕਿਸਾਨਾਂ ਵੱਲੋਂ ਖੇਤਾਂ ’ਚ ਅੱਗ ਲਗਾਉਣ ਦੇ ਮਾਮਲੇ ਸਾਹਮਣੇ ਆਏ ਸਨ। ਇਸ ਵਾਰ ਜਿਸ ਤਰ੍ਹਾਂ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਸਮੇਤ ਖੇਤੀਬਾੜੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਤੋਂ ਲੈ ਕੇ ਫੀਲਡ ਸਟਾਫ ਲਗਾਤਾਰ ਪੱਬਾਂ ਭਾਰ ਹੋ ਕੇ ਕੰਮ ਕਰ ਰਿਹਾ ਹੈ, ਉਸ ਦੇ ਬਹੁਤ ਸਾਰਥਕ ਨਤੀਜੇ ਸਾਹਮਣੇ ਆਏ ਹਨ।
ਪੜ੍ਹੋ ਇਹ ਵੀ ਖ਼ਬਰ : ਕਾਦੀਆਂ : ਨਸ਼ੇ ਦੀ ਓਵਰਡੋਜ਼ ਕਾਰਨ ਬੁਝਿਆ ਇਕ ਹੋਰ ਘਰ ਦਾ ਚਿਰਾਗ, ਪਿਆ ਚੀਕ ਚਿਹਾੜਾ
ਇਕੱਤਰ ਅੰਕੜਿਆਂ ਅਨੁਸਾਰ ਜੇਕਰ ਇਕੱਲੇ 25 ਅਕਤੂਬਰ ਦੀ ਗੱਲ ਕੀਤੀ ਜਾਵੇ ਤਾਂ ਸਾਲ 2020 ’ਚ 25 ਅਕਤੂਬਰ ਵਾਲੇ ਦਿਨ 1,476 ਕਿਸਾਨਾਂ ਨੇ ਖੇਤਾਂ ਵਿਚ ਅੱਗ ਲਗਾਈ ਸੀ। ਪਿਛਲੇ ਸਾਲ 76 ਕਿਸਾਨ ਅਜਿਹੇ ਸਨ, ਜਿਨ੍ਹਾਂ ਨੇ 25 ਅਕਤੂਬਰ ਨੂੰ ਰਹਿੰਦ-ਖੂੰਹਦ ਸਾੜੀ ਸੀ। ਇਸ ਸਾਲ ਪੰਜਾਬ ਅੰਦਰ 181 ਅੱਗ ਲਗਾਉਣ ਦੀਆਂ ਰਿਪੋਰਟਾਂ ਪ੍ਰਾਪਤ ਹੋਈਆਂ ਹਨ। ਜੇਕਰ ਜ਼ਿਲਾਵਾਰ ਸਮੀਖਿਆ ਕੀਤੀ ਜਾਵੇ ਤਾਂ ਇਸ ਸਾਲ ਤਰਨਤਾਰਨ ਜ਼ਿਲ੍ਹਾ ਅਜਿਹਾ ਹੈ, ਜਿੱਥੇ ਅੱਗ ਲੱਗਣ ਦੀਆਂ ਸਭ ਤੋਂ ਜ਼ਿਆਦਾ ਘਟਨਾਵਾਂ ਰਿਪੋਰਟ ਹੋਈਆਂ ਹਨ, ਜਿਨ੍ਹਾਂ ਦੀ ਗਿਣਤੀ 1,350, ਜਦੋਂ ਕਿ ਪਠਾਨਕੋਟ ਜ਼ਿਲ੍ਹੇ ’ਚ ਅਜੇ ਤੱਕ ਅੱਗ ਲੱਗਣ ਦਾ ਇਕ ਵੀ ਮਾਮਲਾ ਸਾਹਮਣੇ ਨਹੀਂ ਆਇਆ।
ਪੜ੍ਹੋ ਇਹ ਵੀ ਖ਼ਬਰ : ਕਮਰੇ ਦੇ ਬੈੱਡ ਦੀ ਸਫ਼ਾਈ ਨਾ ਹੋਣ ’ਤੇ ਨਾਰਾਜ਼ ਹੋਏ CM ਮਾਨ, ਸੁਪਰਵਾਈਜ਼ਰ ਖ਼ਿਲਾਫ਼ ਲਿਆ ਐਕਸ਼ਨ
ਸ਼ਹੀਦ ਭਗਤ ਸਿੰਘ ਜ਼ਿਲ੍ਹੇ ’ਚ ਸਿਰਫ਼ 9 ਕੇਸ ਸਾਹਮਣੇ ਆਏ ਹਨ, ਜਿਸ ਤੋਂ ਬਾਅਦ ਮਲੇਰਕੋਟਲਾ ’ਚ 24, ਮੁਕਤਸਰ ’ਚ 29, ਬਰਨਾਲਾ ’ਚ 39, ਫਾਜ਼ਿਲਕਾ ’ਚ 52, ਫਰੀਦਕੋਟ ’ਚ 54, ਰੂਪਨਗਰ ’ਚ 52, ਸਾਹਿਬਜ਼ਾਦਾ ਅਜੀਤ ਸਿੰਘ ਨਗਰ ’ਚ 59, ਮਾਨਸਾ ’ਚ 50, ਹੁਸ਼ਿਆਰਪੁਰ ’ਚ 51, ਬਠਿੰਡਾ ’ਚ 90, ਮੋਗਾ ’ਚ 138, ਫਤਿਹਗੜ੍ਹ ਸਾਹਿਬ ’ਚ 234, ਫਿਰੋਜ਼ਪੁਰ ’ਚ 305, ਜਲੰਧਰ ’ਚ 282, ਕਪੂਰਥਲਾ ’ਚ 395, ਲੁਧਿਆਣਾ ’ਚ 257, ਸੰਗਰੂਰ ’ਚ 198, ਗੁਰਦਾਸਪੁਰ ’ਚ 577, ਅੰਮ੍ਰਿਤਸਰ ’ਚ 1085 ਥਾਵਾਂ ’ਤੇ ਅੱਗ ਲੱਗਣ ਦੀਆਂ ਘਟਨਾਵਾਂ ਸੈਟੇਲਾਈਟ ਰਾਹੀਂ ਰਿਪੋਰਟ ਹੋਈਆਂ ਹਨ।
ਪੜ੍ਹੋ ਇਹ ਵੀ ਖ਼ਬਰ :ਹਰੀਕੇ ਪੱਤਣ ਵਿਖੇ ਦੋਹਰਾ ਕਤਲ, ਸਾਬਕਾ ਫ਼ੌਜੀ ਤੇ ਉਸ ਦੀ ਪਤਨੀ ਨੂੰ ਤੇਜ਼ਧਾਰ ਹਥਿਆਰ ਨਾਲ ਉਤਾਰਿਆ ਮੌਤ ਦੇ ਘਾਟ
ਇਨ੍ਹਾਂ ’ਚ ਕੁਝ ਜ਼ਿਲ੍ਹੇ ਅਜਿਹੇ ਹਨ, ਜਿਨ੍ਹਾਂ ਵਿਚ ਪਿਛਲੇ ਸਾਲ 15 ਸਤੰਬਰ ਤੋਂ 25 ਅਕਤੂਬਰ ਤੱਕ ਅੱਗ ਲੱਗਣ ਦੇ ਮਾਮਲਿਆਂ ਦੀ ਗਿਣਤੀ ਦੇ ਮੁਕਾਬਲੇ ਇਸ ਸਾਲ ਹੁਣ ਤੱਕ ਦੇ ਮਾਮਲੇ ਵਧੇ ਹਨ ਪਰ ਜੇਕਰ ਪੂਰੇ ਪੰਜਾਬ ਦੀ ਸਮੀਖਿਆ ਕੀਤੀ ਜਾਵੇ ਤਾਂ ਪਿਛਲੇ ਸਾਲ ਦੇ ਮੁਕਾਬਲੇ ਵੱਡੇ ਪੱਧਰ ’ਤੇ ਅੱਗ ਲੱਗਣ ਦੇ ਮਾਮਲੇ ਘਟੇ ਹਨ। ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਇਹ ਵਿਭਾਗ ਦੀ ਟੀਮ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ, ਕਿਉਂਕਿ ਵਿਭਾਗ ਦੀਆਂ ਟੀਮਾਂ ਲਗਾਤਾਰ ਕਿਸਾਨਾਂ ਨੂੰ ਜਾਗਰੂਕ ਕਰ ਰਹੀਆਂ ਹਨ।
ਪੰਜਾਬ ਦੇ ਕੈਬਨਿਟ ਮੰਤਰੀ ਫ਼ੌਜਾ ਸਿੰਘ ਸਰਾਰੀ ਖ਼ਿਲਾਫ਼ ਜਲਦ ਹੋਵੇਗੀ ਸਖ਼ਤ ਕਾਰਵਾਈ (ਵੀਡੀਓ)
NEXT STORY