ਗੋਰਾਇਆ (ਮੁਨੀਸ਼ ਬਾਵਾ)— ਗੋਰਾਇਆ ਦੀ ਦਿਲਬਾਗ ਕਾਲੋਨੀ 'ਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਖੇਤਾਂ 'ਚੋਂ ਇਕ ਨੌਜਵਾਨ ਦੀ ਬੁਰੀ ਤਰ੍ਹਾਂ ਨਾਲ ਗਲੀ-ਸੜੀ ਹੋਈ ਲਾਸ਼ ਬਰਾਮਦ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਸੁਖਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਖੇਤਾਂ 'ਚੋਂ ਬਦਬੂ ਆ ਰਹੀ ਹੈ। ਜਦੋਂ ਪੁਲਸ ਅਤੇ ਇਲਾਕਾ ਨਿਵਾਸੀਆਂ ਨੇ ਜਾ ਕੇ ਵੇਖਿਆ ਤਾਂ ਪਰਾਲੀ ਹੇਠਾਂ ਇਕ ਲਾਸ਼ ਪਈ ਹੋਈ ਸੀ, ਜਿਸ ਦੀ ਹਾਲਤ ਬਹੁਤ ਖ਼ਰਾਬ ਸੀ।
ਜਾਂਚ ਕਰਨ 'ਤੇ ਸਾਹਮਣੇ ਆਇਆ ਕਿ ਹਰੀਸ਼ ਵਰਮਾ ਨਾਂ ਦਾ ਨੌਜਵਾਨ 8 ਨਵੰਬਰ ਤੋਂ ਲਾਪਤਾ ਸੀ, ਜਿਸ ਦੀ ਪਰਿਵਾਰਕ ਮੈਂਬਰਾਂ ਨੇ ਥਾਣਾ ਗੋਰਾਇਆ ਵਿਖੇ ਸ਼ਿਕਾਇਤ ਦਰਜ ਕਰਵਾਈ ਹੋਈ ਸੀ ਅਤੇ ਪੁਲਸ ਉਸ ਦੀ ਭਾਲ 'ਚ ਜੁਟੀ ਹੋਈ ਸੀ। ਜਾਂਚ ਕਰਨ 'ਤੇ ਸਾਹਮਣੇ ਆਇਆ ਕਿ ਲਾਸ਼ ਹਰੀਸ਼ ਵਰਮਾ ਦਾ ਸੀ। ਹਰੀਸ਼ ਵਰਮਾ ਗੋਰਾਇਆ ਵਿੱਚ ਇੱਕ ਫੈਕਟਰੀ ਵਿੱਚ ਕੰਮ ਕਰਦਾ ਸੀ, ਇਥੇ ਕਿਰਾਏ ਦੇ ਕੁਆਰਟਰ ਵਿੱਚ ਇਕੱਲਾ ਰਹਿੰਦਾ ਸੀ। ਉਸ ਦੇ ਜੀਜਾ ਨਾਲ ਹੀ ਵੱਖਰੇ ਕੁਆਰਟਰ ਵਿੱਚ ਰਹਿੰਦਾ ਸੀ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਪੰਜਾਬ ਦੇ ਸੀਨੀਅਰ IAS ਅਧਿਕਾਰੀ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ 'ਤੇ ਚੱਲੀ ਗੋਲ਼ੀ
ਉਸ ਨੇ ਦੱਸਿਆ ਕਿ ਹਰੀਸ਼ ਵਰਮਾ ਦੇ ਜੀਜਾ ਨੇ ਥਾਣਾ ਸਦਰ ਵਿੱਚ ਸ਼ਿਕਾਇਤ ਦਿੱਤੀ ਸੀ ਕਿ ਉਸ ਦਾ ਸਾਲਾ ਹਰੀਸ਼ ਘਰੋਂ ਸੈਰ ਕਰਨ ਲਈ ਗਿਆ ਸੀ ਤਾਂ ਉਸ ਦਾ ਫੋਨ ਅਤੇ ਮੋਟਰਸਾਈਕਲ ਅਤੇ ਪਰਸ ਘਰ ਵਿਚ ਹੀ ਪਿਆ ਸੀ ਅਤੇ ਘਰ ਦੇ ਗੇਟ ਦੀ ਬਾਹਰੋਂ ਕੁੰਡੀ ਲੱਗੀ ਹੋਈ ਸੀ। ਅੱਜ ਹਰੀਸ਼ ਦੀ ਲਾਸ਼ ਬਰਾਮਦ ਕੀਤੀ ਗਈ ਹੈ। ਮੌਕੇ ਉਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਵੱਲੋਂ ਕਤਲ ਦੇ ਪੱਖ ਤੋਂ ਵੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਭਾਈ-ਦੂਜ ਤੋਂ ਪਹਿਲਾਂ ਭੈਣ-ਭਰਾ ਨੇ ਇਕੱਠਿਆਂ ਦੁਨੀਆ ਨੂੰ ਕਿਹਾ ਅਲਵਿਦਾ, ਮੰਜ਼ਰ ਵੇਖ ਸਹਿਮੇ ਲੋਕ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਪੰਜਾਬ ਦੇ ਲੋਕਾਂ ਨੂੰ ਇਕ ਹੋਰ ਵੱਡਾ ਤੋਹਫ਼ਾ, ਆਯੂਸ਼ਮਾਨ ਸਿਹਤ ਬੀਮਾ ਯੋਜਨਾ ਤਹਿਤ ਹੋਇਆ ਇਹ ਵੱਡਾ ਐਲਾਨ
NEXT STORY