ਰੂਪਨਗਰ, (ਕੈਲਾਸ਼)- ਕੋਰੋਨਾ ਪੀੜਤ ਅੱਜ 15 ਲੋਕਾਂ ਨੂੰ ਸਿਹਤਯਾਬ ਹੋਣ ਮਗਰੋਂ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ ਜਿਸ ਤੋਂ ਬਾਅਦ ਹੁਣ ਜ਼ਿਲੇ ’ਚ ਐਕਟਿਵ ਕੋਰੋਨਾ ਰੋਗੀਆਂ ਦੀ ਗਿਣਤੀ 38 ਰਹਿ ਗਈ ਹੈ। ਜਾਣਕਾਰੀ ਦਿੰਦੇ ਹੋਏ ਜ਼ਿਲਾ ਸਿਵਲ ਸਰਜਨ ਡਾ. ਐੱਚ.ਐੱਨ.ਸ਼ਰਮਾ ਨੇ ਦੱਸਿਆ ਕਿ ਜ਼ਿਲੇ ਵਿਚ ਕੋਰੋਨਾ ਦੇ ਅੱਜ ਤੱਕ 17584 ਸੈਂਪਲ ਲਏ ਗਏ ਜਿਨ੍ਹਾਂ ’ਚੋਂ 16911 ਦੀ ਰਿਪੋਰਟ ਨੈਗੇਟਿਵ ਆ ਚੁੱਕੀ ਹੈ ਅਤੇ 530 ਨਮੂਨਿਆਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਉਨ੍ਹਾਂ ਦੱਸਿਆ ਕਿ ਅਜੇ ਤੱਕ 135 ਲੋਕ ਠੀਕ ਹੋ ਕੇ ਘਰ ਜਾ ਚੁੱਕੇ ਹਨ। ਇਸ ਤੋਂ ਇਲਾਵਾ ਅੱਜ 2 ਨਵੇਂ ਮਾਮਲੇ, ਇਕ ਚਮਕੌਰ ਸਾਹਿਬ ਅਤੇ ਦੂਜਾ ਮੋਰਿੰਡਾ ਤੋਂ ਕੋਰੋਨਾ ਪਾਜ਼ੇਟਿਵ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀ ਜ਼ਿਲੇ ’ਚ ਕੁੱਲ 51 ਕੋਰੋਨਾ ਐਕਟਿਵ ਕੇਸ ਸਨ ਜਿਨ੍ਹਾਂ ’ਚੋਂ ਅੱਜ 15 ਨੂੰ ਠੀਕ ਹੋਣ ’ਤੇ ਛੁੱਟੀ ਕੀਤੀ ਗਈ ਹੈ ਅਤੇ ਹੁਣ ਕੁੱਲ ਐਕਟਿਵ ਕੇਸਾਂ ਦੀ ਗਿਣਤੀ 38 ਰਹਿ ਗਈ ਹੈ।
ਬੱਸੀ ਪਠਾਣਾਂ 'ਚ ਕੋਰੋਨਾ ਦੇ 8 ਪਾਜ਼ੇਟਿਵ ਕੇਸ ਆਏ ਸਾਹਮਣੇ
NEXT STORY