ਅੰਮ੍ਰਿਤਸਰ (ਰਮਨ)- ਗੁਰੂ ਨਗਰੀ ਅੰਮ੍ਰਿਤਸਰ 'ਚ ਸੀ. ਐੱਨ. ਜੀ. ਸੰਕਟ ਹੋਰ ਡੂੰਘਾ ਹੁੰਦਾ ਜਾ ਰਿਹਾ ਹੈ। ਸ਼ਹਿਰ ਦੇ ਕਈ ਪੈਟਰੋਲ ਪੰਪਾਂ 'ਤੇ ਸੀ. ਐੱਨ. ਜੀ. ਖਤਮ ਹੋਣ ਕਾਰਨ ਵਾਹਨ ਚਾਲਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਕਈ ਪੰਪਾਂ 'ਤੇ ਸਪਲਾਈ ਬੰਦ ਹੋਣ ਕਾਰਨ ਵਾਹਨ ਚਾਲਕ ਇਕ ਪੰਪ ਤੋਂ ਦੂਜੇ ਪੰਪ 'ਤੇ ਭਟਕਦੇ ਨਜ਼ਰ ਆਏ।
ਇਹ ਵੀ ਪੜ੍ਹੋ: ਪੰਜਾਬ: ਪ੍ਰੀ-ਪੇਡ ਮੀਟਰਾਂ ਕਰਕੇ ਪਿਆ ਵੱਡਾ ਰੌਲਾ! ਟਿਊਬਵੈੱਲ ਬੰਦ ਹੋਣ ਦਾ ਖ਼ਤਰਾ, ਖ਼ਪਤਕਾਰਾਂ ਲਈ ਖੜ੍ਹੀ ਹੋਈ ਮੁਸੀਬਤ
ਸਭ ਤੋਂ ਵੱਧ ਪਰੇਸ਼ਾਨੀ ਦਾ ਸਾਹਮਣਾ ਆਟੋ ਰਿਕਸ਼ਾ ਚਾਲਕ, ਟੈਕਸੀ ਚਾਲਕਾਂ ਅਤੇ ਰੋਜ਼ਾਨਾ ਸੀ. ਐੱਨ. ਜੀ .'ਤੇ ਚੱਲਣ ਵਾਲੇ ਨਿੱਜੀ ਵਾਹਨ ਮਾਲਕਾਂ ਨੂੰ ਕਰਨਾ ਪਿਆ। ਵਾਹਨ ਚਾਲਕਾਂ ਦਾ ਕਹਿਣਾ ਹੈ ਕਿ ਸਪਲਾਈ ਦੇ ਅਚਾਨਕ ਬੰਦ ਹੋਣ ਕਾਰਨ ਉਨ੍ਹਾਂ ਦਾ ਕੰਮ ਪ੍ਰਭਾਵਿਤ ਹੋਇਆ ਹੈ ਅਤੇ ਬਹੁਤ ਸਾਰੇ ਲੋਕਾਂ ਨੂੰ ਪੈਟਰੋਲ ਦਾ ਸਹਾਰਾ ਲੈਣ ਲਈ ਮਜਬੂਰ ਹੋਣਾ ਪਿਆ, ਜਿਸ ਨਾਲ ਉਨ੍ਹਾਂ ਦੇ ਖ਼ਰਚੇ ਵੀ ਵਧ ਗਏ। ਸ਼ਹਿਰ ਦੇ ਕੁਝ ਸੀ. ਐੱਨ. ਜੀ. ਸਟੇਸ਼ਨਾਂ 'ਤੇ "ਨੋ ਗੈਸ" ਵਰਗੀ ਸਥਿਤੀ ਬਣਨ ਕਾਰਨ ਲੋਕਾਂ ਵਿੱਚ ਰੋਸ ਵੇਖਣ ਨੂੰ ਮਿਲਿਆ।
ਇਹ ਵੀ ਪੜ੍ਹੋ: ਪੰਜਾਬ 'ਚ ਬੁੱਧਵਾਰ ਨੂੰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਜੇਠ-ਜੇਠਾਣੀ ਤੋਂ ਅੱਕੀ ਮਹਿਲਾ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
NEXT STORY