ਬੁਢਲਾਡਾ, (ਮਨਜੀਤ)- ਮਾਨਸਾ ਅਤੇ ਬਠਿੰਡਾ ਜੋਨ ਵਿਜੀਲੈਂਸ ਬਿਊਰੋ ਦੇ ਐੱਸ.ਐੱਸ.ਪੀ ਡਾ: ਨਰਿੰਦਰ ਭਾਰਗਵ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਨਜਦੀਕੀ ਰਿਸ਼ਤੇਦਾਰ (ਬਹਿਨੋਈਆ) ਅਚਾਨਕ ਅਕਾਲ ਚਲਾਣਾ ਕਰ ਗਏ। ਇਸ ਦੁੱਖ ਦੀ ਘੜੀ ਵਿੱਚ ਭਾਰਗਵ ਪਰਿਵਾਰ ਨਾਲ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਬਿਕਰਮ ਸਿੰਘ ਮੋਫਰ, ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ, ਜ਼ਿਲ੍ਹਾ ਯੋਜਨਾ ਕਮੇਟੀ ਮਾਨਸਾ ਦੇ ਚੇਅਰਮੈਨ ਪ੍ਰੇਮ ਮਿੱਤਲ, ਮਾਲਵੇ ਦੇ ਸੀਨੀਅਰ ਕਾਂਗਰਸੀ ਆਗੂ ਸਾਬਕਾ ਵਿਧਾਇਕ ਅਜੀਤਇੰਦਰ ਸਿੰਘ ਮੋਫਰ, ਕਾਂਗਰਸ ਪਾਰਟੀ ਹਲਕਾ ਬੁਢਲਾਡਾ ਦੀ ਇੰਚਾਰਜ ਬੀਬੀ ਰਣਜੀਤ ਕੌਰ ਭੱਟੀ, ਸਾਬਕਾ ਸੰਸਦੀ ਸਕੱਤਰ ਜਗਦੀਪ ਸਿੰਘ ਨਕੱਈ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਸਕੱਤਰ ਗੁਰਪ੍ਰੀਤ ਕੌਰ ਗਾਗੋਵਾਲ, ਪੰਚਾਇਤ ਯੂਨੀਅਨ ਬੁਢਲਾਡਾ ਦੇ ਪ੍ਰਧਾਨ ਜਸਵੀਰ ਸਿੰਘ ਚੱਕ ਅਲੀਸ਼ੇਰ, ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਮਾਨਸਾ ਦੇ ਪ੍ਰਧਾਨ ਰਘੁਵੀਰ ਸਿੰਘ, ਪੰਚਾਇਤ ਯੂਨੀਅਨ ਮਾਨਸਾ ਦੇ ਪ੍ਰਧਾਨ ਸਰਪੰਚ ਜਗਦੀਪ ਸਿੰਘ ਬੁਰਜ ਢਿੱਲਵਾਂ, ਚੇਅਰਮੈਨ ਪ੍ਰੇਮ ਕੁਮਾਰ ਅਰੋੜਾ, ਸਰਪੰਚ ਗੁਰਵਿੰਦਰ ਸਿੰਘ ਬੀਰੋਕੇ ਤੋਂ ਇਲਾਵਾ ਵੱਖ-ਵੱਖ ਸਮਾਜਿਕ, ਧਾਰਮਿਕ ਆਗੂਆਂ ਅਤੇ ਮਾਨਸਾ ਜਿਲ੍ਹੇ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਨੇ ਦੁੱਖ ਪ੍ਰਗਟ ਕਰਦਿਆਂ ਹੋਇਆਂ ਪ੍ਰਮਾਤਮਾ ਦੇ ਚਰਨਾਂ ਵਿੱਚ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸੇ।
ਸਾਬਕਾ ਡੀ.ਜੀ.ਪੀ ਸੈਣੀ ਦੇ ਮਾਮਲੇ 'ਚ ਨਵਾਂ ਮੋੜ, ਆਪਣੀ ਜ਼ੈੱਡ ਪਲੱਸ ਸੁਰੱਖਿਆ ਛੱਡ ਹੋਏ ਫ਼ਰਾਰ
NEXT STORY