ਨਵੀਂ ਦਿੱਲੀ - ਗਣਤੰਤਰ ਦਿਵਸ 'ਤੇ 26 ਜਨਵਰੀ ਨੂੰ ਦਿੱਲੀ 'ਚ ਹੋਈ ਹਿੰਸਾ ਦੇ ਮਾਮਲੇ ਵਿਚ ਦੀਪ ਸਿੱਧੂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਤਕਰੀਬਨ 15 ਦਿਨਾਂ ਤੋਂ ਦੀਪ ਸਿੱਧੂ ਦੀ ਭਾਲ ਕਰ ਰਹੀ ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਨੇ ਮੰਗਲਵਾਰ ਤੜਕੇ ਹੀ ਜ਼ੀਰਕਪੁਰ ਤੋਂ ਸਿੱਧੂ ਨੂੰ ਗਿ੍ਰਫਤਾਰ ਕਰ ਲਿਆ। ਪੁਲਸ ਨੇ ਉਸ 'ਤੇ ਇਕ ਲੱਖ ਰੁਪਏ ਦਾ ਇਨਾਮ ਰੱਖਿਆ ਹੈ।
ਉਸ 'ਤੇ ਦੋਸ਼ ਹੈ ਕਿ ਉਹ ਕਿਸਾਨਾਂ ਦੀ ਟਰੈਕਟਰ ਰੈਲੀ ਦੌਰਾਨ ਲਾਲ ਕਿਲ੍ਹੇ 'ਤੇ ਝੰਡਾ ਲਹਿਰਾਉਣ ਲਈ ਦੋਸ਼ੀ ਹੈ। ਦੀਪ ਸਿੱਧੂ ਘਟਨਾ ਤੋਂ ਬਾਅਦ ਤੋਂ ਫਰਾਰ ਸੀ। ਦਿੱਲੀ ਪੁਲਿਸ ਨੇ ਸਿੱਧੂ 'ਤੇ ਇਕ ਲੱਖ ਰੁਪਏ ਦਾ ਇਨਾਮ ਵੀ ਰੱਖਿਆ ਸੀ। ਫਰਾਰ ਹੋਣ ਦੇ ਬਾਵਜੂਦ ਸਿੱਧੂ ਫੇਸਬੁੱਕ ਰਾਹੀਂ ਵੀਡੀਓ ਮੈਸੇਜ ਜਾਰੀ ਕਰ ਰਿਹਾ ਸੀ। ਦਿੱਲੀ ਪੁਲਿਸ ਨੇ ਹਾਲ ਹੀ ਵਿਚ ਦਾਅਵਾ ਕੀਤਾ ਸੀ ਕਿ ਉਹ ਆਪਣੇ ਇੱਕ ਕਰੀਬੀ ਦੋਸਤ ਰਾਹੀਂ ਵੀਡੀਓ ਸੋਸ਼ਲ ਮੀਡੀਆ 'ਤੇ ਪਾ ਰਿਹਾ ਹੈ। ਪੁਲਸ ਅਨੁਸਾਰ ਦੀਪ ਸਿੱਧੂ ਵੀਡੀਓ ਬਣਾਉਂਦਾ ਸੀ ਅਤੇ ਉਸਦੀ ਬਹੁਤ ਨਜ਼ਦੀਕੀ ਮਹਿਲਾ ਦੋਸਤ ਇਨ੍ਹਾਂ ਵੀਡੀਓ ਨੂੰ ਅਪਲੋਡ ਕਰਦੀ ਸੀ। ਇਹ ਮਹਿਲਾ ਦੋਸਤ ਭਾਰਤ ਤੋਂ ਬਾਹਰ ਬੈਠ ਕੇ ਸਿੱਧੂ ਦੀਆਂ ਵੀਡੀਓ ਅਪਲੋਡ ਕਰਦੀ ਸੀ। ਇਸ ਪਿੱਛੇ ਸਿੱਧੂ ਦੀ ਚਾਲ ਜਾਂਚ ਏਜੰਸੀਆਂ ਦਾ ਧਿਆਨ ਭਟਕਾਉਣਾ ਸੀ।
ਦਿੱਲੀ ਪੁਲਸ ਦੀ ਸਪੈਸ਼ਲ ਸੈੱਲ ਟੀਮ ਨੇ ਕੀਤੀ ਦੀਪ ਸਿੱਧੂ ਦੀ ਗਿ੍ਰਫਤਾਰੀ ਦੀ ਪੁਸ਼ਟੀ
ਦਿੱਲੀ ਪੁਲਸ ਨੇ ਦੱਸਿਆ ਕਿ 26 ਜਨਵਰੀ ਨੂੰ ਲਾਲ ਕਿਲ੍ਹਾ ਹਿੰਸਾ ਦੌਰਾਨ ਦੀਪ ਸਿੱਧੂ ਦੀ ਪ੍ਰਮੁੱਖ ਭੂਮਿਕਾ ਸਾਹਮਣੇ ਆਈ ਸੀ ਜਿਸ ਦੀਆਂ ਤਸਵੀਰਾਂ ਪਬਲਿਕ ਡੋਮੇਨ ਵਿਚ ਹਨ। ਇਨ੍ਹਾਂ ਤਸਵੀਰਾਂ ਨੂੰ ਸਾਰੇ ਦੇਸ਼ ਵਾਸੀਆਂ ਨੇ ਦੇਖਿਆ ਹੈ। ਦੀਪ ਸਿੱਧੂ ਦੀ ਗ੍ਰਿਫ਼ਤਾਰੀ 'ਤੇ 1 ਲੱਖ ਰੁਪਏ ਦੇ ਇਨਾਮ ਦਾ ਐਲਾਨ ਵੀ ਕੀਤਾ ਗਿਆ ਸੀ। ਪੁਲਸ ਨੇ ਦੱਸਿਆ ਕਿ ਦੋਸ਼ੀ ਨੂੰ ਗਿ੍ਰਫ਼ਤਾਰ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਅਜੇ ਜਾਰੀ ਹੈ। ਇਸ ਸਵਾਲ ਦੇ ਜਵਾਬ ਤੇ ਕਿ ਦੀਪ ਸਿੱਧੂ ਨੂੰ ਕਿੱਥੋ ਗਿ੍ਰਫ਼ਤਾਰ ਕੀਤਾ ਗਿਆ ਹੈ ਤਾਂ ਪੁਲਸ ਨੇ ਦੱਸਿਆ ਕਿ ਆਪਰੇਸ਼ਨਲ ਡਿਟੇਲ ਅਜੇ ਸਾਂਝੇ ਨਹੀਂ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ : ਧੜੱਲੇ ਨਾਲ ਵਧ ਰਿਹੈ ਫਰਜ਼ੀ ਕਾਰ ਬੀਮੇ ਦਾ ਧੰਦਾ, ਜਾਣੋ ਕਿਤੇ ਤੁਹਾਡਾ ਬੀਮਾ ਵੀ ਨਕਲੀ ਤਾਂ ਨਹੀਂ
ਹਾਲ ਹੀ ਵਿਚ ਪੰਜਾਬੀ ਅਦਾਕਾਰ ਦੀਪ ਸਿੱਧੂ ਨੇ ਇੱਕ ਵੀਡੀਓ ਜਾਰੀ ਕਰਦਿਆਂ ਕਿਹਾ ਹੈ ਕਿ ਉਸਨੇ ਕੁਝ ਗਲਤ ਨਹੀਂ ਕੀਤਾ ਹੈ। ਇਸ ਲਈ ਉਸਨੂੰ ਕੋਈ ਡਰ ਨਹੀਂ ਹੈ। ਉਹ ਕੇਸ ਨਾਲ ਜੁੜੇ ਸਬੂਤ ਇਕੱਠੇ ਕਰ ਰਿਹਾ ਹੈ ਅਤੇ 2 ਦਿਨਾਂ ਬਾਅਦ ਪੁਲਿਸ ਸਾਹਮਣੇ ਪੇਸ਼ ਹੋਏਗਾ। ਅਭਿਨੇਤਾ ਨੇ ਇਹ ਵੀ ਕਿਹਾ ਕਿ ਜਾਂਚ ਏਜੰਸੀਆਂ ਉਸ ਦੇ ਪਰਿਵਾਰ ਨੂੰ ਪਰੇਸ਼ਾਨ ਨਾ ਕਰਨ। ਇਸ ਦੌਰਾਨ ਪੁਲਿਸ ਨੇ ਦੀਪ ਸਿੱਧੂ ਨੂੰ ਗ੍ਰਿਫਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ : ਵੱਡਾ ਖੁਲਾਸਾ! ਮੋਟੀ ਤਨਖ਼ਾਹ ਲੈਣ ਵਾਲੇ ਲੱਖਾਂ ਲੋਕਾਂ ਦੇ PF ਖਾਤੇ 'ਚ ਜਮ੍ਹਾਂ ਹਨ 62 ਹਜ਼ਾਰ ਕਰੋੜ ਤੋਂ ਵੱਧ ਰੁਪਏ
ਜਾਣੋ ਕੀ ਹੈ ਮਾਮਲਾ
26 ਜਨਵਰੀ ਨੂੰ ਕਿਸਾਨਾਂ ਦੀ ਭੀੜ ਨੇ ਲਾਲ ਕਿਲ੍ਹੇ 'ਤੇ ਪਹੁੰਚ ਕੇ ਗੜਬੜ ਕੀਤੀ ਅਤੇ ਆਪਣਾ ਝੰਡਾ ਲਹਿਰਾਇਆ। ਕਿਸਾਨ ਜੱਥੇਬੰਦੀਆਂ ਨੇ ਇਸ ਘਟਨਾ ਤੋਂ ਆਪਣੇ ਆਪ ਨੂੰ ਵੱਖ ਕਰ ਲਿਆ ਅਤੇ ਦੀਪ ਸਿੱਧੂ ਨੂੰ ਜ਼ਿੰਮੇਵਾਰ ਠਹਿਰਾਇਆ। ਇਹ ਵੀ ਦੋਸ਼ ਲਾਇਆ ਗਿਆ ਕਿ ਸਿੱਧੂ ਭਾਜਪਾ ਦਾ ਆਦਮੀ ਹੈ।
ਦਰਅਸਲ ਲਾਲ ਕਿਲ੍ਹੇ ਦੀ ਘਟਨਾ ਤੋਂ ਬਾਅਦ, ਗੁਰਦਾਸਪੁਰ ਤੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੰਸਦੀ ਮੈਂਬਰ ਅਤੇ ਅਭਿਨੇਤਾ ਸੰਨੀ ਦਿਓਲ ਨਾਲ ਦੀਪ ਸਿੱਧੂ ਦੀ ਤਸਵੀਰ ਵਾਇਰਲ ਹੋਣ ਲੱਗੀ। ਕਿਸਾਨ ਜੱਥੇਬੰਦੀਆਂ ਨੇ ਕਿਹਾ ਸੀ ਕਿ ਦੀਪ ਸਿੱਧੂ ਬੀਜੇਪੀ ਦਾ ਆਦਮੀ ਹੈ। ਇਸ ਦੇ ਨਾਲ ਹੀ ਸੰਨੀ ਦਿਓਲ ਨੇ ਟਵੀਟ ਕਰਕੇ ਕਿਹਾ ਸੀ ਕਿ ਮੇਰਾ ਜਾਂ ਮੇਰੇ ਪਰਿਵਾਰ ਦਾ ਦੀਪ ਸਿੱਧੂ ਨਾਲ ਕੋਈ ਸਬੰਧ ਨਹੀਂ ਹੈ।
ਇਹ ਵੀ ਪੜ੍ਹੋ : ਜਾਣੋ ਇੰਪੋਰਟ ਡਿਊਟੀ ਘਟਾਉਣ ਤੋਂ ਬਾਅਦ ਕਿੰਨਾ ਸਸਤਾ ਹੋਵੇਗਾ ਸੋਨਾ
ਹਿੰਸਾ ਵਿਚ ਸ਼ਾਮਲ ਲੋਕਾਂ ਦੀ ਭਾਲ ਕਰ ਰਹੀ ਹੈ ਪੁਲਸ
ਪਿਛਲੇ ਹਫਤੇ ਪੁਲਸ ਨੇ ਦੀਪ ਸਿੱਧੂ, ਜੁਗਰਾਜ ਸਿੰਘ, ਗੁਰਜੋਤ ਸਿੰਘ ਅਤੇ ਗੁਰਜੰਟ ਸਿੰਘ ਬਾਰੇ ਜਾਣਕਾਰੀ ਦੇਣ ਵਾਲਿਆਂ ਨੂੰ ਇੱਕ ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਸੀ। ਪੁਲਸ ਨੇ ਜਜਬੀਰ ਸਿੰਘ, ਬੂਟਾ ਸਿੰਘ, ਸੁਖਦੇਵ ਸਿੰਘ ਅਤੇ ਇਕਬਾਲ ਸਿੰਘ ਬਾਰੇ ਜਾਣਕਾਰੀ ਦੇਣ ਵਾਲਿਆਂ ਨੂੰ 50,000 ਰੁਪਏ ਦਾ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ। ਪੁਲਸ ਨੇ ਦੋ ਦਿਨ ਪਹਿਲਾਂ ਸੁਖਦੇਵ ਸਿੰਘ ਨੂੰ ਚੰਡੀਗੜ੍ਹ ਤੋਂ ਗ੍ਰਿਫਤਾਰ ਕਰ ਲਿਆ ਹੈ। ਉਸਦੀ ਗ੍ਰਿਫਤਾਰੀ ਤੋਂ ਬਾਅਦ ਗਣਤੰਤਰ ਦਿਵਸ ਹਿੰਸਾ ਵਿਚ ਹੁਣ ਤੱਕ ਕੁਲ ਗ੍ਰਿਫਤਾਰੀਆਂ ਦੀ ਗਿਣਤੀ 127 ਤੱਕ ਪਹੁੰਚ ਗਈ ਹੈ। ਇਸ ਤੋਂ ਪਹਿਲਾਂ ਪੁਲਸ ਨੇ ਦਿੱਲੀ ਹਿੰਸਾ ਦੇ ਮਾਮਲੇ ਵਿਚ ਤਿੰਨ ਵਿਅਕਤੀਆਂ ਦੀ ਪਛਾਣ ਹਰਪ੍ਰੀਤ ਸਿੰਘ (32), ਹਰਜੀਤ ਸਿੰਘ (48) ਅਤੇ ਧਰਮਿੰਦਰ ਸਿੰਘ (55) ਵਜੋਂ ਕੀਤੀ ਸੀ। ਸੀਸੀਟੀਵੀ ਫੁਟੇਜ ਅਤੇ ਮੋਬਾਈਲ ਰਿਕਾਰਡਿੰਗ ਦੇ ਅਧਾਰ 'ਤੇ ਪੁਲਸ ਹੁਣ ਹਿੰਸਾ ਵਿਚ ਸ਼ਾਮਲ ਹੋਰ ਮੁਲਜ਼ਮਾਂ ਦਾ ਪਤਾ ਲਗਾ ਰਹੀ ਹੈ।
ਇਹ ਵੀ ਪੜ੍ਹੋ : ਐਲਨ ਮਸਕ ਨੇ ਬਣਾਇਆ 'ਮਹਾਪਲਾਨ', ਇੰਟਰਨੈਟ ਦੀ ਦੁਨੀਆ ਵਿਚ ਪਾਵੇਗਾ ਧਮਾਲ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਵੱਧਦੇ ਅਪਰਾਧਾਂ ਨੂੰ ਲੈ ਕੇ UP 'ਚ ਰਾਸ਼ਟਰਪਤੀ ਰਾਜ ਦੀ ਮੰਗ ਵਾਲੀ ਪਟੀਸ਼ਨ ਰੱਦ
NEXT STORY