ਫਤਿਹਗੜ੍ਹ ਸਾਹਿਬ (ਵੈੱਬ ਡੈਸਕ) : ਪੰਜਾਬੀ ਫ਼ਿਲਮ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਦੀਪ ਸਿੱਧੂ ਦੀ ਬੀਤੇ ਦਿਨੀਂ ਭਿਆਨਕ ਸੜਕ ਹਾਦਸੇ ’ਚ ਮੌਤ ਹੋ ਗਈ ਸੀ, ਜਿਸ ਨਾਲ ਉਨ੍ਹਾਂ ਦੇ ਪ੍ਰਸ਼ੰਸਕਾਂ ਅਤੇ ਪਰਿਵਾਰ ਵਾਲਿਆਂ ਨੂੰ ਗਹਿਰਾ ਸਦਮਾ ਲੱਗਾ। ਅੱਜ 24 ਫਰਵਰੀ ਨੂੰ ਅਦਾਕਾਰ ਦੀਪ ਸਿੱਧੂ ਦੀ ਅੰਤਿਮ ਅਰਦਾਸ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਦੀਵਾਨ ਟੋਡਰ ਮੱਲ ਹਾਲ ਵਿਖੇ ਹੋਈ, ਜਿਸ ਵਿਚ ਨੌਜਵਾਨਾਂ ਤੋਂ ਇਲਾਵਾ ਬੱਚੇ ਅਤੇ ਬੀਬੀਆਂ ਵੀ ਦੀਪ ਸਿੱਧੂ ਨੂੰ ਸ਼ਰਧਾਂਜਲੀ ਦੇਣ ਪਹੁੰਚੀਆਂ।
ਇਹ ਵੀ ਪੜ੍ਹੋ : ਬੈਂਗਲੁਰੂ 'ਚ ਅੰਮ੍ਰਿਤਧਾਰੀ ਕੁੜੀ ਨੂੰ ਦਸਤਾਰ ਉਤਾਰਨ ਲਈ ਕਿਹਾ, ਸ਼੍ਰੋਮਣੀ ਕਮੇਟੀ ਨੇ ਲਿਆ ਸਖ਼ਤ ਨੋਟਿਸ
ਦੀਪ ਸਿੱਧੂ ਦੀ ਮੌਤ ਇਕ ਹਾਦਸਾ ਸੀ ਜਾਂ ਸਾਜ਼ਿਸ਼, ਇਸ ਬਾਰੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਤਾਂ ਇਹ ਇਕ ਹਾਦਸਾ ਹੀ ਲੱਗਦਾ ਸੀ ਪਰ ਉਸ ਦੀ ਗੱਡੀ 'ਚੋਂ ਮਿਲੀਆਂ ਸ਼ਰਾਬ ਦੀਆਂ ਬੋਤਲਾਂ ਤੋਂ ਇਹ ਇਕ ਸਾਜ਼ਿਸ਼ ਪ੍ਰਤੀਤ ਹੋ ਰਹੀ ਹੈ ਕਿਉਂਕਿ ਉਹ ਤਾਂ ਚਾਹ ਵੀ ਨਹੀਂ ਪੀਂਦਾ ਸੀ। ਮੈਂ ਦੀਪ ਨੂੰ ਪਿਛਲੇ 16-17 ਸਾਲਾਂ ਤੋਂ ਜਾਣਦਾ ਹਾਂ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ। ਸੱਚਾਈ ਤਾਂ ਸਾਹਮਣੇ ਆ ਜਾਣੀ ਹੈ ਪਰ ਦੀਪ ਵਾਪਸ ਨਹੀਂ ਆ ਸਕਦਾ।
ਇਹ ਵੀ ਪੜ੍ਹੋ : ਰਾਮ ਰਹੀਮ ਨੂੰ ਦਿੱਤੀ ਫਰਲੋ ਅਤੇ Z-plus ਸੁਰੱਖਿਆ 'ਤੇ SGPC ਪ੍ਰਧਾਨ ਧਾਮੀ ਨੇ ਚੁੱਕੇ ਸਵਾਲ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਯੂਕ੍ਰੇਨ-ਰੂਸ ਦੇ ਯੁੱਧ ਨੂੰ ਲੈ ਕੇ ਸੁਖਬੀਰ ਬਾਦਲ ਨੇ ਵਿਦੇਸ਼ ਮੰਤਰੀ ਨੂੰ ਕੀਤੀ ਇਹ ਬੇਨਤੀ
NEXT STORY