ਚੰਡੀਗੜ੍ਹ (ਬਿਊਰੋ) : ਜਲੰਧਰ ਲੋਕ ਸਭਾ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਹਾਸਲ ਕੀਤੀ ਹੈ। ਆਮ ਆਦਮੀ ਪਾਰਟੀ ਵਲੋਂ ਮੈਦਾਨ ਵਿਚ ਉਤਾਰੇ ਗਏ ਸੁਸ਼ੀਲ ਕੁਮਾਰ ਰਿੰਕੂ ਨੂੰ 302097 ਵੋਟਾਂ ਹਾਸਲ ਹੋਈਆਂ ਹਨ। ਇਸ ਤੋਂ ਇਲਾਵਾ ਕਾਂਗਰਸ ਦੀ ਕਰਮਜੀਤ ਕੌਰ ਚੌਧਰੀ 243450 ਵੋਟਾਂ ਨਾਲ ਦੂਜੇ ਨੰਬਰ ’ਤੇ ਰਹੇ ਹਨ। ਸੁਸ਼ੀਲ ਰਿੰਕੂ ਨੇ 58691 ਵੋਟਾਂ ਦੇ ਇਤਿਹਾਸਕ ਫਰਕ ਨਾਲ ਜਿੱਤ ਹਾਸਲ ਕੀਤੀ ਹੈ।
ਇਹ ਵੀ ਪੜ੍ਹੋ : CM ਮਾਨ ਦੇ ਗਲਫ਼ ਨਿਊਜ਼ 'ਚ ਚਰਚੇ, ਕੌਮਾਂਤਰੀ ਪੱਧਰ 'ਤੇ ਹੋ ਰਹੀ ਦਫ਼ਤਰਾਂ ਦਾ ਸਮਾਂ ਬਦਲਣ ਦੇ ਫ਼ੈਸਲੇ ਦੀ ਸ਼ਲਾਘਾ
ਜਲੰਧਰ ਜ਼ਿਮਨੀ ਚੋਣ ਵਿਚ ਅਕਾਲੀ ਦਲ 158354 ਨਾਲ ਤੀਜੇ ਨੰਬਰ ’ਤੇ ਰਿਹਾ ਅਤੇ ਭਾਜਪਾ ਦੇ ਇੰਦਰਇਕਬਾਲ ਸਿੰਘ ਅਟਵਾਲ 134706 ਨਾਲ ਚੌਥੇ ਨੰਬਰ ’ਤੇ ਰਹੇ ਹਨ। ਭਾਜਪਾ ਦੇ ਉਮੀਦਵਾਰ ਇੰਦਰ ਇਕਬਾਲ ਅਟਵਾਲ ਆਪਣੀ ਜ਼ਮਾਨਤ ਵੀ ਨਹੀਂ ਬਚਾ ਸਕੇ ਹਨ।
ਇਹ ਵੀ ਪੜ੍ਹੋ : ਚੀਨ 'ਚ ਉਈਗਰ ਮੁਸਲਮਾਨਾਂ 'ਤੇ ਕਹਿਰ ਜਾਰੀ, ਕੁਰਾਨ ਰੱਖਣ ਵਾਲਿਆਂ ਦੇ ਮੋਬਾਇਲਾਂ ਦੀ ਹੋ ਰਹੀ ਜਾਸੂਸੀ
'ਆਪ' ਦੀ ਇਸ ਜਿੱਤ 'ਤੇ ਪੰਜਾਬੀ ਪ੍ਰੇਮੀ ਅਤੇ ਦਿੱਲੀ ਸਰਕਾਰ 'ਚ ਕਲਾ, ਸੱਭਿਆਚਾਰ ਅਤੇ ਭਾਸ਼ਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਵਧਾਈ ਦਿੰਦਿਆਂ ਕਿਹਾ ਕਿ ਲੋਕ ਸਭਾ ਹਲਕਾ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਦੀ ਜਿੱਤ ਅਰਵਿੰਦ ਕੇਜਰੀਵਾਲ ਦੇ ਪ੍ਰੇਰਨਾਦਾਇਕ ਮਾਰਗਦਰਸ਼ਨ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਲਗਨ ਅਤੇ ਸਖਤ ਮਿਹਨਤ ਤੇ ਸਾਰੀ 'ਆਪ' ਟੀਮ ਦੀ ਜ਼ਮੀਨੀ ਮਿਹਨਤ ਨਾਲ ਸੰਭਵ ਹੋਈ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਮੰਤਰੀ ਕੁਲਦੀਪ ਧਾਲੀਵਾਲ ਦੇ ਦਾਅਵੇ ’ਤੇ ਲੱਗੀ ਮੋਹਰ, ਆਦਮਪੁਰ ’ਚ ਵੀ ਫਿਰਿਆ ਝਾੜੂ
NEXT STORY