ਰਾਜਪੁਰਾ (ਇਕਬਾਲ ਸਿੰਘ) : ਪੰਜਾਬ ਪੁਲਸ ਵੱਲੋਂ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਗੈਂਗਸਟਰ ਦੀਪਕ ਮੁੰਡੀ, ਕਪਿਲ ਪੰਡਿਤ ਤੇ ਰਾਜਿੰਦਰ ਜੋਕਰ ਨੂੰ ਬੀਤੀ ਰਾਤ ਰਾਜਪੁਰਾ ਦੇ ਸੀ. ਆਈ. ਏ. ਸਟਾਫ਼ ਵਿਖੇ ਏ. ਜੀ. ਟੀ. ਐੱਫ. ਦੇ ਏ. ਆਈ. ਜੀ. ਗੁਰਮੀਤ ਸਿੰਘ ਚੌਹਾਨ ਅਤੇ ਡੀ. ਐੱਸ. ਪੀ. ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ 'ਚ ਲਿਆਂਦਾ ਗਿਆ।
ਇਹ ਵੀ ਪੜ੍ਹੋ : ਮੂਸੇਵਾਲਾ ਕਤਲਕਾਂਡ ਨੂੰ ਲੈ ਕੇ DGP ਦਾ ਵੱਡਾ ਬਿਆਨ, 'ਗੋਲਡੀ ਬਰਾੜ ਨੂੰ ਜਲਦ ਗ੍ਰਿਫ਼ਤਾਰ ਕਰ ਪੰਜਾਬ ਲਿਆਵਾਂਗੇ'
ਬੀਤੇ ਦਿਨ ਤਿੰਨਾਂ ਨੂੰ ਮਾਨਸਾ ਦੀ ਅਦਾਲਤ ਨੇ ਪੁਲਸ ਰਿਮਾਂਡ 'ਤੇ ਭੇਜਿਆ ਸੀ। ਇੱਥੇ ਉਨ੍ਹਾਂ ਤੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ। ਸੀ. ਆਈ. ਏ ਸਟਾਫ਼ ਦਾ ਦਫ਼ਤਰ ਪੁਰਾਣੇ ਕਿਲੇ 'ਚ ਸਥਿਤ ਹੋਣ ਕਾਰਨ ਪੁਲਸ ਜਵਾਨਾਂ ਵੱਲੋਂ ਇੱਥੇ ਘੇਰਾਬੰਦੀ ਕੀਤੀ ਹੋਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਸਿਆਸੀ ਤਾਣਾ-ਬਾਣਾ : 'ਆਪ' ਦੇ ਹੌਂਸਲੇ ਬੁਲੰਦ ਤਾਂ ਕਾਂਗਰਸ 'ਚ ਈਗੋ ਕਲੇਸ਼
ਪੁਰਾਣੇ ਕਿਲੇ ਦੇ ਨੇੜੇ ਕਿਸੇ ਨੂੰ ਨਹੀ ਜਾਣ ਦਿੱਤਾ ਜਾ ਰਿਹਾ। ਸੂਤਰਾਂ ਮੁਤਾਬਕ ਇਨ੍ਹਾਂ 3 ਗੈਂਗਸਟਰਾਂ ਨੂੰ ਪਹਿਲਾਂ ਖਰੜ ਸੀ. ਆਈ. ਏ. ਸਟਾਫ਼ ਵਿਖੇ ਲੈ ਕੇ ਜਾਣ ਦਾ ਪ੍ਰੋਗਰਾਮ ਸੀ ਪਰ ਕਿਉਂਕਿ ਉੱਥੇ ਪਹਿਲਾਂ ਤੋਂ ਹੀ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਨੂੰ ਰੱਖਿਆ ਹੋਇਆ ਹੈ। ਇਸ ਲਈ ਇਨ੍ਹਾਂ ਨੂੰ ਇੱਥੇ ਲਿਆਂਦਾ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਭਾਰਤੀ ਇਲਾਕੇ ’ਚ ਮੁੜ ਦਾਖ਼ਲ ਹੋਇਆ ਪਾਕਿ ਡਰੋਨ, BSF ਨੇ ਫਾਇਰਿੰਗ ਕਰ ਦਾਗੇ ਤੇਜ਼ ਰੋਸ਼ਨੀ ਵਾਲੇ ਬੰਬ
NEXT STORY