ਚੰਡੀਗੜ੍ਹ (ਭੁੱਲਰ)— ਕਾਂਗਰਸ 'ਚ ਸ਼ਾਮਲ ਹੋਏ ਪ੍ਰਮੁੱਖ ਨੇਤਾ ਦੀਪਇੰਦਰ ਸਿੰਘ ਢਿਲੋਂ ਨੇ ਕਿਹਾ ਹੈ ਕਿ ਉਨ੍ਹਾਂ ਡੇਰਾਬਸੀ ਖੇਤਰ ਦੇ ਵਿਧਾਇਕ ਅਤੇ ਮੁੱਖ ਸੰਸਦੀ ਸਕੱਤਰ ਐੱਨ. ਕੇ. ਸ਼ਰਮਾ ਦੇ ਅੱਤਿਆਚਾਰਾਂ ਤੋਂ ਤੰਗ ਆ ਕੇ ਅਕਾਲੀ ਦਲ ਛੱਡਿਆ ਹੈ।
ਸ਼ਰਮਾ ਲਗਾਤਾਰ ਮੇਰੇ ਸਮਰਥਕਾਂ ਨੂੰ ਨਿਸ਼ਾਨਾ ਬਣਾ ਕੇ ਤੰਗ ਪ੍ਰੇਸ਼ਾਨ ਕਰ ਰਹੇ ਸਨ ਅਤੇ ਅਕਾਲੀ ਦਲ ਵਲੋਂ ਲੋਕ ਸਭਾ ਦੀ ਚੋਣ ਲੜਨ ਸਮੇਂ ਵੀ ਉਨ੍ਹਾਂ ਮੇਰੇ ਖਿਲਾਫ ਕੰਮ ਕੀਤਾ। ਦੀਪਇੰਦਰ ਨੇ ਕਿਹਾ ਕਿ ਇਸ ਮਾਮਲੇ ਸੰਬੰਧੀ ਉਨ੍ਹਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਦੱਸਿਆ ਪਰ ਕੋਈ ਸੁਣਵਾਈ ਨਹੀਂ ਹੋਈ ਸੀ।
ਜ਼ਿਕਰਯੋਗ ਹੈ ਕਿ ਅਕਾਲੀ ਦਲ ਦੇ ਦੋ ਪ੍ਰਮੁੱਖ ਨੇਤਾ ਦੀਪਇੰਦਰ ਸਿੰਘ ਢਿੱਲੋਂ ਤੇ ਹਰਿੰਦਰਪਾਲ ਸਿੰਘ ਹੈਰੀ ਮਾਨ ਕਾਂਗਰਸ 'ਚ ਸ਼ਾਮਿਲ ਹੋ ਗਏ ਸਨ। ਇਨ੍ਹਾਂ ਨੇਤਾਵਾਂ ਦੀ ਕਾਂਗਰਸ ਨਾਲ ਚੱਲ ਰਹੀ ਗੱਲਬਾਤ ਦੀ ਜਾਣਕਾਰੀ ਮਿਲਣ ਦੇ ਮੱਦੇਨਜ਼ਰ ਬੀਤੇ ਦਿਨੀਂ ਇਨ੍ਹਾਂ ਦੋਵਾਂ ਨੇਤਾਵਾਂ ਨੂੰ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਪਾਰਟੀ 'ਚੋਂ ਕੱਢ ਦਿੱਤਾ ਸੀ।
1 ਮਾਰਚ ਤੋਂ ਅੰਮ੍ਰਿਤਸਰ ਹਵਾਈ ਅੱਡੇ 'ਤੇ ਨਹੀਂ ਹੋਵੇਗੀ ਨਾਈਟ ਲੈਂਡਿੰਗ
NEXT STORY