ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਸਿੰਘ ਰਿਣੀ) : ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਸ਼ਾਮ ਸਮੇਂ ਸੁੰਦਰ ਦੀਪਮਾਲਾ ਕੀਤੀ ਗਈ। ਇਸ ਦੌਰਾਨ ਗੁਰਦੁਆਰਾ ਟੁੱਟੀ ਗੰਢੀ ਸਾਹਿਬ, ਗੁਰਦੁਆਰਾ ਸ਼ਹੀਦ ਗੰਜ ਸਾਹਿਬ, ਗੁਰਦੁਆਰਾ ਤੰਬੂ ਸਾਹਿਬ ਨੂੰ ਸੁੰਦਰ ਬਿਜਲਈ ਰੌਸ਼ਨੀਆਂ ਨਾਲ ਸਜਾਇਆ ਗਿਆ। ਸੰਗਤ ਵੱਲੋਂ ਪਰਿਕਰਮਾ ਵਿਚ ਅਤੇ ਪਵਿੱਤਰ ਸਰੋਵਰ ਦੇ ਕਿਨਾਰੇ ਦੇ ਉੱਤੇ ਵੀ ਦੀਪਮਾਲਾ ਕੀਤੀ ਗਈ।

ਇਸ ਦੌਰਾਨ ਵੱਡੀ ਗਿਣਤੀ 'ਚ ਸੰਗਤ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ। ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਅੱਜ ਸਵੇਰ ਤੋਂ ਚੱਲ ਰਹੇ ਧਾਰਮਿਕ ਸਮਾਗਮ ਦੇਰ ਰਾਤ ਤਕ ਚੱਲਦੇ ਰਹੇ।

ਸੰਗਤ ਦੀ ਆਮਦ ਨੂੰ ਵੇਖ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ। ਵੱਖ-ਵੱਖ ਸਭਾ ਸੁਸਾਇਟੀਆਂ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਨੇੜੇ ਵੱਖ-ਵੱਖ ਲੰਗਰ ਲਾਏ ਗਏ।
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਅਲੌਕਿਕ ਆਤਿਸ਼ਬਾਜ਼ੀ (ਵੀਡੀਓ)
NEXT STORY