ਅੰਮ੍ਰਿਤਸਰ, (ਅਰੁਣ)- ਮੋਟਰਸਾਈਕਲ 'ਤੇ ਭਰਜਾਈ ਨਾਲ ਜਾ ਰਹੇ ਇਕ ਨੌਜਵਾਨ ਨੂੰ ਤੇਜ਼ ਰਫਤਾਰ ਵਾਹਨ ਦੇ ਕਿਸੇ ਅਣਪਛਾਤੇ ਚਾਲਕ ਨੇ ਲਪੇਟ ਵਿਚ ਲੈ ਲਿਆ। ਪਿੰਡ ਗਿੱਲ ਨੇੜੇ ਵਾਪਰੇ ਇਸ ਹਾਦਸੇ ਵਿਚ ਬਾਈਕ ਸਵਾਰ ਬਿਕਰਮਜੀਤ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਨਾਲ ਬੈਠੀ ਉਸ ਦੀ ਭਾਬੀ ਮਨਦੀਪ ਕੌਰ ਬੁਰੀ ਤਰ੍ਹਾਂ ਜ਼ਖਮੀ ਹੋ ਗਈ, ਜਿਸ ਨੂੰ ਅੰਮ੍ਰਿਤਸਰ ਦੇ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਮ੍ਰਿਤਕ ਦੇ ਪਿਤਾ ਪ੍ਰੀਤਮ ਸਿੰਘ ਵਾਸੀ ਭਿੰਡਰ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰ ਕੇ ਥਾਣਾ ਜੰਡਿਆਲਾ ਦੀ ਪੁਲਸ ਮੁਲਜ਼ਮ ਵਾਹਨ ਚਾਲਕ ਦੀ ਭਾਲ ਕਰ ਰਹੀ ਹੈ।
ਇਸਤਰੀ ਅਕਾਲੀ ਦਲ ਔਰਤਾਂ ਦੇ ਯੋਗਦਾਨ ਸਬੰਧੀ ਸੈਮੀਨਾਰ ਕਰਵਾਏਗਾ
NEXT STORY