ਚੰਡੀਗੜ੍ਹ (ਵੈੱਬ ਡੈਸਕ, ਅੰਕੁਰ ਤਾਂਗੜੀ) : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਸਰਕਾਰ ਵੱਲੋਂ ਸੂਬੇ 'ਚ ਸਥਾਈ ਡੀ. ਜੀ. ਪੀ. ਦੀ ਨਿਯੁਕਤੀ 'ਚ ਕੀਤੀ ਜਾ ਰਹੀ ਦੇਰੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ 'ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਮਜੀਠੀਆ ਨੇ ਸਵਾਲ ਕੀਤਾ ਹੈ ਕਿ ਯੂ. ਪੀ. ਐੱਸ. ਸੀ. ਨੂੰ ਯੋਗ ਅਧਿਕਾਰੀਆਂ ਦਾ ਪੈਨਲ ਭੇਜਣ 'ਚ ਦੇਰੀ ਕਿਉਂ ਕੀਤੀ ਜਾ ਰਹੀ ਹੈ। ਸਰੋਤਾਂ ਅਨੁਸਾਰ ਮਜੀਠੀਆ ਨੇ ਖ਼ੁਲਾਸਾ ਕੀਤਾ ਕਿ ਨਿਰਧਾਰਤ ਸਮੇਂ ਅੰਦਰ ਕੋਈ ਜਵਾਬ ਨਾ ਮਿਲਣ ਕਾਰਨ ਯੂ. ਪੀ. ਐੱਸ. ਸੀ. ਨੇ ਪੰਜਾਬ ਸਰਕਾਰ ਨੂੰ ਮੁੜ ਪੱਤਰ ਲਿਖ ਕੇ ਯੋਗ ਅਧਿਕਾਰੀਆਂ ਦੀ ਸੂਚੀ ਮੰਗੀ ਹੈ।
ਇਹ ਵੀ ਪੜ੍ਹੋ : ਪੰਜਾਬ ਰੋਡਵੇਜ਼ ਤੇ ਪਨਬੱਸ ਦੇ ਮੁਲਾਜ਼ਮਾਂ ਨੂੰ ਵੱਡੀ ਰਾਹਤ! ਤਨਖ਼ਾਹਾਂ ਬਾਰੇ ਹਾਈਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ
ਉਨ੍ਹਾਂ ਕਿਹਾ ਕਿ ਪੰਜਾਬ ਪਿਛਲੇ ਤਿੰਨ ਸਾਲਾਂ ਤੋਂ ਵੱਧ ਸਮੇਂ ਤੋਂ ਇੱਕ 'ਐਕਟਿੰਗ' (ਕਾਰਜਕਾਰੀ) ਡੀ. ਜੀ. ਪੀ. ਦੇ ਭਰੋਸੇ ਚੱਲ ਰਿਹਾ ਹੈ, ਜੋ ਕਿ ਇੱਕ ਵੱਡੀ ਪ੍ਰਸ਼ਾਸਨਿਕ ਲਾਪਰਵਾਹੀ ਹੈ। ਮਜੀਠੀਆ ਨੇ ਯਾਦ ਦਿਵਾਇਆ ਕਿ ਸੁਪਰੀਮ ਕੋਰਟ ਪਹਿਲਾਂ ਹੀ ਰਾਜਾਂ ਨੂੰ ਲੰਬੇ ਸਮੇਂ ਤੱਕ ਕਾਰਜਕਾਰੀ ਡੀ. ਜੀ. ਪੀ. ਰੱਖਣ ਖ਼ਿਲਾਫ਼ ਚਿਤਾਵਨੀ ਦੇ ਚੁੱਕੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ LPG ਗੈਸ ਸਿਲੰਡਰਾਂ ਦੀ ਸਪਲਾਈ ਬੰਦ! ਆਉਣ ਵਾਲੇ ਦਿਨਾਂ 'ਚ ਹਾਲਾਤ ਹੋਰ ਵਿਗੜਨ ਦੇ ਆਸਾਰ
ਮਜੀਠੀਆ ਨੇ ਦੋਸ਼ ਲਾਇਆ ਕਿ ਜੇਕਰ ਸਰਕਾਰ ਕੋਲ ਅਧਿਕਾਰੀਆਂ ਦਾ ਰਿਕਾਰਡ ਮੌਜੂਦ ਹੈ ਤਾਂ ਪੈਨਲ ਭੇਜਣ 'ਚ ਹੋ ਰਹੀ ਦੇਰੀ ਸੰਕੇਤ ਦਿੰਦੀ ਹੈ ਕਿ ਸਰਕਾਰ ਪੁਲਸ ਲੀਡਰਸ਼ਿਪ ਨੂੰ ਆਪਣੇ ਸਿਆਸੀ ਕੰਟਰੋਲ ਹੇਠ ਰੱਖਣਾ ਚਾਹੁੰਦੀ ਹੈ। ਉਨ੍ਹਾਂ ਨੇ 'ਸੁਪਰ ਸੀ. ਐੱਮ.' ਅਰਵਿੰਦ ਕੇਜਰੀਵਾਲ ਦੀ ਚੁੱਪ 'ਤੇ ਵੀ ਸਵਾਲ ਚੁੱਕੇ ਅਤੇ ਪੁੱਛਿਆ ਕਿ ਪੰਜਾਬ ਨੂੰ ਇਸ ਤਰ੍ਹਾਂ ਦੀ ਸੰਸਥਾਗਤ ਅਨਿਸ਼ਚਿਤਤਾ ਵਿੱਚ ਕਿਉਂ ਧੱਕਿਆ ਜਾ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੂੜਾ ਚੁੱਕਣ ’ਚ ਨਾਕਾਮ ਅਲਾਇੰਸ ਕੰਪਨੀ ਨੂੰ ਦੇ'ਤਾ ਗੋਹੇ ਦੀ ਲਿਫਟਿੰਗ ਦਾ ਠੇਕਾ, ਡੇਅਰੀ ਕੰਪਲੈਕਸ ਦੇ ETP ਪਲਾਂਟ ਫੇਲ੍ਹ
NEXT STORY