ਭਵਾਨੀਗੜ੍ਹ (ਵਿਕਾਸ): ਦਿੱਲੀ ਦੇ ਸਿੰਘੂ ਬਾਰਡਰ 'ਤੇ ਚੱਲ ਰਹੇ ਧਰਨੇ ਤੋਂ ਵਾਪਸ ਆਉਂਦੇ ਸਮੇਂ ਬਿਮਾਰ ਹੋ ਜਾਣ ਕਾਰਨ ਨੇੜਲੇ ਪਿੰਡ ਫੰਮਣਵਾਲ ਦੇ 60 ਸਾਲ ਦੇ ਕਿਸਾਨ ਮੱਘਰ ਸਿੰਘ ਪੁੱਤਰ ਆਤਮਾ ਸਿੰਘ ਦੀ ਮੌਤ ਹੋ ਗਈ। ਮ੍ਰਿਤਕ ਕਿਸਾਨ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦਾ ਪੁਰਾਣਾ ਵਰਕਰ ਸੀ ਤੇ ਕਿਸਾਨੀ ਸੰਘਰਸ਼ 'ਚ ਵੱਧ ਚੜ੍ਹ ਕੇ ਹਿੱਸਾ ਲੈਂਦਾ ਆ ਰਿਹਾ ਸੀ।
ਇਹ ਵੀ ਪੜ੍ਹੋ : ਸਹੁਰਿਆਂ ਤੋਂ ਦੁਖੀ 3 ਬੱਚਿਆਂ ਦੇ ਪਿਓ ਨੇ ਚੁੱਕਿਆ ਖ਼ੌਫ਼ਨਾਕ ਕਦਮ, ਡੇਢ ਮਹੀਨਾ ਪਹਿਲਾਂ ਪਤਨੀ ਨੇ ਕੀਤੀ ਸੀ ਖ਼ੁਦਕੁਸ਼ੀ
ਜਾਣਕਾਰੀ ਦਿੰਦਿਆਂ ਭਾਕਿਯੂ ਡਕੌਂਦਾ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ ਨੇ ਦੱਸਿਆ ਕਿ ਬੀਤੀ 3 ਸਤੰਬਰ ਨੂੰ ਮੱਘਰ ਸਿੰਘ ਸਿੰਘੂ ਬਾਰਡਰ ਤੋਂ ਕਿਸਾਨੀ ਸੰਘਰਸ਼ 'ਚ ਹਿੱਸਾ ਲੈ ਕੇ ਰੇਲ ਗੱਡੀ ਰਾਹੀਂ ਵਾਪਸ ਆ ਰਿਹਾ ਸੀ ਤਾਂ ਨਾਭਾ ਵਿਖੇ ਅਚਾਨਕ ਉਸ ਦੀ ਸਿਹਤ ਖ਼ਰਾਬ ਹੋ ਗਈ। ਦਵਾਈ ਲੈ ਕੇ ਵੀ ਉਸ ਦੀ ਸਿਹਤ ਵਿੱਚ ਕੋਈ ਸੁਧਾਰ ਨਹੀਂ ਹੋਇਆ ਤਾਂ ਗੰਭੀਰ ਹਾਲਤ ਵਿੱਚ ਉਸ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਸੀ ਤਾਂ ਰਸਤੇ ਵਿੱਚ ਹੀ ਮੱਘਰ ਸਿੰਘ ਦੀ ਮੌਤ ਹੋ ਗਈ। ਭਾਕਿਯੂ ਏਕਤਾ (ਡਕੌੰਦਾ) ਨੇ ਪੰਜਾਬ ਸਰਕਾਰ ਤੋਂ ਮ੍ਰਿਤਕ ਕਿਸਾਨ ਦੇ ਪਰਿਵਾਰ ਦਾ ਸਾਰਾ ਕਰਜ਼ਾ ਮੁਆਫ਼ ਕਰਨ, 5 ਲੱਖ ਰੁਪਏ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦੇਣ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : ਮੋਗਾ ਦੇ ਨੌਜਵਾਨ ਦੀ ਮਲੇਸ਼ੀਆ ’ਚ ਮੌਤ, ਆਖਰੀ ਵਾਰ ਪੁੱਤ ਦਾ ਮੂੰਹ ਵੀ ਨਾ ਦੇਖ ਸਕਿਆ ਪਰਿਵਾਰ
ਦਿਨ ਚੜ੍ਹਦਿਆਂ ਪਰਿਵਾਰ ’ਤੇ ਟੁੱਟਾ ਦੁੱਖਾਂ ਦਾ ਪਹਾੜ, ਨਸ਼ੇ ਨੇ ਨਿਗਲਿਆ ਨੌਜਵਾਨ ਪੁੱਤ
NEXT STORY