ਨੈਸ਼ਨਲ ਡੈਸਕ : ਦਿੱਲੀ ਦੇ ਭਲਸਾ ਡੇਅਰੀ ਇਲਾਕੇ ਵਿੱਚ ਬੁੱਧਵਾਰ ਰਾਤ ਨੂੰ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਜਾਨ ਚਲੀ ਗਈ। ਇਸ ਮਾਮਲੇ ਵਿੱਚ ਦਿੱਲੀ ਪੁਲਸ ਨੇ ਟਰੱਕ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਸ ਦੀ ਪਛਾਣ ਪੰਜਾਬ ਦੇ ਅੰਮ੍ਰਿਤਸਰ ਦੇ ਰਹਿਣ ਵਾਲੇ 35 ਸਾਲਾ ਬਲਜਿੰਦਰ ਸਿੰਘ ਵਜੋਂ ਹੋਈ ਹੈ।
ਇਹ ਘਟਨਾ ਬੁੱਧਵਾਰ ਰਾਤ ਕਰੀਬ 11:50 ਵਜੇ ਵਾਪਰੀ, ਜਦੋਂ ਇੱਕ ਮੋਟਰਸਾਈਕਲ ਅਤੇ ਟਰੱਕ ਦੀ ਆਪਸ ਵਿੱਚ ਜ਼ੋਰਦਾਰ ਟੱਕਰ ਹੋ ਗਈ। ਪੁਲਸ ਅਧਿਕਾਰੀਆਂ ਅਨੁਸਾਰ, ਸੂਚਨਾ ਮਿਲਦੇ ਹੀ ਟੀਮ ਮੌਕੇ 'ਤੇ ਪਹੁੰਚੀ, ਜਿੱਥੇ ਦੋ ਨੌਜਵਾਨ ਬੇਹੋਸ਼ੀ ਦੀ ਹਾਲਤ ਵਿੱਚ ਮਿਲੇ। ਉਨ੍ਹਾਂ ਨੂੰ ਤੁਰੰਤ ਬੀ.ਜੇ.ਆਰ.ਐੱਮ. (BJRM) ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਹਾਦਸੇ ਦਾ ਸ਼ਿਕਾਰ ਹੋਏ ਨੌਜਵਾਨਾਂ ਦੀ ਪਛਾਣ 28 ਸਾਲਾ ਆਜ਼ਾਦ ਭਾਰਤੀ ਅਤੇ 28 ਸਾਲਾ ਦੀਪੇਸ਼ ਵਜੋਂ ਹੋਈ ਹੈ। ਆਜ਼ਾਦ ਭਾਰਤੀ ਇਲਾਕੇ ਦੀ ਇੱਕ ਮੈਡੀਕਲ ਦੁਕਾਨ ਵਿੱਚ ਕੰਮ ਕਰਦਾ ਸੀ, ਜਦਕਿ ਦੀਪੇਸ਼ ਇੱਕ ਟੈਕਸੀ ਚਾਲਕ ਸੀ। ਪੁਲਸ ਨੇ ਘਟਨਾ ਸਥਾਨ 'ਤੇ ਮੌਜੂਦ ਇੱਕ ਚਸ਼ਮਦੀਦ ਗਵਾਹ ਰੋਹਿਤ ਦਾ ਬਿਆਨ ਦਰਜ ਕਰ ਲਿਆ ਹੈ। ਜਾਂਚ ਦੇ ਹਿੱਸੇ ਵਜੋਂ ਹਾਦਸੇ ਵਿੱਚ ਸ਼ਾਮਲ ਮੋਟਰਸਾਈਕਲ ਅਤੇ ਟਰੱਕ, ਜਿਸ ਨੂੰ ਅੰਮ੍ਰਿਤਸਰ ਦਾ ਨਿਵਾਸੀ ਬਲਜਿੰਦਰ ਸਿੰਘ ਚਲਾ ਰਿਹਾ ਸੀ, ਦੋਵਾਂ ਨੂੰ ਜ਼ਬਤ ਕਰ ਲਿਆ ਗਿਆ ਹੈ। ਪੁਲ ਸ ਨੇ ਤੱਥਾਂ ਦੇ ਅਧਾਰ 'ਤੇ ਐਫ.ਆਈ.ਆਰ. (FIR) ਦਰਜ ਕਰਕੇ ਅੰਮ੍ਰਿਤਸਰ ਨਾਲ ਸਬੰਧਤ ਡਰਾਈਵਰ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਵੱਡੇ ਸੰਕਟ ਵੱਲ ਵੱਧ ਰਹੀ ਗੁਰੂ ਨਗਰੀ ਅੰਮ੍ਰਿਤਸਰ, ਹੈਰਾਨ ਕਰ ਦੇਵੇਗੀ ਇਹ ਰਿਪੋਰਟ
NEXT STORY