ਅੰਮ੍ਰਿਤਸਰ : 1993 ਦੇ ਦਿੱਲੀ ਬੰਬ ਧਮਾਕਿਆਂ ਦੇ ਦੋਸ਼ੀ ਦਵਿੰਦਰਪਾਲ ਸਿੰਘ ਭੁੱਲਰ ਜੋ ਕਿ ਉਮਰ ਕੈਦ ਦੀ ਸਜ਼ਾ ਕੱਟ ਰਹੇ ਹਨ, ਨੂੰ ਮਾਨਸਿਕ ਹਾਲਤ ਠੀਕ ਨਾ ਹੋਣ ਕਾਰਨ 8 ਹਫ਼ਤਿਆਂ ਦੀ ਪੈਰੋਲ ਦਿੱਤੀ ਗਈ ਹੈ। ਫਿਲਹਾਲ ਭੁੱਲਰ ਨੂੰ ਅੰਮ੍ਰਿਤਸਰ ਦੇ ਸਵਾਮੀ ਵਿਵੇਕਾਨੰਦ ਨਸ਼ਾ ਛੁਡਾਊ ਕੇਂਦਰ ਵਿੱਚ ਰੱਖਿਆ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਇੱਥੋਂ ਛੁੱਟੀ ਮਿਲਣ ਤੋਂ ਬਾਅਦ ਭੁੱਲਰ ਆਪਣੀ ਪੈਰੋਲ ਪੂਰੀ ਹੋਣ ਤੱਕ ਸੀ-ਬਲਾਕ ਰਣਜੀਤ ਐਵੀਨਿਊ, ਅੰਮ੍ਰਿਤਸਰ ਸਥਿਤ ਆਪਣੇ ਘਰ ਹੀ ਰਹੇਗਾ।
ਇਹ ਵੀ ਪੜ੍ਹੋ : ਕੈਨੇਡਾ 'ਚ ਲੱਖਾਂ ਪੰਜਾਬੀ ਵਿਦਿਆਰਥੀਆਂ 'ਤੇ ਲਟਕੀ PR ਨਾ ਮਿਲਣ ਦੀ ਤਲਵਾਰ, ਮਾਪਿਆਂ ਨੂੰ ਸਤਾਉਣ ਲੱਗਾ ਡਰ
ਜ਼ਿਕਰਯੋਗ ਹੈ ਕਿ 2011 'ਚ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਦਿਆਲਪੁਰ ਦੇ ਰਹਿਣ ਵਾਲੇ ਦਵਿੰਦਰਪਾਲ ਸਿੰਘ ਭੁੱਲਰ ਨੂੰ 1993 ਦੇ ਦਿੱਲੀ ਬੰਬ ਧਮਾਕਿਆਂ ਲਈ ਜ਼ਿੰਮੇਵਾਰ ਠਹਿਰਾਉਂਦਿਆਂ ਫਾਂਸੀ ਦੀ ਸਜ਼ਾ ਸੁਣਾਈ ਗਈ ਸੀ। ਬਾਅਦ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਹੋਰ ਸਿੱਖ ਜਥੇਬੰਦੀਆਂ ਦੇ ਯਤਨਾਂ ਸਦਕਾ ਸੁਪਰੀਮ ਕੋਰਟ 'ਚ ਸੁਣਵਾਈ ਵਿੱਚ ਦੇਰੀ ਅਤੇ ਸਿਹਤ ਕਾਰਨਾਂ ਕਰਕੇ ਭੁੱਲਰ ਦੀ ਫਾਂਸੀ ਦੀ ਸਜ਼ਾ ਨੂੰ 2014 ਵਿੱਚ ਉਮਰ ਕੈਦ ਵਿੱਚ ਤਬਦੀਲ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : ਪੰਜਾਬ ਵੇਅਰਹਾਊਸ ਦੇ ਚੇਅਰਮੈਨ ਤੇ ਕਰਮਚਾਰੀਆਂ ਵੱਲੋਂ ਮੁੱਖ ਮੰਤਰੀ ਰਾਹਤ ਫੰਡ 'ਚ 37.95 ਲੱਖ ਰੁਪਏ ਦਾ ਯੋਗਦਾਨ
ਪਹਿਲਾਂ ਉਹ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਸੀ ਪਰ ਸਿਹਤ ਕਾਰਨਾਂ ਕਰਕੇ ਉਸ ਨੂੰ 2015 ਵਿੱਚ ਇਕ ਵਿਸ਼ੇਸ਼ ਪ੍ਰਬੰਧ ਤਹਿਤ ਅੰਮ੍ਰਿਤਸਰ ਜੇਲ੍ਹ 'ਚ ਤਬਦੀਲ ਕਰ ਦਿੱਤਾ ਗਿਆ ਸੀ। ਉਦੋਂ ਤੋਂ ਉਹ ਇੱਥੇ ਆਪਣੀ ਸਜ਼ਾ ਕੱਟ ਰਿਹਾ ਹੈ। ਦਵਿੰਦਰਪਾਲ ਸਿੰਘ ਭੁੱਲਰ ਉਨ੍ਹਾਂ 8 ਸਿੱਖ ਕੈਦੀਆਂ 'ਚੋਂ ਇਕ ਹੈ, ਜਿਨ੍ਹਾਂ ਨੂੰ ਦੇਸ਼ ਦੀ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ਼ ਰਾਹਤ ਦੇਣ ਦਾ ਫ਼ੈਸਲਾ ਕੀਤਾ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਝੋਨੇ ਦੀ ਖਰੀਦ ਲਈ ਪੰਜਾਬ ਸਰਕਾਰ ਨੇ ਬਣਾਈ ਖਾਸ ਯੋਜਨਾ, ਸੁਣੋ ਹਰਚਰਨ ਬਰਸਟ ਦੀ 'ਜਗ ਬਾਣੀ' ਨਾਲ ਗੱਲਬਾਤ
NEXT STORY