ਮੁੱਲਾਂਪੁਰ ਦਾਖਾ (ਕਾਲੀਆ) : ਕੇਂਦਰ ਦੇ ਵਿਵਾਦਤ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ’ਤੇ ਚੱਲ ਰਹੇ ਕਿਸਾਨਾਂ ਦੇ ਸੰਘਰਸ਼ ਦਰਮਿਆਨ ਇਕ ਹੋਰ ਬੁਰੀ ਖ਼ਬਰ ਆਈ ਹੈ। ਦਿੱਲੀ ਵਿਚ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਹੱਕ ’ਚ ਡਟੇ ਪਿੰਡ ਢੱਟ ਦੇ ਨੌਜਵਾਨ ਦੀ ਸੰਘਰਸ਼ ਦੌਰਾਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਜਗਜੀਤ ਸਿੰਘ ਉਰਫ ਬੱਬੂ ਵਜੋਂ ਹੋਈ ਹੈ। ਇਸ ਦੇ ਪਿਤਾ ਦਾ ਨਾਮ ਗੁਰਮੇਲ ਸਿੰਘ ਹੈ। ਮਿਲੀ ਜਾਣਕਾਰੀ ਮੁਤਾਬਕ ਜਗਜੀਤ ਸਿੰਘ ਉਰਫ ਬੱਬੂ 14 ਤਾਰੀਖ ਨੂੰ ਦਿੱਲੀ ਅੰਦੋਲਨ ਲਈ ਗਿਆ ਹੋਇਆ ਸੀ। ਦੱਸਿਆ ਜਾ ਰਿਹਾ ਹੈ ਕਿ ਦਿਲ ਦਾ ਦੌਰਾ ਪੈਣ ਕਾਰਣ ਜਗਜੀਤ ਸਿੰਘ ਦੀ ਮੌਤ ਹੋਈ ਹੈ।
ਇਹ ਵੀ ਪੜ੍ਹੋ : ਮੋਗਾ ’ਚ ਦਿਲ ਕੰਬਾਉਣ ਵਾਲੀ ਘਟਨਾ, ਬਲਾਤਕਾਰ ’ਚ ਨਾਕਾਮ ਰਹਿਣ ’ਤੇ ਕੁੜੀ ਦਾ ਚਾਕੂਆਂ ਨਾਲ ਕਤਲ
ਦੱਸਣਯੋਗ ਹੈ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦੇ ਸੰਘਰਸ਼ ਦਾ ਅੱਜ 56ਵਾਂ ਦਿਨ ਹੈ ਅਤੇ ਹੁਣ ਤਕ ਕਿਸਾਨਾਂ ਅਤੇ ਸਰਕਾਰ ਵਿਚਾਲੇ 10 ਦੌਰ ਦੀ ਗੱਲਬਾਤ ਹੋ ਚੁੱਕੀ ਹੈ ਜੋ ਹੁਣ ਤਕ ਬੇਨਤੀਜਾ ਰਹੀ ਹੈ। ਕਿਸਾਨਾਂ ਜਿੱਥੇ ਕਾਨੂੰਨ ਰੱਦ ਕਰਣ ਦੀ ਮੰਗ ਕਰ ਰਹੇ ਹਨ ਜਦਕਿ ਸਰਕਾਰ ਅਜੇ ਵੀ ਕਾਨੂੰਨ ਲਾਗੂ ਰੱਖਣ ’ਤੇ ਅੜੀ ਹੋਈ ਹੈ।
ਇਹ ਵੀ ਪੜ੍ਹੋ : ਲੁਧਿਆਣਾ 'ਚ ਸ਼ਰਮਨਾਕ ਘਟਨਾ, 3 ਬੱਚਿਆਂ ਦੇ ਪਿਓ ਵਲੋਂ 17 ਕੁੜੀ ਨਾਲ ਬਲਾਤਕਾਰ, ਇੰਝ ਖੁੱਲ੍ਹਿਆ ਭੇਤ
ਜੰਮੂ-ਕਸ਼ਮੀਰ ਨਾਲ ਸਬੰਧਤ 3 ਨਸ਼ਾ ਤਸਕਰ ਕਰੀਬ 15 ਕਰੋੜ ਦੀ ਹੈਰੋਇਨ ਸਣੇ ਗ੍ਰਿਫ਼ਤਾਰ
NEXT STORY