ਅੰਮ੍ਰਿਤਸਰ (ਸਰਬਜੀਤ): ਦਿੱਲੀ ਦੇ ਮੁੱਖ ਮੰਤਰੀ ਅਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਗੁਰੂ ਸਾਹਿਬ ਦਾ ਅਸ਼ੀਰਵਾਦ ਵੀ ਲਿਆ। ਅਰਵਿੰਦ ਕੇਜਰੀਵਾਲ ਦੀ ਜੇਲ੍ਹ 'ਚੋਂ ਜ਼ਮਾਨਤ ਮਿਲਣ ਮਗਰੋਂ ਇਹ ਉਨ੍ਹਾਂ ਦੀ ਪਹਿਲੀ ਪੰਜਾਬ ਫੇਰੀ ਹੈ। ਇਸ ਦੌਰਾਨ ਉਹ ਅੰਮ੍ਰਿਤਸਰ ਤੋਂ ਪੰਜਾਬ ਵਿਚ ਚੋਣ ਪ੍ਰਚਾਰ ਦਾ ਆਗਾਜ਼ ਕਰਨਗੇ।
ਇਹ ਵੀ ਪੜ੍ਹੋ- ਗੁਰਦਾਸਪੁਰ ਦੇ ਲੋਕਾਂ ਨੂੰ ਮਿਲਣ ਪਹੁੰਚੇ CM ਮਾਨ, ਵਿਰੋਧੀਆਂ 'ਤੇ ਸਾਧੇ ਨਿਸ਼ਾਨੇ
ਗੁਰੂ ਘਰ ਮੱਥਾ ਟੇਕਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁਰਗਿਆਣਾ ਮੰਦਰ ਵੀ ਮੱਥਾ ਟੇਕਿਆ। ਜਾਣਕਾਰੀ ਮੁਤਾਬਕ ਅਰਵਿੰਦ ਕੇਜਰੀਵਾਲ ਅੱਜ ਸ਼ਾਮ 6 ਵਜੇ ਅੰਮ੍ਰਿਤਸਰ ਵਿਚ ਵੱਡਾ ਰੋਡ ਸ਼ੋਅ ਕਰਨਗੇ। ਇਸ ਦੌਰਾਨ ਉਨ੍ਹਾਂ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਰਹਿਣਗੇ। ਇਸ ਦੌਰਾਨ ਉਹ ਲੋਕ ਸਭਾ ਚੋਣਾਂ ਲਈ ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ ਵਿਚ ਚੋਣ ਪ੍ਰਚਾਰ ਕਰਨਗੇ।
ਇਹ ਵੀ ਪੜ੍ਹੋ- ਅਹਿਮ ਖ਼ਬਰ : ਅਟਾਰੀ-ਵਾਹਗਾ ਸਰਹੱਦ 'ਤੇ ਹੋਣ ਵਾਲੀ ਰੀਟਰੀਟ ਸਮਾਰੋਹ ਦਾ ਬਦਲਿਆ ਸਮਾਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦੋਸਤਾਂ ਨਾਲ ਸ਼ਰਾਬ ਪੀਣ ਗਿਆ ਸੀ ਨੌਜਵਾਨ, ਦੇਰ ਰਾਤ ਖੇਤ ’ਚੋਂ ਮਿਲੀ ਲਾਸ਼
NEXT STORY