ਜਲੰਧਰ, (ਵਿਸ਼ੇਸ਼)– ਦਿੱਲੀ ਦੀ ਨਵੀਂ ਬਣੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਦੀ ਦਿੱਲੀ ਰਿਹਾਇਸ਼ ’ਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਅਤੇ ਚੁੱਘ ਨੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਤੇ ਸ਼ੁੱਭਕਾਮਨਾਵਾਂ ਦਿੱਤੀਆਂ।
ਚੁੱਘ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਉਨ੍ਹਾਂ ਦੀ ਅਗਵਾਈ ’ਚ ਦਿੱਲੀ ਵਿਕਾਸ ਤੇ ਜਨ ਕਲਿਆਣ ਦੇ ਨਵੇਂ ਆਯਾਮ ਸਥਾਪਤ ਕਰੇਗੀ। ਹੁਣ ਦਿੱਲੀ ਵਿਚ ਡਬਲ ਇੰਜਣ ਦੀ ਸਰਕਾਰ ਬਣ ਚੁੱਕੀ ਹੈ ਅਤੇ ਇੱਥੇ ਤੇਜ਼ ਰਫਤਾਰ ਨਾਲ ਵਿਕਾਸ ਹੋਵੇਗਾ।
ਇਸ ਮੌਕੇ ’ਤੇ ਚੁੱਘ ਨੇ ਮੁੱਖ ਮੰਤਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਫਲ 10 ਸਾਲਾਂ ਦੇ ਕਾਰਜਕਾਲ ’ਤੇ ਲਿਖੀ ਆਪਣੀ ਪੁਸਤਕ ‘ਜੀਤ ਮੋਦੀ ਸ਼ਾਸਨ ਕੀ’ ਭੇਟ ਕੀਤੀ।
YouTuber ਦੇ ਘਰ 'ਤੇ ਹਮਲਾ ਕਰਨ ਵਾਲੇ ਇਕ ਹੋਰ ਮੁਲਜ਼ਮ ਦਾ ਦੇਰ ਰਾਤ ਪੁਲਸ ਨੇ ਕਰ'ਤਾ ਐਨਕਾਊਂਟਰ!
NEXT STORY