ਚੰਡੀਗੜ੍ਹ (ਅਸ਼ਵਨੀ) : ਸ਼੍ਰੋਮਣੀ ਅਕਾਲੀ ਦਲ ਨੇ 'ਆਪ' 'ਤੇ ਨਿਸ਼ਾਨਾ ਸਾਧਦਿਆਂ ਕਿਹਾ ਹੈ ਕਿ ਆਮ ਆਦਮੀ ਪਾਰਟੀ ਨੇ ਜਿਸ ਦਿੱਲੀ ਮਾਡਲ ਤੋਂ ਪੰਜਾਬ ਨੂੰ ਬਿਜਲੀ ਸਪਲਾਈ ਦਾ ਵਾਅਦਾ ਕੀਤਾ ਸੀ, ਉਸ ਦੇ ਉਲਟ ਰਾਜ ਨੂੰ ਗਰਮੀ ਦੇ ਮੌਸਮ ਦੀ ਸ਼ੁਰੂਆਤ ਵਿਚ 18 ਘੰਟੇ ਬਿਜਲੀ ਕਟੌਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੀਨੀਅਰ ਅਕਾਲੀ ਨੇਤਾ ਬਲਵਿੰਦਰ ਸਿੰਘ ਭੂੰਦੜ ਨੇ ਵੀਰਵਾਰ ਨੂੰ ਇਕ ਬਿਆਨ ਜਾਰੀ ਕਰਕੇ ਕਿਹਾ ਕਿ ਜੇਕਰ 'ਆਪ' ਨੇ ਇਹ ਬਦਲਾਅ ਕਰਨ ਦਾ ਵਾਅਦਾ ਕੀਤਾ ਸੀ ਤਾਂ ਇਸ ਨਾਲ ਰਾਜ ਦੀ ਖੇਤੀਬਾੜੀ ਅਤੇ ਉਦਯੋਗਿਕ ਮਾਲੀ ਸਥਿਤੀ ਦਾ ਵਿਨਾਸ਼ ਹੋਵੇਗਾ। ਉਨ੍ਹਾਂ ਕਿਹਾ ਕਿ ਬਿਜਲੀ ਦੇ ਬ੍ਰੇਕ ਡਾਊਨ ਨੇ ਸਾਬਤ ਕਰ ਦਿੱਤਾ ਹੈ ਕਿ ਆਮ ਆਦਮੀ ਪਾਰਟੀ ਕੋਲ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਨੂੰ ਆਤਮਨਿਰਭਰ ਬਣਾਉਣ ਲਈ ਕੋਈ ਵਿਜ਼ਨ ਦਸਤਾਵੇਜ਼ ਨਹੀਂ ਹੈ।
ਇਹ ਵੀ ਪੜ੍ਹੋ : ਨਾਜਾਇਜ਼ ਮਾਈਨਿੰਗ 'ਤੇ ਪੰਜਾਬ ਸਰਕਾਰ ਦਾ ਸਖ਼ਤ ਐਕਸ਼ਨ, ਇਕ ਹੋਰ ਅਧਿਕਾਰੀ 'ਤੇ ਡਿੱਗੀ ਗਾਜ
ਭੂੰਦੜ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਿਜਲੀ ਦੀ ਸਥਿਤੀ ਦੀ ਸਮੀਖਿਆ ਕਰਨ ਅਤੇ ਆਪਣੇ ਰਾਜ ਨੂੰ ਯੋਜਨਾਬੱਧ ਕਰਨ ਲਈ ਕਿਹਾ। ਸੀਨੀਅਰ ਅਕਾਲੀ ਨੇਤਾ ਨੇ ਕਿਹਾ ਕਿ ਜੇਕਰ ਸਰਕਾਰ ਨੇ ਸਮੇਂ 'ਤੇ ਜ਼ਰੂਰੀ ਵਿਵਸਥਾ ਨਹੀਂ ਕੀਤੀ ਤਾਂ ਝੋਨੇ ਦੀ ਫਸਲ ਪੂਰੀ ਤਰ੍ਹਾਂ ਖਤਰੇ ਵਿਚ ਪੈ ਸਕਦੀ ਹੈ। ਉਨ੍ਹਾਂ ਕਿਹਾ ਕਿ ਆਲੂ ਉਤਪਾਦਕਾਂ ਅਤੇ ਸਬਜ਼ੀਆਂ ਦੀ ਖੇਤੀ ਕਰਨ ਵਾਲਿਆਂ ਨੂੰ ਵੀ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਉਨ੍ਹਾਂ ਨੂੰ ਆਪਣੇ ਖੇਤਾਂ ਦੀ ਸਿੰਚਾਈ ਲਈ ਡੀਜ਼ਲ ਜਨਰੇਟਰ 'ਤੇ ਨਿਰਭਰ ਰਹਿਣਾ ਪੈ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ 20 ਭਲਾਈ ਬੋਰਡ ਕੀਤੇ ਭੰਗ : ਡਾ. ਬਲਜੀਤ ਕੌਰ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਨਾਜਾਇਜ਼ ਮਾਈਨਿੰਗ 'ਤੇ ਪੰਜਾਬ ਸਰਕਾਰ ਦਾ ਸਖ਼ਤ ਐਕਸ਼ਨ, ਇਕ ਹੋਰ ਅਧਿਕਾਰੀ 'ਤੇ ਡਿੱਗੀ ਗਾਜ
NEXT STORY