ਅੰਮ੍ਰਿਤਸਰ (ਸਰਬਜੀਤ) - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਘੋਨੇਵਾਲ ਵਿਚ ਰਾਵੀ ਦਰਿਆ ਦੇ ਧੁੱਸੀ ਬੰਨ੍ਹ ਵਿਚ ਪਏ ਪਾੜ ਨੂੰ ਪੂਰਨ ਵਿਚ ਲੱਗੀ ਸੰਗਤ ਵਾਸਤੇ ਗੁਰੂ ਕਾ ਲੰਗਰ ਲਗਾਇਆ ਅਤੇ ਜਦੋਂ ਤੱਕ ਇਹ ਪਾੜ ਨਹੀਂ ਪੂਰਿਆ ਜਾਂਦਾ, ਇਲਾਕੇ ਵਿਚ ਕਾਰ ਸੇਵਾ ਗੁਰੂ ਕਾ ਬਾਗ ਦੇ ਬਾਬਾ ਸਤਨਾਮ ਸਿੰਘ ਤੇ ਸਾਥੀਆਂ ਵੱਲੋਂ ਜਾਰੀ ਰਹੇਗੀ, ਓਨਾ ਚਿਰ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਗੁਰੂ ਕਾ ਲੰਗਰ ਅਤੇ ਹੋਰ ਸੇਵਾਵਾਂ ਨਿਰੰਤਰ ਚਲਦੀਆਂ ਰਹਿਣਗੀਆਂ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਘੋਨੇਵਾਲ ਵਿਚ ਤਕਰੀਬਨ 500 ਮੀਟਰ ਲੰਬਾ ਤੇ 40 ਫੁੱਟ ਡੂੰਘਾ ਪਾੜ ਰਾਵੀ ਦਰਿਆ ਦੇ ਧੁੱਸੀ ਬੰਨ੍ਹ ਵਿਚ ਪੈ ਗਿਆ ਸੀ ਜਿਸ ਨਾਲ ਅਜਨਾਲਾ ਅਤੇ ਇਸ ਦੇ ਆਲੇ-ਦੁਆਲੇ ਦੇ ਇਲਾਕੇ ਵਿਚ 10 ਕਿਲੋਮੀਟਰ ਤੱਕ ਹੜ੍ਹਾਂ ਦੀ ਮਾਰ ਪਈ ਹੈ।
ਉਨ੍ਹਾਂ ਦੱਸਿਆ ਕਿ ਇਸ ਪਾੜ ਕਾਰਨ ਹੀ ਇਹ ਸਾਰਾ ਇਲਾਕਾ ਪਾਣੀ ਦੀ ਮਾਰ ਹੇਠ ਆਇਆ ਜਿਸ ਨਾਲ ਨਾ ਸਿਰਫ ਫਸਲਾਂ ਡੁੱਬੀਆਂ ਹਨ ਬਲਕਿ ਘਰਾਂ ਦੇ ਘਰ ਤਬਾਹ ਹੋ ਗਏ ਹਨ। ਹੁਣ ਬਾਬਾ ਸਤਨਾਮ ਸਿੰਘ ਦੇ ਮਾਰਗ ਦਰਸ਼ਨ ਹੇਠ ਸਿਰਫ ਪੰਜਾਬ ਹੀ ਨਹੀਂ ਬਲਕਿ ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼ ਤੇ ਦਿੱਲੀ ਤੱਕ ਦੀ ਸੰਗਤ ਅਤੇ ਸਥਾਨਕ ਪ੍ਰਸ਼ਾਸਨ ਰਲ ਕੇ ਇਸ ਪਾੜ ਨੂੰ ਪੂਰਨ ਦੀ ਸੇਵਾ ਵਿਚ ਲੱਗਾ ਹੋਇਆ ਹੈ ਕਿ ਅਗਲੇ ਕੁਝ ਦਿਨਾਂ ਵਿਚ ਇਹ ਪਾੜ ਸਫਲਤਾ ਨਾਲ ਪੂਰ ਲਿਆ ਜਾਵੇਗਾ।
ਅਦਾਕਾਰ ਸੋਨੂੰ ਸੂਦ ਤੇ ਭੈਣ ਮਾਲਵਿਕਾ ਸੂਦ ਫਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਪਿੰਡਾਂ ’ਚ ਪਹੁੰਚੇ, ਲੋਕਾਂ ਨੂੰ ਵੰਡਿਆ ਜ਼ਰੂਰੀ ਸਮਾਨ
NEXT STORY