ਗੁਰਦਾਸਪੁਰ, (ਹਰਮਨ)- ਕੇਂਦਰ ਸਰਕਾਰ ਵੱਲੋਂ ਬਣਾਏ ਜਾ ਰਹੇ ਦਿੱਲੀ-ਕੱਟੜਾ ਐਕਸਪ੍ਰੈੱਸ ਹਾਈਵੇਅ ਦੇ ਸਬੰਧ ’ਚ ਅੱਜ ਨੈਸ਼ਨਲ ਹਾਈਵੇਅ ਅਥਾਰਿਟੀ ਦੇ ਅਧਿਕਾਰੀਆਂ ਵੱਲੋਂ ਕਿਸਾਨਾਂ ਨਾਲ ਰੱਖੀ ਗਈ ਮੀਟਿੰਗ ਦੌਰਾਨ ਕਿਸਾਨਾਂ ਨੇ ਪੰਚਾਇਤ ਭਵਨ ਪਹੁੰਚ ਕੇ ਰੋਸ ਮੁਜ਼ਾਹਰਾ ਕੀਤਾ। ਇਸ ਮੌਕੇ ਕਿਸਾਨਾਂ ਨੇ ਮੁੜ ਐਲਾਨ ਕੀਤਾ ਹੈ ਕਿ ਜਿੰਨੀ ਦੇਰ ਦਿੱਲੀ ਵਿਖੇ ਚੱਲ ਰਿਹਾ ਅੰਦੋਲਨ ਖਤਮ ਨਹੀਂ ਹੁੰਦਾ, ਓਨੀ ਦੇਰ ਉਹ ਕੇਂਦਰ ਸਰਕਾਰ ਦਾ ਕੋਈ ਵੀ ਪ੍ਰਾਜੈਕਟ ਸ਼ੁਰੂ ਨਹੀਂ ਹੋਣ ਦੇਣਗੇ।
ਇਹ ਵੀ ਪੜ੍ਹੋ:- ਸਰਦੂਲ ਸਿਕੰਦਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਵਿਖੇ ਕੀਤਾ ਗਿਆ ਸਪੁਰਦ-ਏ-ਖ਼ਾਕ
ਇਸ ਮੌਕੇ ਬਲਵਿੰਦਰ ਸਿੰਘ ਅਤੇ ਹੋਰ ਆਗੂਆਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਨੈਸ਼ਨਲ ਅਥਾਰਿਟੀ ਨੇ ਇਕ ਮੀਟਿੰਗ ਰੱਖੀ ਸੀ, ਜਿਸ ਦੌਰਾਨ ਉਨ੍ਹਾਂ ਨੇ ਪਹੁੰਚ ਕੇ ਵਿਰੋਧ ਕੀਤਾ ਸੀ। ਅੱਜ ਵੀ ਅਧਿਕਾਰੀਆਂ ਵੱਲੋਂ ਕੁਝ ਵਿਅਕਤੀਆਂ ਨੂੰ ਬੁਲਾ ਕੇ ਐਕਸਪ੍ਰੈੱਸ ਹਾਈਵੇਅ ਲਈ ਵਾਤਾਵਰਣ ਸਬੰਧੀ ਕਲੀਅਰੈਂਸ ਲੈਣ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਜਿਹੜੇ ਕਿਸਾਨਾਂ ਦੀ ਜ਼ਮੀਨ ਐਕਵਾਇਰ ਕੀਤੀ ਜਾਣੀ ਹੈ ਅਤੇ ਜਿਹੜੇ ਕਿਸਾਨ ਆਗੂ ਇਸ ਦਾ ਵਿਰੋਧ ਕਰ ਰਹੇ ਹਨ, ਉਨ੍ਹਾਂ ਨੂੰ ਮੀਟਿੰਗ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਪਰ ਕੁਝ ਹੋਰ ਵਿਅਕਤੀਆਂ ਨੂੰ ਬੁਲਾ ਕੇ ਸਰਕਾਰ ਵੱਲੋਂ ਕਲੀਅਰੈਂਸ ਲੈਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ:- ਜੀ.ਕੇ ਦੀ ਚਿੱਠੀ 'ਤੇ ਗ੍ਰਹਿ ਮੰਤਰਾਲਾ ਦਾ ਜਵਾਬ, 29 ਜਨਵਰੀ ਨੂੰ ਹੋਏ ਘਟਨਾਕ੍ਰਮ ਦੀ ਹੋਵੇਗੀ ਨਿਰਪੱਖ ਜਾਂਚ
ਉਕਤ ਆਗੂਆਂ ਨੇ ਐਲਾਨ ਕੀਤਾ ਹੈ ਕਿ ਜਿੰਨੀ ਦੇਰ ਕਿਸਾਨਾਂ ਦੇ ਮਸਲੇ ਹੱਲ ਨਹੀਂ ਹੁੰਦੇ, ਓਨੀ ਦੇਰ ਉਹ ਇਸ ਐਕਸਪ੍ਰੈੱਸ ਹਾਈਵੇਅ ਦਾ ਕੰਮ ਸ਼ੁਰੂ ਨਹੀਂ ਹੋਣ ਦੇਣਗੇ।
ਜੇਕਰ PSPCL ਮੈਨੇਜਮੈਂਟ ਬਿੱਜਲੀ ਹਿੱਤਾਂ ਦੀ ਰਾਖੀ ਨਾ ਕਰ ਸਕਿਆ ਤਾਂ ਇੰਜੀਨਅਰਾਂ ਵੱਲੋਂ ਕੀਤਾ ਜਾਵੇਗਾ ਸੰਘਰਸ਼
NEXT STORY