ਗੁਰਦਾਸਪੁਰ (ਹਰਮਨ) - ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਦਿੱਲੀ ਦੀਆਂ ਸਰਹੱਦਾਂ ਨੇ ਕਿਸਾਨਾਂ ਵਲੋਂ ਮੋਰਚੇ ਲਗਾਏ ਗਏ ਹਨ। ਦਿੱਲੀ ਵਿਖੇ ਚਲ ਰਹੇ ਕਿਸਾਨ ਮੋਰਚੇ ਤੋਂ ਪਰਤੇ ਪਿੰਡ ਕਾਲਾ ਨੰਗਲ ਦੇ ਇਕ ਕਿਸਾਨ ਦੀ ਅਚਾਨਕ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮੌਤ ਤੋਂ ਬਾਅਦ ਮ੍ਰਿਤਕ ਕਿਸਾਨ ਦਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ ਕਰੀਬੀਆਂ ਦੀ ਮੌਜੂਦਗੀ ’ਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ।
ਪੜ੍ਹੋ ਇਹ ਵੀ ਖਬਰ - ਮੋਗਾ : ASI ਨੇ ਸਰਕਾਰੀ ਰਿਵਾਲਵਰ ਨਾਲ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ, ਸੁਸਾਇਡ ਨੋਟ ’ਚ ਕੀਤਾ ਵੱਡਾ ਖ਼ੁਲਾਸਾ (ਵੀਡੀਓ)
ਇਸ ਮੌਕੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਅਨੋਖ ਸਿੰਘ, ਬਖਸ਼ੀਸ਼ ਸਿੰਘ ਨੇ ਦੱਸਿਆ ਕਿ ਕਿਸਾਨ ਆਗੂ ਕਸ਼ਮੀਰ ਸਿੰਘ 2 ਦਿਨ ਪਹਿਲਾਂ ਦਿੱਲੀ ਤੋਂ ਵਾਪਸ ਪਰਤਿਆ ਸੀ। ਦਿੱਲੀ ’ਚ ਬੀਮਾਰ ਹੋਣ ਦੇ ਕਾਰਨ ਇਹ ਵਾਪਸ ਘਰ ਆ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨ ਆਗੂ ਦੇ ਪਰਿਵਾਰ ਨੂੰ ਬਣਦੀ ਰਾਸ਼ੀ ਜਾਰੀ ਕੀਤੀ ਜਾਵੇ।
ਪੜ੍ਹੋ ਇਹ ਵੀ ਖਬਰ - ਸਾਧਾਰਨ ਪਰਿਵਾਰ ’ਚੋਂ ਉੱਠ IPL ’ਚ ਧਮਾਲਾਂ ਪਾਉਣ ਵਾਲੇ ‘ਹਰਪ੍ਰੀਤ’ ਦੇ ਘਰ ਵਿਆਹ ਵਰਗਾ ਮਾਹੌਲ, ਵੇਖੋ ਤਸਵੀਰਾਂ
ਚੰਡੀਗੜ੍ਹ 'ਚ ਵਧਾਇਆ ਗਿਆ 'ਮਿੰਨੀ ਲਾਕਡਾਊਨ', ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ
NEXT STORY