ਦਿੱਲੀ/ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੀ ਸਾਂਸਦ ਹਰਸਿਮਰਤ ਕੌਰ ਬਾਦਲ ਨੇ ਕਾਂਗਰਸ ਅਤੇ ਭਾਜਪਾ ਨੂੰ ਦਿੱਲੀ ਸੰਸਦ 'ਚ ਘੇਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਨੇ ਸਿੱਖਾਂ ਦਾ ਕਤਲੇਆਮ ਕੀਤਾ ਹੈ ਅਤੇ ਦੂਜੇ ਪਾਸੇ ਭਾਜਪਾ ਨੇ ਸਾਡੇ ਧਾਰਮਿਕ ਸਥਾਨਾਂ 'ਤੇ ਕਬਜ਼ਾ ਕੀਤਾ ਹੋਇਆ ਹੈ । ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਦਖਲ ਦੇਣਾ ਬੰਦ ਕਰ ਦੇਣਾ ਚਾਹੀਦਾ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਡਰੱਗ ਨੈੱਟਵਰਕ ਦਾ ਪਰਦਾਫ਼ਾਸ਼, 5 ਕਿੱਲੋ ਹੈਰੋਇਨ ਸਣੇ ਤਿੰਨ ਤਸਕਰ ਗ੍ਰਿਫ਼ਤਾਰ
ਇਸ ਦੌਰਾਨ ਉਨ੍ਹਾਂ ਅੰਮ੍ਰਿਤਪਾਲ ਬਾਰੇ ਕਿਹਾ ਕਿ ਸੰਸਦ ਮੈਂਬਰ ਖਡੂਰ ਸਾਹਿਬ ਤੋਂ ਜਿੱਤੇ ਅੰਮ੍ਰਿਤਪਾਲ ਨੂੰ ਲੋਕਾਂ ਨੇ ਜਿੱਤਾ ਤਾਂ ਦਿੱਤਾ ਹੈ ਪਰ ਤੁਸੀਂ ਤਾਂ ਉਸ ਨੂੰ ਵੀ ਸਹੁੰ ਚੁੱਕਣ ਨਹੀਂ ਦੇ ਰਹੇ, ਇਹ ਫਿਰ ਸਿੱਖਾਂ ਨਾਲ ਧੱਕਾ ਨਹੀਂ ਤਾਂ ਕੀ ਹੈ। ਉਨ੍ਹਾਂ ਕਿਹਾ ਤੁਸੀਂ ਕਿਹਾ ਸੀ ਕਿ ਬੰਦੀ ਸਿੱਖਾਂ ਨੂੰ ਰਿਹਾਅ ਕੀਤਾ ਜਾਵੇਗਾ ਇਸ 'ਤੇ ਤੁਸੀਂ ਨੋਟੀਫਿਕੇਸ਼ਨ ਵੀ ਕੱਢੀ ਪਰ ਅਜੇ ਤੱਕ ਰਿਹਾਅ ਕਿਉਂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਜੇਕਰ ਸਾਡੀਆਂ ਸਿੱਖ ਧੀਆਂ ਪ੍ਰੀਖਿਆ ਦੇਣ ਲਈ ਜਾਂਦੀਆਂ ਹਨ ਤਾਂ ਤੁਹਾਡੇ ਪਿੱਠੂ ਦਾਖ਼ਲ ਨਹੀਂ ਹੋਣ ਦਿੰਦੇ ਕਿਉਂਕਿ ਉਹ ਅੰਮ੍ਰਿਤਧਾਰੀ ਹਨ, ਤੁਸੀਂ ਸਾਰੇ ਕਾਨੂੰਨ ਸਿੱਖਾਂ ਲਈ ਹੀ ਬਣਾਏ ਹਨ।
ਇਹ ਵੀ ਪੜ੍ਹੋ- SHO ਤੇ ASI ਦੀ ਵਾਇਰਲ ਆਡੀਓ ਨੇ ਮਚਾਈ ਤਰਥੱਲੀ, DGP ਦਾ ਨਾਂ ਲੈ ਕੇ ਆਖੀ ਵੱਡੀ ਗੱਲ (ਵੀਡੀਓ)
ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਕਿਸਾਨਾਂ ਨੇ ਅੰਦੌਲਨ ਕੀਤਾ ਅਤੇ ਕਈ ਕਿਸਾਨ ਮਾਰੇ ਵੀ ਗਏ, ਪਰ ਸਰਕਾਰ ਨੇ ਉਨ੍ਹਾਂ ਦੀ ਗੱਲ ਤੱਕ ਨਹੀਂ ਸੁਣੀ। ਉਨ੍ਹਾਂ ਅੱਗੇ ਨਸ਼ੇ ਬਾਰੇ ਕਿਹਾ ਕਿ ਪੰਜਾਬ 'ਚ ਲਗਾਤਾਰ ਨਸ਼ਾ ਵਿਕ ਰਿਹਾ ਹੈ, ਨੌਜਵਾਨ ਨਸ਼ੇ ਦੇ ਆਦੀ ਹੋ ਗਏ ਹਨ। ਉਨ੍ਹਾਂ ਕਿਹਾ ਨੌਜਵਾਨ ਨੂੰ ਕੋਈ ਰੁਜ਼ਗਾਰ ਨਹੀਂ ਮਿਲ ਰਿਹਾ ਜਿਸ ਕਾਰਨ ਨੌਜਵਾਨ ਵਿਦੇਸ਼ਾਂ ਵੱਲ ਜਾ ਰਹੇ ਹਨ। ਪਾਣੀ ਦੇ ਮਸਲੇ ਨੂੰ ਕੇ ਉਨ੍ਹਾਂ ਕਿਹਾ ਤਿੰਨੋਂ ਪਾਰਟੀਆਂ ਸਾਡਾ ਪਾਣੀ ਖੋਹਣਾ ਚਾਹੁੰਦੀਆਂ ਪਰ ਇਕ ਵੀ ਬੂੰਦ ਪੰਜਾਬ ਦੀ ਬਾਹਰ ਨਹੀਂ ਜਾਣ ਦਵਾਂਗੇ। ਇਸ ਦੌਰਾਨ ਉਨ੍ਹਾਂ ਕਿਹਾ ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਉਹ ਵੀ ਸਾਨੂੰ ਵਾਪਸ ਕੀਤੀ ਜਾਵੇ।
ਇਹ ਵੀ ਪੜ੍ਹੋ- ਨਸ਼ੇ ਦੀ ਭੇਟ ਚੜਿਆ ਮਾਪਿਆਂ ਦਾ ਇਕਲੌਤਾ ਸਹਾਰਾ, ਓਵਰਡੋਜ਼ ਕਾਰਨ ਨੌਜਵਾਨ ਦੀ ਗਈ ਜਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜੰਮੂ-ਕਸ਼ਮੀਰ 'ਚ ਤਲਾਸ਼ੀ ਮੁਹਿੰਮ ਦੌਰਾਨ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ
NEXT STORY