ਚੰਡੀਗੜ੍ਹ/ਨਵੀਂ ਦਿੱਲੀ : ਦਿੱਲੀ ਪੁਲਸ ਨੇ ਜਾਗੋ ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ ਕੇ ਦੇ ਖਿਲਾਫ ਦਿੱਲੀ ਗੁਰਦੁਆਰਾ ਕਮੇਟੀ ਦੇ 1.25 ਕਰੋੜ ਰੁਪਏ ਅਤੇ ਹਜ਼ਾਰਾਂ ਡਾਲਰਾਂ ਦਾ ਗਬਨ ਕਰਨ ਦਾ ਕੇਸ ਦਰਜ ਕੀਤਾ ਹੈ। ਇਹ ਕੇਸ ਧਾਰਾ 420, ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7, 409,464 ਜਾਅਲੀ ਦਸਤਾਵੇਜ਼ ਤਿਆਰ ਕਰਨ ਅਤੇ ਧਾਰਾ 463, 1988, 13 ਤਹਿਤ ਘੁਟਾਲੇ ਕਰਨ ਲਈ ਦਰਜ ਕੀਤਾ ਗਿਆ ਹੈ। ਅਦਾਲਤ ਨੇ ਜੀ. ਕੇ. ਨੂੰ ਗੁਰੂ ਦੀ ਗੋਲਕ ਦੇ 80 ਲੱਖ ਰੁਪਏ ਅਤੇ ਹਜ਼ਾਰਾਂ ਅਮਰੀਕੀ, ਕੈਨੇਡੀਅਨ ਅਤੇ ਮਲੇਸ਼ੀਆ ਡਾਲਰ ਗਬਨ ਕਰਨ ਦਾ ਦੋਸ਼ੀ ਪਾਇਆ ਸੀ। ਉਸ ਨੂੰ ਹਿਰਾਸਤ 'ਚ ਲੈ ਕੇ ਪੁਲਸ ਵਲੋਂ ਪੁੱਛਗਿੱਛ ਕੀਤੀ ਜਾ ਸਕਦੀ ਹੈ।
ਪਟਿਆਲਾ ਜ਼ਿਲ੍ਹੇ 'ਚ ਕੋਰੋਨਾ ਕਾਰਨ 4 ਮਰੀਜ਼ਾਂ ਦਾ ਮੌਤ, 84 ਪਾਜ਼ੇਟਿਵ
NEXT STORY