ਮਾਨਸਾ (ਸੰਦੀਪ ਮਿੱਤਲ) : ਦਿੱਲੀ ਧਰਨੇ 'ਤੇ ਗਏ ਜ਼ਿਲ੍ਹੇ ਦੇ ਪਿੰਡ ਬੱਛੋਆਣਾ ਦੇ ਕਿਸਾਨ ਦੀ ਮੌਤ ਹੋ ਗਈ ਹੈ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਨੇ ਦੱਸਿਆ ਕਿ ਪਿੰਡ ਬੱਛੋਆਣਾ ਦਾ ਕਿਸਾਨ ਗੁਰਜੰਟ ਸਿੰਘ ਪੁੱਤਰ ਰਾਮ ਸਿੰਘ (60) ਜੋ ਕਿ ਜਥੇਬੰਦੀ ਨਾਲ ਲੰਮੇ ਸਮੇਂ ਤੋਂ ਜੁੜਿਆ ਹੋਇਆ ਸੀ ਅਤੇ ਪਿਛਲੇ ਸਮੇਂ ਤੋਂ ਕੇਂਦਰ ਸਰਕਾਰ ਖ਼ਿਲਾਫ਼ ਆਰਡੀਨੈਂਸ ਲਾਗੂ ਕਰਨ ਦੇ ਚੱਲ ਰਹੇ ਸੰਘਰਸ਼ ਵਿਚ ਵੀ ਸਰਗਰਮ ਸੀ ਅਤੇ ਪਿਛਲੀ 26 ਨਵੰਬਰ ਤੋਂ ਦਿੱਲੀ ਵਿਚ ਸੰਘਰਸ਼ਸ਼ੀਲ ਸੀ। ਬੀਤੇ ਦਿਨੀ ਉਕਤ ਕਿਸਾਨ ਬਿਮਾਰ ਹੋ ਗਿਆ ਜਿਸ ਨੂੰ ਬਹਾਦਰਗੜ੍ਹ ਦੇ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਸਨੂੰ ਰੋਹਤਕ ਲਈ ਰੈਫਰ ਕਰ ਦਿੱਤਾ ਗਿਆ। ਜਿੱਥੇ ਉਸਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਹੱਥਾਂ 'ਤੇ ਮਹਿੰਦੀ ਲਾ ਸ਼ਾਮ ਤੱਕ ਲਾੜੇ ਦੀ ਰਾਹ ਤੱਕਦੀ ਰਹੀ ਲਾੜੀ, ਜਦੋਂ ਸੱਚ ਪਤਾ ਲੱਗਾ ਤਾਂ ਉੱਡੇ ਹੋਸ਼
ਮ੍ਰਿਤਕ ਕਿਸਾਨ 5 ਏਕੜ ਜ਼ਮੀਨ ਦਾ ਮਾਲਕ ਸੀ ਅਤੇ ਉਸਦੇ ਸਿਰ ਉਪਰ ਲੱਖਾਂ ਰੁਪਏ ਦਾ ਕਰਜ਼ ਸੀ। ਮ੍ਰਿਤਕ ਆਪਣੇ ਪਿੱਛੇ ਵਿਧਵਾ ਪਤਨੀ ਅਤੇ ਬੱਚੇ ਛੱਡ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਉਕਤ ਮ੍ਰਿਤਕ ਕਿਸਾਨ ਦਾ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇ ਅਤੇ ਮ੍ਰਿਤਕ ਦੇ ਪਰਿਵਾਰ ਨੂੰ 10 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ ਅਤੇ ਇਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜਿਨਾਂ ਚਿਰ ਸਰਕਾਰ ਉਨ੍ਹਾਂ ਦੀਆਂ ਇਹ ਮੰਗਾਂ ਨਹੀਂ ਮੰਨਦੀ ਉਨੀ ਦੇਰ ਮ੍ਰਿਤਕ ਕਿਸਾਨ ਦਾ ਸਸਕਾਰ ਨਹੀਂ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪਲਾਂ 'ਚ ਉੱਜੜੀਆਂ ਖ਼ੁਸ਼ੀਆਂ, ਧੀ ਨੂੰ ਮੌਤ ਦੇ ਮੂੰਹ 'ਚ ਜਾਂਦਿਆਂ ਨਾ ਰੋਕ ਸਕੀ ਮਾਂ, ਆਪ ਵੀ ਗਵਾ ਬੈਠੀ ਜਾਨ
ਬੁਰੀ ਫਸੀ ਅਦਾਕਾਰਾ ਕੰਗਨਾ ਰਣੌਤ, ਬੀਬੀਆਂ ਦੇ ਕਮਿਸ਼ਨ ਪੰਜਾਬ ਨੇ ਲਿਆ ਸਖ਼ਤ ਐਕਸ਼ਨ
NEXT STORY