ਬਠਿੰਡਾ (ਬਲਵਿੰਦਰ,ਕੁਨਾਲ): ਮੋਦੀ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨ ਅੰਦੋਲਨ ਦਾ ਇਕ ਹੋਰ ਸਿਪਾਹੀ ਸਦੀਵੀਂ ਵਿਛੋੜਾ ਦੇ ਗਿਆ, ਜਿਸ ਨੂੰ ਕਿਸਾਨ ਜਥੇਬੰਦੀਆਂ ਸ਼ਹੀਦ ਕਰਾਰ ਦੇ ਰਹੀਆਂ ਹਨ। ਕਿਸਾਨ ਜਥੇਬੰਦੀਆਂ ਨੇ ਲਾਸ਼ ਪਿੰਡ ’ਚ ਰੱਖ ਕੇ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ, ਜਿਨ੍ਹਾਂ ਵਲੋਂ ਕਈ ਮੰਗਾਂ ਰੱਖੀਆਂ ਗਈਆਂ ਹਨ।
ਇਹ ਵੀ ਪੜ੍ਹੋ : ਕਿਸਾਨੀ ਘੋਲ ’ਚ ਸ਼ਾਮਲ ਟਿਕਰੀ ਸਰਹੱਦ 'ਤੇ ਇੱਕ ਹੋਰ ਨੌਜਵਾਨ ਦੀ ਹੋਈ ਮੌਤ
ਜਾਣਕਾਰੀ ਮੁਤਾਬਕ ਪਿੰਡ ਗੰਗਾ ਅਬਲੂ ਦਾ 65 ਸਾਲਾ ਕਿਸਾਨ ਬਲਦੇਵ ਸਿੰਘ ਇਕ ਮਹੀਨੇ ਤੋਂ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਣ ਵਿਚ ਗਿਆ ਹੋਇਆ ਸੀ, ਜੋ ਕਿ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦਾ ਪੱਕਾ ਮੈਂਬਰ ਸੀ। ਉਸਦੇ ਦੋ ਪੁੱਤਰ ਹਨ, ਜੋ ਸ਼ਾਦੀਸ਼ੁਦਾ ਹਨ। ਪਰਿਵਾਰ ਕੋਲ ਸਿਰਫ 2 ਏਕੜ ਜ਼ਮੀਨ ਹੈ, ਜਿਸਦੇ ਸਿਰ ਕਰੀਬ ਤਿੰਨ ਲੱਖ ਰੁਪਏ ਕਰਜ਼ਾ ਵੀ ਹੈ। ਬੀਤੀ ਰਾਤ ਉਹ ਹੋਰ ਕਿਸਾਨਾਂ ਨਾਲ ਦਿੱਲੀ ਤੋਂ ਵਾਪਸ ਆ ਰਿਹਾ ਸੀ ਕਿ ਬਹਾਦਰਗੜ੍ਹ ਨੇੜੇ ਰੇਲ ਗੱਡੀ ਵਿਚ ਹੀ ਉਸਦੀ ਮੌਤ ਹੋ ਗਈ। ਸ਼ੱਕ ਹੈ ਕਿ ਉਸਦੀ ਮੌਤ ਦਿਲ ਦਾ ਦੌਰਾ ਪੈਣ ਸਦਕਾ ਹੋਈ ਹੈ। ਥਾਣਾ ਨੇਹੀਆਂਵਾਲਾ ਦੇ ਤਫਤੀਸ਼ੀ ਅਧਿਕਾਰੀ ਗੁਰਨੈਬ ਸਿੰਘ ਨੇ ਦੱਸਿਆ ਕਿ ਲੋੜੀਦੀ ਕਾਰਵਾਈ ਰੇਲਵੇ ਪੁਲਸ ਵਲੋਂ ਕੀਤੀ ਜਾਵੇਗੀ, ਕਿਉਂਕਿ ਕਿਸਾਨ ਦੀ ਮੌਤ ਰੇਲ ਗੱਡੀ ਦੇ ਅੰਦਰ ਹੋਈ ਹੈ।
ਇਹ ਵੀ ਪੜ੍ਹੋ: ਕਿਸਾਨ ਸੰਘਰਸ਼ ਦਾ ਸਮਰਥਨ ਕਰਨ ਦਾ ਇੱਕ ਢੰਗ ਇਹ ਵੀ, ਪੇਂਟਿੰਗਾਂ ਰਾਹੀਂ ਬਿਆਨੀ ਲੋਕ ਆਵਾਜ਼
ਦੂਜੇ ਪਾਸੇ ਕਿਸਾਨ ਜਥੇਬੰਦੀ ਸਿੱਧੂਪੁਰ, ਹੋਰ ਜਥੇਬੰਦੀਆਂ, ਪਿੰਡ ਵਾਸੀਆਂ ਤੇ ਪਰਿਵਾਰਕ ਮੈਂਬਰਾਂ ਨੇ ਲਾਸ਼ ਨੂੰ ਪਿੰਡ ਵਿਚਾਲੇ ਰੱਖ ਕੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਜਥੇਬੰਦੀਆਂ ਦੀ ਮੰਗ ਹੈ ਕਿ ਕਿਸਾਨ ਪਰਿਵਾਰ ਸਿਰਫ ਚੜਿ੍ਹਆ ਹੋਇਆ ਕਰਜ਼ਾ ਮਾਫ ਕੀਤਾ ਜਾਵੇ, ਪਰਿਵਾਰ ਨੂੰ 10 ਲੱਖ ਰੁਪਏ ਮੁਆਵਜ਼ੇ ਵਜੋਂ ਦਿੱਤੇ ਜਾਣ ਆਦਿ ਮੰਗਾਂ ਤੁਰੰਤ ਪੂਰੀਆਂ ਕੀਤੀਆਂ ਜਾਣ।
ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
ਬੀ.ਐੱਸ.ਐੱਫ਼ ਨੂੰ ਮਿਲੀ ਸਫ਼ਲਤਾ, ਪਾਕਿ ਵਲੋਂ ਭੇਜੀ 40 ਕਰੋੜ ਦੀ ਹੈਰੋਇਨ ਤੇ 3 ਪਿਸਤੌਲ ਬਰਾਮਦ
NEXT STORY