ਜਲੰਧਰ (ਚਾਵਲਾ)— ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ. ਐੱਸ. ਜੀ. ਐੱਮ. ਸੀ.) ਨੇ ਈਸਾਈ ਮਿਸ਼ਨਰੀਆਂ ਵੱਲੋਂ 50 ਤੋਂ ਵਧੇਰੇ ਸਿੱਖ ਸਿਕਲੀਗਰ ਪਰਿਵਾਰਾਂ ਦੀ ਧਰਮ ਤਬਦੀਲੀ ਦਾ ਜ਼ੋਰਦਾਰ ਵਿਰੋਧ ਕਰਦਿਆਂ ਮਿਸ਼ਨਰੀਆਂ ਨੂੰ ਚਿਤਾਵਨੀ ਦਿੱਤੀ ਕਿ ਉਹ ਗਰੀਬ ਪਰਿਵਾਰਾਂ ਨੂੰ ਗੁੰਮਰਾਹ ਕਰਨ ਤੋਂ ਬਾਜ਼ ਆਉਣ ਨਹੀਂ ਤਾਂ ਉਹ ਇਨ੍ਹਾਂ ਖਿਲਾਫ ਸਖਤ ਕਾਰਵਾਈ ਕਰਨ ਲਈ ਮਜਬੂਰ ਹੋਵੇਗੀ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਸੁਲਤਾਨਪੁਰ ਇਲਾਕੇ ਵਿਚ 50 ਤੋਂ ਵਧੇਰੇ ਸਿੱਖ ਸਿਕਲੀਗਰ ਪਰਿਵਾਰਾਂ ਨੂੰ ਰੱਬ ਤੋਂ ਮਦਦ ਦੇ ਨਾਂ 'ਤੇ ਗੁੰਮਰਾਹ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਦੇ ਧਿਆਨ ਵਿਚ ਆਇਆ ਹੈ ਕਿ ਈਸਾਈ ਮਿਸ਼ਨਰੀ ਇਕ ਤੈਅਸ਼ੁਦਾ ਯੋਜਨਾ ਤਹਿਤ ਕੰਮ ਕਰ ਰਹੇ ਹਨ, ਜਿਸ ਤਹਿਤ ਗਰੀਬ ਅਤੇ ਲੋੜਵੰਦ ਪਰਿਵਾਰਾਂ 'ਤੇ ਕਿਸੇ ਬੀਮਾਰੀ ਤੋਂ ਪੀੜਤ ਵਿਅਕਤੀ ਕੋਲ ਪਹੁੰਚ ਕੀਤੀ ਜਾਂਦੀ ਹੈ ਅਤੇ ਆਰਥਿਕ ਸਹਾਇਤਾ ਦਿੱਤੀ ਜਾਂਦੀ ਹੈ ਅਤੇ ਮਿਸ਼ਨਰੀ ਇਨ੍ਹਾਂ ਨੂੰ ਰੱਬ ਤੋਂ ਹੋਰ ਮਦਦ ਹਾਸਲ ਕਰਨ ਵਾਸਤੇ ਈਸਾਈ ਧਰਮ ਅਪਣਾਉਣ ਲਈ ਗੁੰਮਰਾਹ ਕਰਦੇ ਹਨ।
ਉਨ੍ਹਾਂ ਨੇ ਦਿੱਲੀ ਪੁਲਸ ਨੂੰ ਵੀ ਆਖਿਆ ਕਿ ਉਹ ਧਰਮ ਤਬਦੀਲੀ ਮਾਮਲਿਆਂ ਵਿਚ ਤੁਰੰਤ ਕਾਰਵਾਈ ਕਰੇ ਕਿਉਂਕਿ ਇਹ ਕਾਰਵਾਈਆਂ ਸਮਾਜਿਕ ਟਕਰਾਅ ਪੈਦਾ ਕਰ ਸਕਦੀਆਂ ਹਨ ਅਤੇ ਇਸ ਤੋਂ ਪਹਿਲਾਂ ਕਿ ਕੁਝ ਹੋਰ ਅਣਸੁਖਾਵਾਂ ਵਾਪਰੇ, ਅਜਿਹੇ ਧਰਮ ਪਰਿਵਰਤਨਾਂ ਲਈ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਜ਼ਾ ਦਿੱਤੀ ਜਾਵੇ।
ਪੰਜਾਬੀ ਰਿਸ਼ਤਾ ਬਚਾਉਣ ਖਾਤਿਰ ਨਹੀਂ ਕਰਦੇ ਐੱਨ.ਆਰ.ਆਈ. ਲਾੜਿਆਂ ਦੀ ਪੜਤਾਲ
NEXT STORY