ਦਿੱਲੀ\ਚੰਡੀਗੜ੍ਹ (ਕਮਲ ਕਾਂਸਲ) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੇ ਬਰਗਾੜੀ ਮਾਮਲੇ 'ਚ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ 'ਤੇ ਭਰੋਸਾ ਨਾ ਜਤਾਉਂਦੇ ਹੋਏ ਮੁੱਖ ਗਵਾਹ ਹਿੰਮਤ ਸਿੰਘ, ਜਸਟਿਸ ਰਣਜੀਤ ਸਿੰਘ ਅਤੇ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਨਾਰਕੋ ਟੈਸਟ ਕਰਵਾਉਣ ਦੀ ਮੰਗ ਕੀਤੀ ਹੈ। ਰਿਪੋਰਟ 'ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਨਾਂ ਆਉਣ 'ਤੇ ਜੀ. ਕੇ. ਨੇ ਕਿਹਾ ਕਿ ਕਾਂਗਰਸ ਅਕਾਲੀ ਦਲ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਤੁਹਾਨੂੰ ਦੱਸ ਦੇਈਏ ਕਿ ਬਰਗਾੜੀ ਮਾਮਲੇ 'ਚ ਹਿੰਮਤ ਸਿੰਘ ਨੇ ਆਪਣੇ ਬਿਆਨ ਬਦਲ ਦਿੱਤੇ ਹਨ, ਜਿਸ ਕਾਰਨ ਸਿਆਸਤ ਕਾਫੀ ਗਰਮਾ ਗਈ ਹੈ ਅਤੇ ਅਕਾਲੀ ਦਲ ਤੇ ਕਾਂਗਰਸ ਦੋਵਾਂ ਦੀ ਕਾਰਗੁਜ਼ਾਰੀ ਸਵਾਲਾਂ ਦੇ ਘੇਰੇ 'ਚ ਆ ਖੜ੍ਹੀ ਹੋਈ ਹੈ।
ਕਿਸਾਨਾਂ ਨੂੰ ਕਰਜ਼ੇ ਤੋਂ ਛੁਟਕਾਰਾ ਦਿਵਾਉਣਾ ਪੰਜਾਬ ਸਰਕਾਰ ਦਾ ਟੀਚਾ
NEXT STORY